Saturday, August 02, 2025
 

ਸਿਆਸੀ

ਕਿਸਾਨਾਂ ‘ਤੇ ਮਜ਼ਦੂਰਾਂ ਨੂੰ ਗੁੰਡੇ ਬਦਮਾਸ਼ ਕਹਿਣ ਵਾਲੇ ਹਰਦੀਪ ਪੁਰੀ ਮੰਗਣ ਮੁਆਫੀ : ਅਕਾਲੀ ਦਲ

October 06, 2020 06:16 AM

ਚੰਡੀਗੜ੍ਹ : ਕੇਂਦਰੀ ਰਾਜ ਮੰਤਰੀ ਹਰਦੀਪ ਪੁਰੀ ਵੱਲੋਂ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਗੁੰਡੇ ਤੇ ਬਦਮਾਸ਼ ਕਹਿ ਕੇ ਅਪਮਾਨ ਕਰਨ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਹਰਦੀਪਪੁਰੀ ਨੂੰ ਮੁਆਫੀ ਮੰਗਣ ਲਈ ਆਖਿਆ ਹੈ। ਸੋਮਵਾਰ ਨੂੰ ਮੀਡੀਆ ਬਿਆਨ ਰਾਹੀਂ ਸੀਨੀਅਰ ਆਗੂ ਤੇ ਐਮ ਪੀ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਅਜਿਹਾ ਜਾਪਦਾ ਹੈ ਕਿ ਹਰਦੀਪ ਪੁਰੀ ਨੇ ਆਪਣਾ ਦਿਮਾਗੀ ਤਵਾਜ਼ਨ ਗੁਆ ਲਿਆ ਹੈ ਤੇ ਉਹ ਇੰਨੇ ਜ਼ਿਆਦਾ ਹੰਕਾਰੀ ਹੋ ਗਏ ਹਨ ਕਿ ਉਹਨਾਂ ਨੇ ਸਿਰਫ ਇਸ ਕਰ ਕੇ ਪੰਜਾਬੀਆਂ ਨੂੰ ਜ਼ਲੀਲ ਕਰਨਾ ਸ਼ੁਰੂ ਕਰ ਦਿੱਤਾ ਹੈ ਕਿ ਪੰਜਾਬੀ ਕਿਸਾਨਾਂ, ਖੇਤ ਮਜ਼ਦਰਾਂ ਤੇ ਆੜ੍ਹਤੀਆਂ ਦੇ ਹੱਕਾਂ ਦੀ ਰਾਖੀ ਲਈ ਉਠ ਖੜ੍ਹੇ ਹੋਏ ਹਨ। 

3 ਜੂਨ ਦੀ ਕੈਬਨਿਟ ਮੀਟਿੰਗ ’ਚ ਹਾਜ਼ਰ ਹੋਣ ਦਾ ਝੂਠ ਬੋਲਣ ਦੀ ਵੀ ਕੀਤੀ ਨਿਖੇਧੀ

ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਅਫਸੋਸਨਾਕ ਹੈ ਕਿ ਪੁਰੀ, ਜੋ ਆਪ ਇਕ ਪੰਜਾਬੀ ਹਨ, ਖੁਦ ਸਿਰਫ ਸੱਤਾ ਦੀ ਲਾਲਸਾ ਕਾਰਨ ਆਪਣੇ ਹੀ ਲੋਕਾਂ ਦੇ ਖ਼ਿਲਾਫ਼ ਹੋ ਗਏ ਹਨ। ਉਹਨਾਂ ਕਿਹਾ ਕਿ ਪੰਜਾਬੀ ਇਸ ਦਗਾਬਾਜ਼ੀ ਨੂੰ ਕਦੇ ਨਹੀਂ ਭੁੱਲਣਗੇ। ਸ਼੍ਰੀ ਭੂੰਦੜ ਨੇ ਕਿਹਾ ਕਿ ਪੁਰੀ ਦੇ ਆਪਣੇ ਕਾਰਨ ਹੋ ਸਕਦੇ ਹਨ ਜਿਸ ਲਈ ਉਹ ਪੰਜਾਬ ਤੇ ਪੰਜਾਬੀਆਂ ਦੇ ਇਸ ਲਈ ਖ਼ਿਲਾਫ਼ ਹੋਏ ਕਿਉਂਕਿ ਉਹ ਅੰਮ੍ਰਿਤਸਰ ਤੋਂ ਪਿਛਲੀਆਂ ਸੰਸਦੀ ਚੋਣਾਂ ਵਿਚ ਹਾਰਨ ਤੋਂ ਬਾਅਦ ਹੁਣ ਆਪਣੇ ਸਿਆਸੀ ਭਵਿੱਖ ਲਈ ਪੂਰੀ ਤਰ੍ਹਾਂ ਐਨ ਡੀ ਏ ਸਰਕਾਰ ’ਤੇ ਨਿਰਭਰ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿਖੇਧੀਯੋਗ ਗੱਲ ਹੈ ਕਿ ਰਾਜ ਮੰਤਰੀ ਆਪਣੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਵਾਸਤੇ ਝੂਠ ਵੀ ਬੋਲਣ ਲੱਗ ਪਏ ਹਨ।  ਉਨ੍ਹਾਂ ਕਿਹਾ ਕਿ ਪੂਰੀ ਨੇ ਕੋਰਾ ਝੂਠ ਬੋਲਿਆ ਕਿ ਜਦੋਂ 3 ਜੂਨ ਨੂੰ ਤਿੰਨ ਖੇਤੀ ਬਿੱਲ ਮੰਤਰੀ ਮੰਡਲ ਵਿਚ ਪੇਸ਼ ਕੀਤੇ ਗਏ ਤਾਂ ਉਹ ਮੀਟਿੰਗ ਵਿਚ ਮੌਜੂਦ ਸਨ ਤੇ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਬਿੱਲਾਂ ਖਿਲਾਫ ਕੋਈ ਖਦਸ਼ਾ ਪ੍ਰਗਟ ਨਹੀਂ ਕੀਤਾ।

ਇਹ ਵੀ ਪੜ੍ਹੋ : ਕਰਜ਼ੇ ਦੇ ਸਤਾਏ ਕਿਸਾਨ ਨੇ ਕੀਤੀ ਜੀਵਨ ਲੀਲਾ ਸਮਾਪਤ

ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਪਹਿਲਾਂ ਤਾਂ ਪੁਰੀ 3 ਜੂਨ ਦੀ ਮੀਟਿੰਗ ਵਿਚ ਹਾਜ਼ਰ ਨਹੀਂ ਸਨ ਕਿਉਂਕਿ ਰਾਜ ਮੰਤਰੀਆਂ ਸਿਰਫ ਉਨ੍ਹਾਂ ਮੀਟਿੰਗਾਂ ਵਿਚ ਸ਼ਾਮਲ ਹੋ ਸਕਦੇ ਹਨ ਜਿਸ ਵਿਚ ਉਨ੍ਹਾਂ ਦੇ ਮੰਤਰਾਲੇ ਨਾਲ ਸਬੰਧਤ ਏਜੰਡਾ ਵਿਚਾਰ ਵਟਾਂਦਰੇ ਵਾਸਤੇ ਸ਼ਾਮਲ ਹੁੰਦਾ ਹੈ।

ਇਹ ਵੀ ਪੜ੍ਹੋ : ਹਾਥਰਸ ਕਾਂਡ ‘ਤੇ 'ਆਪ' ਨੇ ਘੇਰੀ ਭਾਜਪਾ, CBI ਜਾਂਚ ਦੀ ਮੰਗ

ਦੂਜਾ ਹੈਰਾਨੀ ਵਾਲੀ ਗੱਲ ਇਹ ਹੈ ਕਿ ਉਹ ਇਹ ਕਹਿ ਰਹੇ ਹਨ ਕਿ ਹਰਸਿਮਰਤ ਕੌਰ ਬਾਦਲ ਨੇ ਕੋਈ ਇਤਰਾਜ਼ ਨਹੀਂ ਉਠਾਇਆ ਜਦਕਿ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਆਪ ਇਹ ਮੰਨਿਆ ਹੈ ਕਿ ਬਾਦਲ ਨੇ ਬਿੱਲਾਂ ਬਾਰੇ ਖਦਸ਼ਾ ਪ੍ਰਗਟ ਕੀਤਾ ਸੀ। ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ, ਖੇਤ ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਇਕ ਵਾਰ ਫਿਰ ਭਰੋਸਾ ਦੁਆਉਂਦਾ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਨਾਲ ਡੱਟ ਕੇ ਖੜ੍ਹਾ ਹੈ ਤੇ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਦਮ ਨਹੀਂ ਲਵੇਗਾ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe