Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਜੰਮੂ ਸਰਹੱਦ 'ਤੇ ਗੋਲੀ ਲੱਗਣ ਕਾਰਨ ਸੰਗਰੂਰ ਦਾ ਜਵਾਨ ਸ਼ਹੀਦ

October 02, 2020 08:36 AM

ਜੰਮੂ  : ਭਾਰਤ-ਪਾਕਿਸਤਾਨ ਸਰਹੱਦ 'ਤੇ ਜੰਮੂ ਕਸ਼ਮੀਰ ਵਾਲੇ ਖੇਤਰ ਵਿੱਚ ਕ੍ਰਿਸ਼ਨਾ ਘਾਟੀ ਨੇੜੇ ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਸੰਗਰੂਰ ਦਾ ਰਹਿਣ ਵਾਲਾ ਲਾਂਸ ਨਾਇਕ ਕਰਨੈਲ ਸਿੰਘ ਸ਼ਹੀਦ ਹੋ ਗਿਆ ਹੈ। ਪਿੰਡ ਲੋਹਾਖੇੜਾ ਦੇ ਸਰਪੰਚ ਜਗਸੀਰ ਸਿੰਘ ਨੇ ਦੱਸਿਆ ਕਿ ਜੰਮੂ ਕਸ਼ਮੀਰ ਫ਼ੌਜ ਨੇ ਪਰਿਵਾਰ ਨੂੰ ਫੋਨ ਕਰ ਕੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਗੋਲੀ ਲੱਗਣ ਕਾਰਨ ਕਰਨੈਲ ਸਿੰਘ ਸ਼ਹੀਦ ਹੋ ਗਿਆ। ਜਿਸ ਕਰ ਕੇ ਪੂਰੇ ਇਲਾਕੇ ਵਿਚ ਮਾਹੌਲ ਗ਼ਮਗੀਨ ਬਣ ਗਿਆ। ਉਨ੍ਹਾਂ ਕਿਹਾ ਜਵਾਨ ਕਰਨੈਲ ਸਿੰਘ ਦੀ ਮ੍ਰਿਤਕ ਦੇਹ ਦਾ ਸਸਕਾਰ ਪਿੰਡ ਪੁੱਜਣ 'ਤੇ ਪਿੰਡ ਲੋਹਾਖੇੜਾ ਵਿਖੇ ਕੀਤਾ ਜਾਵੇਗਾ।

 

Have something to say? Post your comment

 
 
 
 
 
Subscribe