Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਆਸੀ

ਕਿਸਾਨ ਹਿਤੈਸ਼ੀ ਹੋਣ ਦਾ ਨਾਟਕ ਬੰਦ ਕਰਨ ਅਕਾਲੀ 'ਤੇ ਕਾਂਗਰਸੀ : ਸ਼ਰਮਾ

October 07, 2020 08:45 PM
 
ਲਾਲੜੂ : ਆਮ ਆਦਮੀ ਪਾਰਟੀ ਦੀ ਸੀਨੀਅਰ ਮਹਿਲਾ ਆਗੂ ਸਵੀਟੀ ਸ਼ਰਮਾ ਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਨੂੰ ਨਾਟਕ ਕਰਾਰ ਦਿੰਦੇ ਹੋਏ ਕਿਹਾ ਕਿ ਆਪਣੀਆਂ ਸਰਕਾਰਾਂ ਵਿੱਚ ਕਿਸਾਨਾਂ 'ਤੇ ਅੱਤਿਆਚਾਰ ਕਰਨ ਵਾਲੇ ਅਤੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਖੋਹਣ ਵਾਲਿਆਂ ਨੂੰ ਪ੍ਰਦਰਸ਼ਨ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਸਵੀਟੀ ਸ਼ਰਮਾ ਲਾਲੜੂ 'ਚ ਚਲ ਰਹੇ ਕਿਸਾਨ ਧਰਨੇ ਦੇ ਕਿਸਾਨਾਂ ਦੇ ਸਮਰਥਨ ਦੇਣ ਪਹੁੰਚੀ। 
  • ਮਹਿਲਾ ਆਗੂ ਨੇ ਦਿੱਤਾ ਕਿਸਾਨਾਂ ਦੇ ਸੰਘਰਸ਼ 'ਚ ਸਮਰਥਨ
  • ਆਪ ਦੀ ਸਰਕਾਰ ਆਉਂਦੇ ਹੀ ਰੱਦ ਹੋਣਗੇ ਖੇਤੀ ਕਾਨੂੰਨ
ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਜਬਰਨ ਹਾਸਿਲ ਕਰਕੇ ਸ਼ਾਪਿੰਗ ਮਾਲ ਬਣਾਉਣ ਵਾਲੀਆਂ ਕੰਪਨੀਆਂ ਨੂੰ ਦਿੱਤੀ। ਅਕਾਲੀਆਂ ਨੇ ਦੱਸ ਸਾਲ ਸੱਤਾ ਵਿੱਚ ਰਹਿੰਦੇ ਹੋਏ ਕਿਸਾਨਾਂ ਦੀ ਗੱਲ ਨਹੀਂ ਸੁਣੀ। ਹੁਣ ਪੰਜਾਬ ਤੋਂ ਆਪਣੀ ਰਾਜਨੀਤਿਕ ਜ਼ਮੀਨ ਨੂੰ ਖਿਸਕਦੀ ਨਜ਼ਰ ਆਈ ਤਾਂ ਭਾਜਪਾ ਤੋਂ ਸਮਰਥਨ ਵਾਪਸੀ ਦਾ ਨਾਟਕ ਕਰਕੇ ਸੜਕਾਂ 'ਤੇ ਆ ਰਹੇ ਹਨ। ਸਵੀਟੀ ਸ਼ਰਮਾ ਨੇ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲ ਤੋਂ ਪੰਜਾਬ ਦੀ ਕਾਂਗਰਸ ਸਰਕਾਰ ਕਰਜ਼ ਮੁਆਫੀ ਅਤੇ ਹੋਰਨਾਂ ਸਹੂਲਤਾਂ ਦੇ ਮੁੱਦੇ 'ਤੇ ਪੰਜਾਬ ਦੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਅਮਰਿੰਦਰ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ। ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੌਰਾਨ ਪੰਜਾਬ ਦੇ ਲੋਕਾਂ ਨੇ ਕਾਂਗਰਸ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਹੈ। 
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿੱਚ ਆਉਂਦੇ ਹੀ ਖੇਤੀ ਕਾਨੂੰਨ ਖਾਰਿਜ ਕਰਕੇ ਕਿਸਾਨਾਂ ਦੀ ਇੱਛਾ ਅਨੁਸਾਰ ਮੰਡੀਆਂ ਨੂੰ ਚਲਾਇਆ ਜਾਵੇਗਾ। ਇਸ ਮੌਕੇ ਸੀਨੀਅਰ ਆਗੂ ਗੁਰਮੇਲ ਸਿੰਘ ਬਲੋਪੁਰ, ਗੁਰਪ੍ਰੀਤ ਸਿੰਘ ਬਟੌਲੀ, ਸਿਧਾਂਤ ਰਾਣਾ, ਰਾਹੁਲ ਸ਼ਰਮਾ, ਸਵਿਤਾ, ਗੁਰਚਰਣ ਕੌਰ, ਸੁਖਵਿੰਦਰ ਕੌਰ 'ਤੇ ਮਿਥਨੇਸ਼ ਰਾਣੀ ਸਮੇਤ ਕਈ ਨੇਤਾਵਾਂ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਸੰਬੋਧਨ ਕੀਤਾ।
 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe