Sunday, August 03, 2025
 

ਸਿਆਸੀ

ਹਾਥਰਸ ਕਾਂਡ ‘ਤੇ 'ਆਪ' ਨੇ ਘੇਰੀ ਭਾਜਪਾ, CBI ਜਾਂਚ ਦੀ ਮੰਗ

October 06, 2020 06:26 AM
 
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਦਲਿਤਾਂ ਅਤੇ ਗਰੀਬਾਂ ਬਾਰੇ ਕਿੰਨੀ ਨਫਰਤ ਭਰੀ ਹੋਈ ਹੈ,
  • ਚੀਮਾ ਦੀ ਅਗਵਾਈ ਹੇਠ ਹਾਥਰਸ ਕਾਂਡ ਦੇ ਪੀੜ੍ਹਤ ਪਰਿਵਾਰ ਨੂੰ ਮਿਲਿਆ 'ਆਪ' ਦਾ ਵਫਦ
  • ਸਰਕਾਰੀ ਗੁੰਡਾਗਰਦੀ 'ਤੇ ਉਤਰੀ ਯੋਗੀ ਸਰਕਾਰ ਕੋਲੋਂ ਦਲਿਤਾਂ ਨੂੰ ਇਨਸਾਫ ਨਹੀਂ ਮਿਲ ਸਕਦਾ 
ਹਾਥਰਸ ਦਾ ਘਿਣੌਉਣਾ ਕਾਂਡ ਅਤੇ ਯੋਗੀ ਸਰਕਾਰ ਦੀ ਤਾਲਿਬਾਨੀ ਪਹੁੰਚ ਇਸ ਦੀ ਪ੍ਰਤੱਖ ਮਿਸਲਾ ਹੈ। ਇਸ ਕਰਕੇ ਮਾਨਯੋਗ ਸੁਪਰੀਮ ਕੋਰਟ ਨੂੰ ਸੀਬੀਆਈ ਜਾਂਚ ਦੀ ਨਿਗਰਾਨੀ ਖੁਦ ਕਰਨੀ ਚਾਹੀਦੀ ਹੈ, ਤਾਂ ਕਿ ਮਰਹੂਮ ਬੱਚੀ ਅਤੇ ਪੀੜ੍ਹਤ ਪਰਿਵਾਰ ਨੂੰ ਇਨਸਾਫ ਮਿਲ ਸਕੇ। ਹਰਪਾਲ ਸਿੰਘ ਚੀਮਾ ਆਮ ਆਦਮੀ ਪਾਰਟੀ ਦੇ ਵਫਦ ਨਾਲ ਹਾਥਰਸ ਕਾਂਡ ਦੇ ਪੀੜ੍ਹਤ ਪਰਿਵਾਰ ਨੂੰ ਮਿਲਣ ਉਪਰੰਤ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਵਫਦ 'ਚ ਪਾਰਟੀ ਦੇ ਕੌਮੀ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ, ਦਿੱਲੀ ਵਿਧਾਨ ਸਭਾ ਦੀ ਡਿਪਟੀ ਸਪੀਕਰ ਰਾਖੀ ਬਿੜਲਾ, ਦਿੱਲੀ ਦੇ ਕੈਬਨਿਟ ਮੰਤਰੀ ਰਾਜਿੰਦਰ ਪਾਲ ਗੌਤਮ, ਵਿਧਾਇਕਾ ਰੁਪਿੰਦਰ ਕੌਰ ਰੂਬੀ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ ਅਤੇ ਦਲਿਤ ਨੇਤਾ ਅਮਰੀਕ ਸਿੰਘ ਬੰਗੜ ਪ੍ਰਮੁੱਖ ਹਨ। ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਨੇ ਦੱਸਿਆ ਕਿ ਉਹ ਦਲਿਤ ਪਰਿਵਾਰ ਦੀ ਮਰਹੂਮ ਬੱਚੀ ਦੀ ਮਾਤਾ, ਪਿਤਾ, ਭਰਾ ਭਾਬੀ ਅਤੇ ਦਾਦੀ ਨੂੰ ਮਿਲੇ ਅਤੇ ਪਰਿਵਾਰ ਵੱਲੋਂ ਜੋ ਦਰਦ ਭਰੀ ਘਟਨਾ ਅਤੇ ਯੋਗੀ ਸਰਕਾਰ ਦਾ ਰਵੱਈਆ ਦੱਸਿਆ ਗਿਆ, ਉਹ ਰੌਂਗਟੇ ਖੜੇ ਕਰਨ ਵਾਲਾ ਹੈ।  ਹਰਪਾਲ ਸਿੰਘ ਚੀਮਾ ਅਨੁਸਾਰ, ''ਸਾਨੂੰ ਮਰਹੂਮ ਬੱਚੀ ਦੀ ਮਾਂ ਨੇ ਕੀਰਨੇ ਪਾਉਂਦੇ ਹੋਏ ਦੱਸਿਆ ਕਿ ਯੂਪੀ ਪ੍ਰਸ਼ਾਸਨ ਨੇ ਬੱਚੀ ਦਾ ਅੱਧੀ ਰਾਤੀ ਸੰਸਕਾਰ ਕਰਨ ਮੌਕੇ ਮ੍ਰਿਤਕ ਬੱਚੀ ਦਾ ਆਖਰੀ ਵਾਰ ਮੂੰਹ ਤੱਕ ਨਹੀਂ ਦੇਖਣ ਦਿੱਤਾ। ਇਸ ਤਾਲਿਬਾਨੀ ਸੋਚ ਰੱਖਣ ਵਾਲੀ ਸਰਕਾਰ ਦੀ ਗੁੰਡਾਗਰਦੀ ਦਾ ਸਿਖ਼ਰ ਹੈ।''
 
 
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਯੋਗੀ ਸਰਕਾਰ ਦੋਸ਼ੀਆਂ ਦੇ ਸ਼ਰੇਆਮ ਪੱਖ 'ਚ ਖੜੀ ਹੈ ਅਤੇ ਯੋਗੀ ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਮੁੱਚੀ ਭਾਜਪਾ ਹਮਾਇਤ ਦੇ ਰਹੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ, ''ਬੇਟੀ ਬਚਾਓ, ਬੇਟੀ ਪੜਾਓ ਦਾ ਨਾਅਰਾ ਦੇਣ ਵਾਲੀ ਭਾਜਪਾ ਨੂੰ ਹੁਣ ਬੇਟੀਆਂ ਅਤੇ ਦਲਿਤਾਂ-ਗਰੀਬਾਂ ਬਾਰੇ ਗੱਲ ਕਰਨ ਦਾ ਵੀ ਕੋਈ ਅਧਿਕਾਰ ਨਹੀਂ ਰਹਿ ਗਿਆ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਾਥਰਸ ਦੀ ਇਸ ਘਟਨਾ ਨੇ ਇਕ ਵਾਰ ਫਿਰ ਭਾਜਪਾ ਦੇ 'ਰਾਮ ਰਾਜ' ਦਾ ਪਰਦਾਫਾਸ਼ ਕਰ ਦਿੱਤਾ ਹੈ।
 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe