Sunday, August 03, 2025
 

ਸਿਆਸੀ

ਰਾਹੁਲ ਗਾਂਧੀ ਅੱਜ ਪੰਜਾਬ 'ਚ ਕੱਢਣਗੇ ਟਰੈਕਟਰ ਰੈਲੀ

October 04, 2020 08:56 AM

ਚੰਡੀਗੜ੍ਹ : ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ (President Rahul Gandhi) ਅੱਜ ਪੰਜਾਬ ਵਿਚ ਆਪਣੀ ਟਰੈਕਟਰ ਰੈਲੀ ਕੱਢਣ ਆ ਰਹੇ ਹਨ। ਉਹਨਾਂ ਦੇ ਪੰਜਾਬ ਦੌਰੇ ਨੂੰ ਮੁੱਖ ਰੱਖਦਿਆਂ ਪੰਜਾਬ ਦੇ DGP ਦਿਨਕਰ ਗੁਪਤਾ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਜਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਵੀ ਸਨ। ਰਾਹੁਲ ਗਾਂਧੀ ਨੇ ਸੂਬੇ ਦੇ 3 ਪ੍ਰਮੁੱਖ ਜ਼ਿਲ੍ਹਿਆਂ ਸੰਗਰੂਰ, ਲੁਧਿਆਣਾ ਅਤੇ ਪਟਿਆਲਾ 'ਚ ਜਾਣਾ ਹੈ। ਇਨ੍ਹਾਂ 3 ਜ਼ਿਲ੍ਹਿਆਂ 'ਚ ਰੂਟ ਪਲਾਨ ਨੂੰ ਵੇਖਦਿਆਂ ਰਾਹੁਲ ਗਾਂਧੀ ਦੀ ਸੁਰੱਖਿਆ ਨੂੰ ਲੈ ਕੇ ਦਿਨਕਰ ਗੁਪਤਾ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਇਹ ਵੀ ਪੜ੍ਹੋ : ਦੇਸ਼ ਭਰ 'ਚ ਅੱਜ ਸ਼ੁਰੂ ਹੋਵੇਗੀ UPSC ਦੀ ਪ੍ਰੀਖਿਆ

 ਉਨ੍ਹਾਂ SSP ਪੱਧਰ ਦੇ ਸੀਨੀਅਰ ਅਧਿਕਾਰੀਆਂ ਨੂੰ ਰਾਹੁਲ ਗਾਂਧੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੌਂਪੀ। ਟਰੈਕਟਰ ਰੈਲੀ ਦੌਰਾਨ ਇਸ ਗੱਲ ਦਾ ਧਿਆਨ ਰੱਖਿਆ ਜਾਵੇਗਾ ਕਿ ਸੁਰੱਖਿਆ ਵਿਵਸਥਾ ਅਤਿਅੰਤ ਮਜ਼ਬੂਤ ਹੋਵੇ ਕਿਉਂਕਿ ਟਰੈਕਟਰ 'ਤੇ ਰਾਹੁਲ ਗਾਂਧੀ ਦੇ ਨਾਲ-ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਸੀਨੀਅਰ ਨੇਤਾ ਵੀ ਵਿਰਾਜਮਾਨ ਹੋਣਗੇ। ਇਸ ਦੌਰਾਨ ਕੈਪਟਨ ਸੰਦੀਪ ਸੰਧੂ ਨੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮਿਲ ਕੇ ਵੱਖ-ਵੱਖ ਕਾਂਗਰਸੀ ਆਗੂਆਂ (Congress leaders) ਨਾਲ ਬੈਠਕ ਕੀਤੀ।

ਇਹ ਵੀ ਪੜ੍ਹੋ : ਅਫਗਾਨਿਸਤਾਨ ਬੰਬ ਧਮਾਕੇ 'ਚ ਕੌਮਾਂਤਰੀ ਅੰਪਾਇਰ ਬਿਸਮਿਲਾਹ ਦੀ ਮੌਤ

ਇਸ 'ਚ ਕਾਂਗਰਸੀ ਵਰਕਰਾਂ ਨੂੰ ਸਰਗਰਮ ਕਰਨ ਬਾਰੇ ਚਰਚਾ ਹੋਈ। ਟਰੈਕਟਰ ਰੈਲੀ ਦੇ ਰਾਹ 'ਚ ਕਾਂਗਰਸੀਆਂ ਨੂੰ ਇਕੱਠਾ ਕੀਤਾ ਜਾਵੇਗਾ ਅਤੇ ਉਹ ਰਾਹੁਲ ਗਾਂਧੀ ਦਾ ਸਵਾਗਤ ਕਰਨਗੇ। ਰਾਹੁਲ ਦੇ ਪ੍ਰੋਗਰਾਮ ਨੂੰ ਲੈ ਕੇ ਕਾਂਗਰਸੀਆਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰਾਹੁਲ ਕਿਸਾਨਾਂ ਦੇ ਮਸਲਿਆਂ ਨੂੰ ਕੌਮੀ ਪੱਧਰ 'ਤੇ ਚੁੱਕ ਰਹੇ ਹਨ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe