Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਅਮਰੀਕਾ

ਜਨਵਰੀ ਦੀ ਸ਼ੁਰੂਆਤ 'ਚ ਆ ਸਕਦੈ ਕੋਰੋਨਾ ਵਾਇਰਸ ਦਾ ਟੀਕਾ : ਅਮਰੀਕਾ

October 11, 2020 10:01 AM

ਵਾਸ਼ਿੰਗਟਨ : ਅਮਰੀਕੀ ਪ੍ਰਸ਼ਾਸਨ ਦੇ ਇਕ ਅਧਿਕਾਰੀ ਨੇ ਅਮਰੀਕਾ ਵਿਚ ਕੋਵਿਡ -19 ਦੀ ਲਾਗ ਨੂੰ ਕੰਟਰੋਲ ਕਰਨ ਦੀਆਂ ਕੋਸ਼ਿਸ਼ਾਂ ਦੀ ਅਗਵਾਈ ਕਰਦਿਆਂ ਕਿਹਾ ਹੈ ਕਿ ਕੋਰੋਨਾ ਵਾਇਰਸ ਟੀਕਾ ਜਨਵਰੀ 2021 ਦੇ ਸ਼ੁਰੂ ਵਿਚ ਦੇਸ਼ 'ਚ ਉਪਲਬਧ ਹੋ ਸਕਦਾ ਹੈ, ਜਦੋਂ ਕਿ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਟੀਕਾਕਰਨ ਇਸ ਮਹੀਨੇ ਤੋਂ ਸ਼ੁਰੂ ਹੋ ਸਕਦਾ ਹੈ।
ਦੋਵਾਂ ਧਿਰਾਂ ਦੇ ਬਹੁਤ ਸਾਰੇ ਸੰਸਦ ਮੈਂਬਰਾਂ, ਮਾਹਰਾਂ ਅਤੇ ਜਨਤਕ ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਦੀਆਂ 'ਚ ਵੱਧ ਰਹੀ ਲਾਗ ਦੀਆਂ ਸੰਭਾਵਨਾਵਾਂ ਕਾਰਨ ਦੇਸ਼ ਇਸ ਨਾਲ ਨਜਿੱਠਣ ਲਈ ਤਿਆਰ ਨਹੀਂ ਹੈ।

ਇਹ ਵੀ ਪੜ੍ਹੋ : covid-19 : ਭਵਿੱਖ 'ਚ ਮਹਾਂਮਾਰੀ ਤੋਂ ਬਚਣ ਲਈ ਕਦਮ ਚੁੱਕਣੇ ਹੋਣਗੇ : ਦਲਾਈ ਲਾਮਾ

ਸਿਹਤ ਅਤੇ ਮਨੁੱਖੀ ਸੇਵਾਵਾਂ ਵਿਭਾਗ (ਐਚਐਚਐਸ) ਦੀ ਤਿਆਰੀ ਅਤੇ ਪ੍ਰਤਿਕਿਰਿਆ ਲਈ ਸਹਾਇਕ ਮੰਤਰੀ ਡਾ. ਰਾਬਰਟ ਕਾਡਲੇਕ ਨੇ ਸ਼ੁਕਰਵਾਰ ਨੂੰ ਇਕ ਈਮੇਲ 'ਚ ਕਿਹਾ ਕਿ ਪ੍ਰਸ਼ਾਸਨ “ਸੁਰੱਖਿਅਤ ਅਤੇ ਪ੍ਰਭਾਵੀ ਟੀਕਿਆਂ ਦੇ ਉਤਪਾਦਨ 'ਚ ਤੇਜ਼ੀ ਲਿਆ ਰਿਹਾ ਹੈ…ਤਾਂ ਜੋ ਜਨਵਰੀ 2021 ਦੇ ਸ਼ੁਰੂ 'ਚ ਉਨ੍ਹਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ।'' ਐਚਐਚਐਸ ਦਾ ਕਹਿਣਾ ਹੈ ਕਿ ਸਾਲ ਦੇ ਅੰਤ ਤੋਂ ਪਹਿਲਾਂ ਟੀਕੀ ਨੇ ਮਨਜ਼ੂਰੀ ਮਿਲ ਸਕਦੀ ਹੈ, ਪਰ ਇਸ ਦੀ ਸਪਲਾਈ ਵਿਚ ਸਮਾਂ ਲਗੇਗਾ।
ਇਸ ਦੇ ਨਾਲ ਹੀ ਟਰੰਪ ਨੇ ਰੈਲੀਆਂ, ਬਹਿਸਾਂ ਅਤੇ ਕਾਨਫਰੰਸਾਂ ਵਿਚ ਕਿਹਾ ਹੈ ਕਿ ਟੀਕਾ ਕੁਝ ਹਫ਼ਤਿਆਂ ਵਿਚ ਆ ਸਕਦਾ ਹੈ। ਟਰੰਪ ਨੇ ਪਿਛਲੇ ਹਫ਼ਤੇ ਇਕ ਪ੍ਰੈਸ ਕਾਨਫਰੰਸ 'ਚ ਕਿਹਾ, “ਸਾਨੂੰ ਲਗਦਾ ਹੈ ਕਿ ਅਸੀਂ ਇਸ ਨੂੰ ਅਕਤੂਬਰ 'ਚ ਕਿਸੇ ਵੀ ਸਮੇਂ ਸ਼ੁਰੂ ਕਰ ਸਕਦੇ ਹਾਂ।'' 

 

Have something to say? Post your comment

 
 
 
 
 
Subscribe