Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਹਰਿਆਣਾ 'ਚ 21 ਤੋਂ ਖੁਲ੍ਹਣਗੇ 9ਵੀਂ ਤੋਂ 12ਵੀਂ ਤਕ ਦੇ ਬੱਚਿਆਂ ਦੇ ਸਕੂਲ

September 18, 2020 08:44 AM

ਹਰਿਆਣਾ :  ਹਰਿਆਣਾ ਸਰਕਾਰ ਨੇ ਪ੍ਰਦੇਸ਼ 'ਚ ਜਮਾਤ 9 ਤੋਂ 12 ਵੀਂ ਤਕ ਦੇ ਸਕੂਲਾਂ ਨੂੰ ਖੋਲ੍ਹਣ ਦਾ ਐਲਾਨ ਕੀਤਾ ਹੈ। ਸਰਕਾਰ ਨੇ ਵਿਦਿਆਰਥੀਆਂ ਨੂੰ ਅਪਣੀ ਇੱਛਾ ਨਾਲ ਸਕੂਲ 'ਚ ਆਉਣ ਦੀ ਮਨਜ਼ੂਰੀ ਦਿਤੀ ਹੈ। ਪ੍ਰਦੇਸ਼ ਸਰਕਾਰ ਨੇ ਇਕ SOP ਜਾਰੀ ਕੀਤੀ ਹੈ। ਸਰਕਾਰ ਨੇ ਕਿਹਾ ਹੈ ਕਿ SOP ਦਾ ਪਾਲਣ ਪੂਰੀ ਸਖ਼ਤੀ ਨਾਲ ਕਰਵਾਇਆ ਜਾਵੇਗਾ ਅਤੇ ਇਸ ਦਾ ਉਲੰਘਣ ਕਰਨ ਵਾਲਿਆਂ 'ਤੇ ਮੁਕੱਦਮਾ ਵੀ ਕੀਤਾ ਜਾਵੇਗਾ।
    ਸਰਕਾਰ ਵਲੋਂ ਜਾਰੀ ਚਿੱਠੀ ਅਨੁਸਾਰ 21 ਸਤੰਬਰ ਤੋਂ ਨਾਨ ਕੰਟੇਨਮੈਂਟ ਜ਼ੋਨ 'ਚ ਰਹਿਣ ਵਾਲੇ 9ਵੀਂ ਅਤੇ 12ਵੀਂ ਤਕ ਦੇ ਵਿਦਿਆਰਥੀ ਅਪਣੀ ਇੱਛਾ ਨਾਲ ਅਪਣੇ ਅਧਿਆਪਕਾਂ ਤੋਂ ਮਾਰਗਦਰਸ਼ਨ ਪਾਉਣ ਲਈ ਮਾਤਾ-ਪਿਤਾ ਅਤੇ ਦੀ ਲਿਖ਼ਤੀ ਮਨਜ਼ੂਰੀ ਤੋਂ ਬਾਅਦ ਸਕੂਲ ਆ ਸਕਣਗੇ। ਕੋਰੋਨਾ ਦੇ ਮਦੇਨਜ਼ਰ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਅਰੋਗਿਆ ਸੇਤੂ ਐਪ ਡਾਊਨਲੋਡ ਕਰਨਾ ਅਤੇ ਕੋਰੋਨਾ ਟੈਸਟ ਕਰਵਾਉਣਾ ਜ਼ਰੂਰੀ ਹੋਵੇਗਾ। ਸਰਕਾਰ ਨੇ SOP ਅਨੁਸਾਰ, ਸਕੂਲਾਂ ਦੇ ਸਮੇਂ ਅਤੇ ਹੋਰ  ਜਾਣਕਾਰੀ ਵਿਦਿਆਰਥੀਆਂ ਨੂੰ ਦੇਣ ਲਈ ਕਿਹਾ ਗਿਆ ਹੈ। ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਹ ਵਿਦਿਆਰਥੀਆਂ ਨੂੰ ਆਪਸੀ ਇਕਜੁਟਤਾ ਨਾਲ ਉਨ੍ਹਾਂ ਨੂੰ ਮਿਲਣ ਆਉਣ ਦਾ ਸਮਾਂ ਦੱਸਣ ਤਾਂ ਕਿ ਤੈਅ ਗਿਣਤੀ 'ਚ ਵਿਦਿਆਰਥੀ ਸਕੂਲ ਆ ਸਕਣ।
     ਦਸਣਯੋਗ ਹੈ ਕਿ ਹਾਲ ਹੀ 'ਚ ਹਰਿਆਣਾ ਸਰਕਾਰ ਨੇ ਸੋਨੀਪਤ ਜ਼ਿਲ੍ਹੇ ਦੇ 2 ਸਕੂਲਾਂ 'ਚ ਟ੍ਰਾਇਲ ਦੇ ਤੌਰ 'ਤੇ ਬੱਚਿਆਂ ਦੀਆਂ ਕਲਾਸਾਂ ਲਗਾਉਣੀਆਂ ਸ਼ੁਰੂ ਕੀਤੀਆਂ ਸਨ। ਇਸ ਪ੍ਰਯੋਗ ਦੇ ਨਾਲ ਹੀ ਸਕੂਲਾਂ ਦੇ ਸੰਚਾਲਨ ਲਈ ਤੈਅ ਨਿਯਮ ਵੀ ਬਣਾਏ ਗਏ ਸਨ, ਜਿਸ ਨਾਲ ਕਿ ਕੇਂਦਰ ਦੀ ਗਾਈਡ ਲਾਈਨ ਅਨੁਸਾਰ ਸਕੂਲਾਂ ਨੂੰ ਵਿਦਿਆਰਥੀਆਂ ਲਈ ਖੋਲ੍ਹਿਆ ਜਾ ਸਕੇ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe