Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਮੈਕਸਵੇਲ, ਕੈਰੀ ਦੇ ਧਮਾਕੇਦਾਰ ਸੈਂਕੜੇ ਨਾਲ ਜਿੱਤਿਆ ਅਸਟਰੇਲੀਆ

September 17, 2020 11:31 AM

ਮੈਨਚੇਸਟਰ :  ਗਲੇਨ ਮੈਕਸਵੇਲ (108) ਤੇ ਵਿਕਟਕੀਪਰ ਬੱਲੇਬਾਜ਼ ਐਲੇਕਸ ਕੈਰੀ (106) ਦੌੜਾਂ ਦੀ ਧਮਾਕੇਦਾਰ ਸੈਂਕੜੇ ਵਾਲੀਆਂ ਪਾਰੀਆਂ ਦੇ ਦਮ 'ਤੇ ਦੋਵਾਂ ਬੱਲੇਬਾਜ਼ਾਂ ਦਰਮਿਆਨ ਛੇਵੀਂ ਵਿਕਟ ਲਈ ਹੋਈ 212 ਦੌੜਾਂ ਦੀ ਮਹੱਤਵਪੂਰਨ ਸਾਂਝੇਦਾਰੀ ਦੀ ਬਦੌਲਤ ਅਸਟਰੇਲੀਆ ਨੇ ਇੰਗਲੈਂਡ ਨੂੰ ਬੁੱਧਵਾਰ ਨੂੰ ਤੀਜੇ ਇੱਕ ਰੋਜ਼ਾ ਮੁਕਾਬਲੇ 'ਚ ਤਿੰਨ ਵਿਕਟਾਂ ਨਾਲ ਹਰਾ ਕੇ ਲੜੀ 2-1 ਨਾਲ ਆਪਣੇ ਨਾਂਅ ਕਰ ਲਈ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਓਪਨਰ ਬੱਲੇਬਾਜ਼ ਜਾਨੀ ਬੇਅਰਸਟੋ (112) ਦੇ ਸ਼ਾਨਦਾਰ ਸੈਂਕੜੇ ਤੇ ਸੈਮ ਬਿਲਿੰਗਸ (57) ਤੇ ਕ੍ਰਿਸ ਵੋਕਸ (ਨਾਬਾਦ 53) ਦੇ ਸੈਂਕੜਿਆਂ ਨਾਲ ਫੈਸਲਾਕੁਨ ਮੁਕਾਬਲੇ 'ਚ 50 ਓਵਰਾਂ 'ਚ ਸੱਤ ਵਿਕਟਾਂ 'ਤੇ 302 ਦੌੜਾਂ ਦਾ ਮਜ਼ਬੂਤ ਸਕੋਰ ਖੜਾ ਕੀਤਾ। ਤੈਅ ਟੀਚੇ ਦਾ ਪਿੱਛਾ ਕਰਨ ਉਤਰੀ ਅਸਟਰੇਲੀਆ ਨੇ ਮੈਕਸਵੇਲ ਦੀਆਂ 90 ਗੇਂਦਾਂ 'ਚ ਚਾਰ ਚੌਕਿਆਂ ਤੇ ਸੱਤ ਛੱਕਿਆਂ ਦੀ ਮੱਦਦ ਨਾਲ 108 ਦੌੜਾਂ ਤੇ ਕੈਰੀ ਦੇ 114 ਗੇਂਦਾ 'ਚ ਸੱਤ ਚੌਕਿਆਂ ਤੇ ਦੋ ਛੱਕਿਆਂ ਦੇ ਸਹਾਰੇ 106 ਦੌੜਾਂ ਦੀ ਵਿਸਫੋਟਕ ਸੈਂਕੜਾ ਵਾਲੀਆਂ ਪਾਰੀਆਂ ਦੇ ਦਮ 'ਤੇ 49.4 ਓਵਰਾਂ 'ਚ ਸੱਤ ਵਿਕਟਾਂ 'ਤੇ 305 ਦੌੜਾਂ ਬਣਾ ਕੇ ਤਿੰਨ ਵਿਕਟਾਂ ਨਾਲ ਮੈਚ ਤੇ ਲੜੀ ਆਪਣੇ ਨਾਂਅ ਕਰ ਲਈ। ਮੈਕਸਵਲ ਨੂੰ ਉਨ੍ਹਾਂ ਦੀ ਧਮਾਕੇਦਾਰ ਪਾਰੀ ਲਈ ਪਲੇਅਰ ਆਫ਼ ਦ ਮੈਚ ਤੇ ਪਲੇਅਰ ਆਫ ਦ ਸੀਰੀਜ਼ ਚੁਣਿਆ ਗਿਆ। ਇਸ ਜਿੱਤ ਨਾਲ ਹੀ ਅਸਟਰੇਲੀਆ ਨੇ ਇੰਗਲੈਂਡ ਦੇ ਹੱਥੋਂ ਤਿੰਨ ਮੈਚਾਂ ਦੀ ਟੀ-20 ਸੀਰੀਜ਼ 'ਚ ਮਿਲੀ 1-2 ਦੀ ਹਾਰ ਦਾ ਬਦਲਾ ਵੀ ਲੈ ਲਿਆ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe