Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਅਮਰੀਕਾ

ਕੋਰੋਨਾ ਦਾ ਕਹਿਰ : ਇੰਗਲੈਂਡ ਦੀ ਇੱਕ ਯੂਨੀਵਰਸਿਟੀ 'ਚ 700 ਵਿਦਿਆਰਥੀਆਂ ਨੂੰ ਹੋਇਆ ਕੋਰੋਨਾ

October 06, 2020 07:13 AM

ਲੰਡਨ : ਕੋਰੋਨਾ ਵਾਇਰਸ ਮਹਾਮਾਰੀ ਨੇ ਦੁਨੀਆ ਭਰ ਵਿਚ ਕਹਿਰ ਮਚਾਇਆ ਹੋਇ ਹੈ। ਕੁਝ ਦੇਸ਼ਾਂ 'ਤੇ ਇਸ ਦਾ ਪ੍ਰਭਾਵ ਘੱਟ ਹੁੰਦਾ ਨਜ਼ਰ ਆ ਰਿਹਾ ਹੈ ਜਦਕਿ ਕੁਝ ਦੇਸ਼ ਅਜੇ ਦੋਹਰੀ ਮਾਰ ਝੱਲ ਰਹੇ ਹਨ।

ਇਹ ਵੀ ਪੜ੍ਹੋ : ਕੋਰੋਨਾ ਦੇ ਇਲਾਜ ਤੋਂ ਬਾਅਦ ਵ੍ਹਾਈਟ ਹਾਊਸ ਪਰਤੇ ਟਰੰਪ

ਇੰਗਲੈਂਡ ਵਿਚ ਕੋਰੋਨਾ ਵਾਇਰਸ ਦੀ ਲਪੇਟ ਵਿਚ ਇੱਕ ਯੂਨੀਵਰਸਿਟੀ ਦੇ ਵਿਦਿਆਥੀ ਵੀ ਆ ਗਏ ਹਨ। ਕੋਰੋਨਾ ਦੀ ਲਪੇਟ ਵਿਚ ਆਏ ਇਨ੍ਹਾਂ ਵਿਦਿਆਰਥੀਆਂ ਦੀ ਗਿਣਤੀ  ਸੌ- ਦੋ ਸੌ ਨਹੀਂ, ਸਗੋਂ 700 ਤੋਂ ਵੱਧ ਹੈ। 

ਇਹ ਵੀ ਪੜ੍ਹੋ : ਹੈਪੇਟਾਈਟਸ ਸੀ ਵਿਸ਼ਾਣੂ ਦੀ ਭਾਲ ਕਰਨ ਵਾਲੇ ਤਿੰਨ ਵਿਗਿਆਨੀਆਂ ਨੂੰ ਮਿਲਿਆ ਨੋਬਲ ਪੁਰਸਕਾਰ

ਦੱਸਿਆ ਗਿਆ ਹੈ ਕਿ ਨਾਰਥੰਬਰਿਆ ਯੂਨੀਵਰਸਿਟੀ ਵਿਚ ਘੱਟ ਤੋਂ ਘੱਟ 770 ਵਿਦਿਆਰਥੀ ਕੋਰੋਨਾ ਦੀ ਲਪੇਟ ਵਿਚ ਆਏ ਹਨ। ਯੂਨੀਵਰਸਿਟੀ ਦੇ ਇੱਕ ਬੁਲਾਰੇ ਦਾ ਕਹਿਣਾ ਹੈ ਕਿ 770 ਵਿਦਿਆਰਥੀਆਂ ਵਿਚ ਕੋਰੋਨਾ ਦੇ ਲੱਛਣ ਦੇਖਣ ਨੂੰ ਮਿਲੇ, ਜਿਸ ਤੋਂ ਬਾਅਦ ਸਾਰਿਆਂ ਨੂੰ 14 ਦਿਨਾਂ ਦੇ ਲਈ ਸੈਲਫ ਆਈਸੋਲੇਸ਼ਨ ਵਿਚ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਨਾਲ ਮਰੇ ਮਰੀਜ਼ਾਂ ਗਿਣਤੀ 3641

ਪੂਰੀ ਦੁਨੀਆ ਇਸ ਸਮੇਂ ਕੋਰੋਨਾਂ ਵਾਇਰਸ ਨਾਲ ਜੂਝ ਰਹੀ ਹੈ। ਦੁਨੀਆ ਵਿਚ 11ਵੇਂ ਨੰਬਰ 'ਤੇ ਕੋਰੋਨਾ ਪ੍ਰਭਾਵਤ ਦੇਸ਼ ਫਰਾਂਸ ਹੈ। ਇੱਥੇ ਕੋਰੋਨਾ ਦੇ ਮਾਮਲਿਆਂ ਦਾ ਅੰਕੜਾ 6 ਲੱਖ ਤੋਂ ਉਪਰ ਹੈ ਤੇ ਮੌਤਾਂ ਦਾ ਅੰਕੜਾ  32 ਹਜ਼ਾਰ ਤੱਕ ਪਹੁੰਚ ਗਿਆ।

 

Have something to say? Post your comment

 
 
 
 
 
Subscribe