Friday, March 20, 2026
BREAKING NEWS
ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਮਾਰਚ 2026)ਆਰਥਿਕ ਸੰਕਟ ਵਿਚਾਲੇ ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਸਾਰੇ ਕੈਬਨਿਟ ਰੈਂਕ ਖਤਮ, ਤਨਖਾਹਾਂ 'ਤੇ ਵੀ ਲਗਾਈ ਰੋਕWeather Shift in Punjab: Rain Alert for 4 Districts as Cold Returns

ਅਮਰੀਕਾ

ਕੋਰੋਨਾ ਦੇ ਇਲਾਜ ਤੋਂ ਬਾਅਦ ਵ੍ਹਾਈਟ ਹਾਊਸ ਪਰਤੇ ਟਰੰਪ, ਵੀਡੀਓ ਕੀਤੀ ਜਾਰੀ

October 06, 2020 08:15 AM

ਨਿਊਯਾਰਕ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਇਲਾਜ ਤੋਂ ਬਾਅਦ ਵ੍ਹਾਈਟ ਹਾਊਸ ਤੋਂ ਹਸਪਤਾਲ ਵਾਪਸ ਪਰਤੇ ਹਨ। ਜੇ ਟਰੰਪ ਨੂੰ ਹੋਰ ਇਲਾਜ ਦੀ ਜ਼ਰੂਰਤ ਹੋਈ, ਤਾਂ ਉਹ ਉਨ੍ਹਾਂ ਦਾ ਵ੍ਹਾਈਟ ਹਾਊਸ 'ਚ ਹੀ ਕੀਤਾ ਜਾਵੇਗਾ। ਟਰੰਪ ਰਾਸ਼ਟਰਪਤੀ ਦੀ ਚੋਣ 'ਚ ਰੁੱਝੇ ਹੋਏ ਸੀ, ਇਸ ਦੌਰਾਨ ਉਹ ਕੋਰੋਨਾ ਨਾਲ ਸੰਕਰਮਿਤ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ ਵਾਲਟਰ ਰੀਡ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੀ ਪਤਨੀ ਮਲੇਨੀਆ ਟਰੰਪ ਵੀ ਕੋਰੋਨਾ ਸਕਾਰਾਤਮਕ ਪਾਈ ਗਈ ਪਰ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ : ਕੋਰੋਨਾ ਦਾ ਕਹਿਰ : ਇੰਗਲੈਂਡ ਦੀ ਇੱਕ ਯੂਨੀਵਰਸਿਟੀ 'ਚ 700 ਵਿਦਿਆਰਥੀਆਂ ਨੂੰ ਹੋਇਆ ਕੋਰੋਨਾ

ਵ੍ਹਾਈਟ ਹਾਊਸ ਪਰਤਣ ਤੋਂ ਬਾਅਦ ਟਰੰਪ ਨੇ ਇਕ ਵੀਡੀਓ ਜਾਰੀ ਕੀਤਾ। ਇਸ 'ਚ ਉਨ੍ਹਾਂ ਇਕ ਵਾਰ ਫਿਰ ਦੁਹਰਾਇਆ ਕਿ ਵਾਇਰਸ ਜ਼ਿੰਦਗੀ 'ਤੇ ਹਾਵੀ ਨਹੀਂ ਹੋਣਾ ਚਾਹੀਦਾ। ਉਨ੍ਹਾਂ ਵਾਲਟਰ ਰੀਡ ਹਸਪਤਾਲ ਦੇ ਡਾਕਟਰਾਂ ਅਤੇ ਨਰਸਾਂ ਦਾ ਧੰਨਵਾਦ ਕੀਤਾ। ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਨੇ ਹਸਪਤਾਲ 'ਚ ਕੋਰੋਨਾਵਾਇਰਸ ਬਾਰੇ ਬਹੁਤ ਕੁਝ ਸਿੱਖਿਆ ਹੈ। ਸਾਡੇ ਕੋਲ ਵਧੀਆ ਡਾਕਟਰੀ ਸਹੂਲਤਾਂ ਹਨ ਇਸ ਲਈ ਇਸ ਤੋਂ ਡਰਨ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਉਹ ਚੰਗਾ ਮਹਿਸੂਸ ਕਰ ਰਹੇ ਹਨ।

ਇਹ ਵੀ ਪੜ੍ਹੋ : ਕਵੀਤੋਵਾ 8 ਸਾਲ ਬਾਅਦ ਪਹਿਲੀ ਵਾਰ ਫ੍ਰੈਂਚ ਓਪਨ ਦੇ ਕੁਆਰਟਰ ਫਾਈਨਲ ਚ

ਹਾਲਾਂਕਿ, ਇਸ ਨੂੰ ਲੈ ਕੇ ਵੀ ਟਰੰਪ 'ਤੇ ਸਵਾਲ ਉਠ ਰਹੇ ਹਨ ਕਿਉਂਕਿ ਅਮਰੀਕਾ 'ਚ ਲਗਭਗ 2 ਲੱਖ 10 ਹਜ਼ਾਰ ਲੋਕ ਕੋਰੋਨਾ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ, ਪਰ ਟਰੰਪ ਅਜੇ ਵੀ ਲੋਕਾਂ ਨੂੰ ਡਰਨ ਲਈ ਨਹੀਂ ਕਹਿ ਰਹੇ ਹਨ। ਵ੍ਹਾਈਟ ਹਾਊਸ ਪਹੁੰਚਣ 'ਤੇ ਟਰੰਪ ਨੇ ਮਾਸਕ ਵੀ ਹਟਾ ਦਿੱਤਾ ਅਤੇ ਪ੍ਰਸ਼ੰਸਕਾਂ ਨੂੰ ਸਲਾਮ ਕਰ ਧੰਨਵਾਦ ਕੀਤਾ।

 

Have something to say? Post your comment

Subscribe