Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਰਾਜੌਰੀ ‘ਚ ਲਸ਼ਕਰ ਦੇ ਤਿੰਨ ਅੱਤਵਾਦੀ ਗ੍ਰਿਫ਼ਤਾਰ

September 19, 2020 01:37 PM

ਜੰਮੂ : ਜੰਮੂ-ਕਸ਼ਮੀਰ ਪੁਲਿਸ ਨੇ ਸੁਰੱਖਿਆ ਏਜੰਸੀਆਂ ਦੀ ਮੱਦਦ ਨਾਲ ਸ਼ਨਿੱਚਰਵਾਰ ਨੂੰ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਰਾਜੌਰੀ ਜ਼ਿਲ੍ਹੇ ਤੋਂ ਹਥਿਆਰਾਂ ਨਾਲ ਲੈਂਸ ਲਸ਼ਕਰ-ਏ-ਤੋਇਬਾ ਦੇ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਜੰਮੂ ਕਸ਼ਮੀਰ ਦੇ ਪੁਲਿਸ ਇੰਸਪੈਕਟਰ ਮੁਕੇਸ਼ ਸਿੰਘ ਨੇ ਯੂਨੀਵਾਰਤਾ ਨੂੰ ਦੱਸਿਆ ਕਿ ਰਾਜੌਰੀ ਜ਼ਿਲ੍ਹੇ ‘ਚ ਪੁਲਿਸ ਦੀਆਂ ਟੀਮਾਂ ਨੇ ਸ਼ਨਿੱਚਰਵਾਰ ਸਵੇਰੇ ਵੱਡੀ ਗਿਣਤੀ ‘ਚ ਹਥਿਆਰਾਂ ਨਾਲ ਲੈਂਸ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀਆਂ ਦਾ ਸਬੰਧ ਖਤਰਨਾਕ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਹੈ। ਇਹ ਸਾਰੇ ਅੱਤਵਾਦੀ ਕਸ਼ਮੀਰ ਖੇਤਰ ਤੋਂ ਆ ਰਹੇ ਸਨ। ਇਸ ਮਾਮਲੇ ‘ਚ ਪੁਲਿਸ ਜਾਂਚ ਕਰ ਰਹੀ ਹੈ। ਪੁਲਿਸ ਸੂਤਰਾਂ ਅਨੁਸਾਰ ਅੱਤਵਾਦੀਆਂ ਨੂੰ ਰਾਜੌਰੀ ਜ਼ਿਲ੍ਹੇ ਦੇ ਗੁਰਦਨ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਇਹ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਤੇ ਪੁਲਵਾਮਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਪੁਲਿਸ ਸੂਤਰਾਂ ਅਨੁਸਾਰ ਅੱਤਵਾਦੀਆਂ ਕੋਲੋਂ ਦੋ ਏਕੇ-56 ਰਾਈਫਲ, ਛੇ ਏਕੇ ਮੈਗਜ਼ੀਨ ਤੇ ਉਸਦੀ 180 ਰਾਉਂਡ ਗੋਲੀਆਂ, ਦੋ ਚੀਨੀ ਪਿਸਤੌਲ, ਤਿੰਨ ਹੋਰ ਪਿਸਤੌਲ ਤੇ ਉਸਦੀ 30 ਰਾਉਂਡ ਗੋਲੀਆਂ, ਚਾਰ ਗ੍ਰੇਨੇਡ, ਦੋ ਪੈਕੇਟ ਤੇ ਇੱਕ ਲੱਖ ਰੁਪਏ ਨਗਦੀ ਵੀ ਬਰਾਮਦ ਕੀਤੀ ਗਈ ਹੈ।

 

Have something to say? Post your comment

 
 
 
 
 
Subscribe