Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਸਿਆਸੀ

ਕਾਲੇ ਕਾਨੂੰਨਾਂ 'ਤੇ ਕਿਸਾਨੀ ਸੰਘਰਸ਼ ਬਾਰੇ ਮੁੱਖ ਮੰਤਰੀ ਦੀ ਨੀਅਤ ਖੋਟੀ : ਹਰਪਾਲ ਚੀਮਾ

October 17, 2020 06:58 AM
ਅੱਖਾਂ 'ਚ ਘੱਟਾ ਪਾਉਣ ਦੀ ਕਾਰਵਾਈ ਹੈ, ਬੇਹੱਦ ਗੰਭੀਰ ਮਸਲੇ 'ਤੇ ਇੱਕ ਰੋਜ਼ਾ ਇਜਲਾਸ : 'ਆਪ' 
 
ਚੰਡੀਗੜ੍ਹ :  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ (Harpal Singh Cheema) ਨੇ ਦੋਸ਼ ਲਗਾਇਆ ਕਿ ਖੇਤੀ ਬਾਰੇ ਕੇਂਦਰ ਦੇ ਕਾਲੇ ਕਾਨੂੰਨਾਂ ਅਤੇ ਕਿਸਾਨੀ ਸੰਘਰਸ਼ ਨੂੰ ਲੈ ਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੋਗਲੀ ਨੀਤੀ ਅਪਣਾ ਰਹੇ ਹਨ ਅਤੇ ਪੰਜਾਬ ਦੀ ਜਨਤਾ ਖ਼ਾਸ ਕਰਕੇ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ। 
ਹਰਪਾਲ ਸਿੰਘ ਚੀਮਾ ਨੇ ਕਾਲੇ ਕਾਨੂੰਨਾਂ ਬਾਰੇ ਪੰਜਾਬ ਸਰਕਾਰ ਵੱਲੋਂ 19 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦੇ ਇੱਕ ਰੋਜ਼ਾ ਇਜਲਾਸ ਨੂੰ ਅੱਖਾਂ 'ਚ ਘੱਟਾ (ਆਈਵਾਸ਼) ਕਰਾਰ ਦਿੰਦੇ ਹੋਏ ਕਿਹਾ ਕਿ ਐਨੇ ਵੱਡੇ ਅਤੇ ਸੰਵੇਦਨਸ਼ੀਲ ਮੁੱਦੇ 'ਤੇ ਘੱਟੋ-ਘੱਟ 7 ਦਿਨ ਦਾ ਸੈਸ਼ਨ ਹੋਣਾ ਚਾਹੀਦਾ ਸੀ। ਸੈਸ਼ਨ ਤੋਂ ਪਹਿਲਾਂ ਸਾਰੀਆਂ ਸਿਆਸੀ ਧਿਰਾਂ ਸਮੇਤ ਖੇਤੀ ਮਾਹਿਰਾਂ, ਕਿਸਾਨ ਜਥੇਬੰਦੀਆਂ ਅਤੇ ਸਾਰੇ ਪ੍ਰਭਾਵਿਤ ਵਰਗਾਂ ਦੇ ਨੁਮਾਇੰਦਿਆਂ ਨਾਲ ਸਾਂਝੀ ਬੈਠਕ ਬੁਲਾਉਣੀ ਚਾਹੀਦੀ ਸੀ, ਤਾਂ ਕਿ ਉਸ ਬੈਠਕ ਦੇ ਨਿਚੋੜ ਮੁਤਾਬਿਕ ਵਿਧਾਨ ਸਭਾ 'ਚ ਫ਼ੈਸਲਾ ਲਿਆ ਜਾਂਦਾ, ਪਰੰਤੂ ਮੁੱਖ ਮੰਤਰੀ ਸੰਘਰਸ਼ਸ਼ੀਲ ਕਿਸਾਨਾਂ-ਮਜ਼ਦੂਰਾਂ, ਖੇਤੀਬਾੜੀ ਮਾਹਿਰਾਂ, ਵਿਰੋਧੀ ਸਿਆਸੀ ਧਿਰਾਂ ਇੱਥੋਂ ਤੱਕ ਕਿ ਮੀਡੀਆ ਦਾ ਵੀ ਸਾਹਮਣਾ ਕਰਨ ਤੋਂ ਭੱਜ ਰਹੇ ਹਨ, ਕਿਉਂਕਿ ਅਮਰਿੰਦਰ ਸਿੰਘ ਸਰਕਾਰ ਕਿਸਾਨਾਂ ਅਤੇ ਪੰਜਾਬ ਦੇ ਹੱਕਾਂ 'ਚ ਮੋਦੀ ਸਰਕਾਰ ਨਾਲ ਸਿੱਧਾ ਮੱਥਾ ਨਹੀਂ ਲਗਾਉਣਾ ਚਾਹੁੰਦੀ। ਜਿਸ ਦਾ ਕਾਰਨ ਭ੍ਰਿਸ਼ਟਾਚਾਰ, ਵਿਦੇਸ਼ੀ ਬੈਂਕ ਖਾਤੇ ਅਤੇ ਵਿਦੇਸ਼ੀ ਮਹਿਮਾਨਾਂ ਕਾਰਨ ਬਣੀਆਂ ਨਿੱਜੀ ਕਮਜ਼ੋਰੀਆਂ ਹਨ। ਚੀਮਾ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਖ਼ੁਸ਼ ਕਰਨ ਲਈ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ। 
 
 
ਉਨ ਕਿਹਾ ਕਿ ਜੇਕਰ ਪੰਜਾਬ ਸਰਕਾਰ ਗੰਭੀਰ ਅਤੇ ਸਪਸ਼ਟ ਹੁੰਦੀ ਤਾਂ ਹੁਣ ਤੱਕ ਸਾਰੀਆਂ ਸਿਆਸੀ ਧਿਰਾਂ ਅਤੇ ਕਿਸਾਨ ਸੰਗਠਨਾਂ ਨੂੰ ਪਤਾ ਹੁੰਦਾ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਸਰਕਾਰ ਕਿਹੜਾ ਵਿਧਾਨ ਕਦਮ ਉਠਾਉਣ ਜਾ ਰਹੀ ਹੈ, ਜਿਸ ਨਾਲ ਪੰਜਾਬ ਅਤੇ ਖੇਤੀਬਾੜੀ ਨੂੰ ਮੋਦੀ ਦੇ ਕਾਲੇ ਕਾਨੂੰਨਾਂ ਦੀ ਘਾਤਕ ਮਾਰ ਤੋਂ ਬਚਾਇਆ ਜਾ ਸਕਦਾ ਹੋਵੇ, ਪਰੰਤੂ ਅੱਜ (ਸ਼ੁੱਕਰਵਾਰ) ਤੱਕ ਸਰਕਾਰ ਦੀ ਤਰਫ਼ੋਂ ਕੋਈ ਏਜੰਡਾ ਮੁੱਖ ਵਿਰੋਧੀ ਧਿਰ ਹੋਏ ਦੇ ਨਾਤੇ ਸਾਡੇ (ਆਪ) ਕੋਲ ਵੀ ਨਹੀਂ ਭੇਜਿਆ ਗਿਆ। ਜਦਕਿ ਇਹ ਏਜੰਡਾ ਸਾਰੀਆਂ ਸਿਆਸੀ ਧਿਰਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਵੀ ਭੇਜਿਆ ਜਾਣਾ ਚਾਹੀਦਾ ਸੀ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਤੋਂ ਪਤਾ ਚੱਲਦਾ ਹੈ ਕਿ 28 ਅਗਸਤ ਵਾਲੇ ਵਿਸ਼ੇਸ਼ ਇਜਲਾਸ ਵਾਂਗ ਇਹ ਇਜਲਾਸ ਵੀ ਅੱਖਾਂ 'ਚ ਘੱਟਾ ਪਾਉਣ ਦੀ ਕਾਰਵਾਈ ਤੋਂ ਵੱਧ ਕੁੱਝ ਵੀ ਨਹੀਂ, ਕਿਉਂਕਿ ਉਸ ਸੈਸ਼ਨ 'ਚ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਸੰਬੰਧੀ ਜੋ ਮਤਾ ਪਾਸ ਕੀਤਾ ਸੀ, ਉਸ ਨੂੰ ਤੁਰੰਤ ਕੇਂਦਰ ਸਰਕਾਰ ਕੋਲ ਭੇਜਣ ਦੀ ਥਾਂ 18 ਦਿਨ ਇੱਥੇ (ਵਿਧਾਨ ਸਭਾ ਸਕੱਤਰੇਤ ਅਤੇ ਪੰਜਾਬ ਸਕੱਤਰੇਤ) 'ਚ ਦੱਬੀ ਰੱਖਿਆ, ਜਿਸ ਦਿਨ ਇਹ ਬਿਲ ਸੰਸਦ 'ਚ ਆਉਣੇ ਸਨ, ਉਸ ਤੋਂ ਇੱਕ ਦਿਨ ਪਹਿਲਾਂ ਭੇਜ ਕੇ ਖਾਨਾਪੂਰਤੀ ਕਰ ਦਿੱਤੀ। 
 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe