Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਿਮਾਚਲ

ਬੱਚਿਆਂ ਨੂੰ ਸਕੂਲ ਵਿਚ ਕੋਰੋਨਾ ਹੋਇਆ ਤਾਂ ਸਰਕਾਰ ਅਤੇ ਸਕੂਲ ਜ਼ਿੰਮੇਵਾਰ ਨਹੀਂ ਹੋਣਗੇ

October 17, 2020 09:43 AM

ਹਿਮਾਚਲ ਪ੍ਰਦੇਸ਼ (Himachal Pradesh) ਵਿਚ ਕੋਰੋਨਾ ਵਾਇਰਸ ਕਾਰਨ ਸੱਤ ਮਹੀਨਿਆਂ ਤੋਂ ਸਕੂਲਾਂ ਵਿੱਚ ਪੜ੍ਹਾਈ ਬੰਦ ਹੈ, ਪਰ ਹੁਣ ਸਰਕਾਰ ਸਕੂਲਾਂ ਵਿਚ ਬੱਚਿਆਂ ਨੂੰ ਬੁਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕੋਰੋਨਾ ਵਾਇਰਸ ਦੇ ਵਿਚਕਾਰ ਸ਼ੁਰੂ ਹੋਏ ਅਨਲੌਕ ਪੜਾਅ 5 ਵਿਚ ਕੇਂਦਰ ਸਰਕਾਰ ਨੇ ਪੜਾਅਵਾਰ ਸਕੂਲ ਖੋਲ੍ਹਣ ਦੇ ਨਿਰਦੇਸ਼ ਦਿੱਤੇ ਹਨ। 15 ਅਕਤੂਬਰ ਤੋਂ ਬਾਅਦ ਪੜਾਅਵਾਰ ਸਕੂਲ ਖੋਲ੍ਹਣ ਦੀਆਂ ਹਦਾਇਤਾਂ ਆਈਆਂ ਸਨ।

ਹਿਮਾਚਲ ਪ੍ਰਦੇਸ਼ ਸਰਕਾਰ ਦਾ ਕਹਿਣਾ ਹੈ ਕਿ ਪਹਿਲੇ ਪੜਾਅ ਵਿੱਚ 10ਵੀਂ ਅਤੇ 12ਵੀਂ ਦੇ ਬੱਚਿਆਂ ਨੂੰ ਸਕੂਲਾਂ ਵਿੱਚ ਬੁਲਾਇਆ ਜਾਵੇਗਾ। ਹਾਲਾਂਕਿ, ਇਸ ਦੌਰਾਨ ਬੱਚਿਆਂ ਦੇ ਮਾਪਿਆਂ ਦੀ ਸਹਿਮਤੀ ਜ਼ਰੂਰੀ ਹੈ, ਪਰ ਸਰਕਾਰ ਵੱਲੋਂ ਜਾਰੀ ਸਹਿਮਤੀ ਪੱਤਰ ਉੱਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਸਰਕਾਰ ਦੇ ਸਹਿਮਤੀ ਪੱਤਰ ਅਨੁਸਾਰ ਜੇ ਬੱਚਿਆਂ ਨੂੰ ਸਕੂਲ ਵਿਚ ਕੋਰੋਨਾ ਹੋਇਆ ਤਾਂ ਉਸ ਲਈ ਸਰਕਾਰ ਅਤੇ ਸਕੂਲ ਜ਼ਿੰਮੇਵਾਰ ਨਹੀਂ ਹੋਣਗੇ। ਭਾਵ, ਜੇ ਬੱਚੇ ਸਕੂਲ ਵਿਚ ਕੋਰੋਨਾ ਹੋਇਆ ਤਾਂ ਇਸ ਲਈ ਮਾਪੇ ਜ਼ਿੰਮੇਵਾਰ ਹੋਣਗੇ। ਪੱਤਰ ਦੇ ਅਨੁਸਾਰ, ਕੋਰੋਨਾ ਹੋਣ ਉਤੇ ਮਾਪੇ ਸਕੂਲ ਨੂੰ ਜ਼ਿੰਮੇਵਾਰ ਨਹੀਂ ਠਹਿਰਾਉਣਗੇ।

ਇਹ ਵੀ ਪੜ੍ਹੋ : ਮਹਿਲਾ ਪ੍ਰੋਫੈਸਰਾਂ ਨਾਲ ਕੀਤਾ ਵਿਤਕਰਾ, ਹੁਣ..

ਹਿਮਾਚਲ ਦੇ ਸਿੱਖਿਆ ਮੰਤਰੀ ਗੋਵਿੰਦ ਸਿੰਘ ਠਾਕੁਰ ਨੇ ਸਪੱਸ਼ਟ ਕੀਤਾ ਕਿ ਮਾਪਿਆਂ ਦੀ ਸਹਿਮਤੀ ਹੋਣ ਤਕ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਨਹੀਂ ਬੁਲਾਇਆ ਜਾਵੇਗਾ। ਇਸ ਲਈ ਅਧਿਆਪਕਾਂ-ਮਾਪਿਆਂ ਨੂੰ ਈਪੀਟੀਐਮ ਯਾਨੀ ਆਨਲਾਈਨ ਢੰਗ ਰਾਹੀਂ ਮਟਿੰਗਾਂ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਜਿੱਥੇ ਗਿਣਤੀ ਘੱਟ ਹੈ, ਫਿਜੀਕਲ ਤੌਰ ਉਤੇ ਵੀ ਮੀਟਿੰਗ ਹੋ ਸਕਦੀ ਹੈ। ਇਸ ਵਿੱਚ ਸਕੂਲਾਂ ਨੂੰ ਸੂਖਮ ਯੋਜਨਾਵਾਂ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਸ ਵਿੱਚ ਮਾਪਿਆਂ ਦੀ ਰਾਏ ਸ਼ਾਮਲ ਹੋਵੇਗੀ।

ਇਹ ਵੀ ਪੜ੍ਹੋ : ਦੋ ਸਿੱਖ ਔਰਤਾਂ ਨੇ ਲਗਾਏ ਆਨਲਾਈਨ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼

ਪਹਿਲੇ ਪੜਾਅ ਵਿਚ ਸਿਰਫ 10ਵੀਂ ਅਤੇ 12ਵੀਂ ਬੋਰਡ ਦੀਆਂ ਕਲਾਸਾਂ ਵਾਲੇ ਵਿਦਿਆਰਥੀਆਂ ਨੂੰ ਸਕੂਲ ਬੁਲਾਇਆ ਜਾਵੇਗਾ। ਉਸ ਤੋਂ ਬਾਅਦ ਛੋਟੀਆਂ ਕਲਾਸਾਂ 'ਤੇ ਵਿਚਾਰ ਕੀਤਾ ਜਾਵੇਗਾ। ਸਿੱਖਿਆ ਮੰਤਰੀ ਗੋਵਿੰਦ ਸਿੰਘ ਠਾਕੁਰ ਨੇ ਕਿਹਾ ਕਿ ਛੋਟੀਆਂ ਕਲਾਸਾਂ ਦੇ ਬੱਚਿਆਂ ਨੂੰ ਸਕੂਲ ਬੁਲਾਉਣ ਵਿਚ ਸਮਾਂ ਲੱਗ ਸਕਦਾ ਹੈ। ਸਰਕਾਰ ਦੀਆਂ ਤਾਜ਼ਾ ਹਦਾਇਤਾਂ ਤਹਿਤ ਈਪੀਟੀਐਮ ਦੀਆਂ ਬੈਠਕਾਂ 18 ਸਤੰਬਰ ਤੱਕ ਹੋਣਗੀਆਂ।

 

Have something to say? Post your comment

 

ਹੋਰ ਹਿਮਾਚਲ ਖ਼ਬਰਾਂ

ਹਿਮਾਚਲ 'ਚ ਬਿਜਲੀ ਬੋਰਡ ਦੀ ਨਵਾਂ ਸਿਸਟਮ ਲਾਗੂ ਕਰਨ ਦੀ ਤਿਆਰੀ, 28 ਲੱਖ ਖਪਤਕਾਰਾਂ 'ਤੇ ਨਜ਼ਰ

ਹਿਮਾਚਲ ਪ੍ਰਦੇਸ਼ ਨੇ ਸਾਖਰਤਾ 'ਚ ਦੇਸ਼ ਭਰ 'ਚ ਦੂਜਾ ਸਥਾਨ ਕੀਤਾ ਪ੍ਰਾਪਤ

ਹਿਮਾਚਲ ਪ੍ਰਦੇਸ਼ 'ਚ NHM ਅਧੀਨ ਠੇਕਾ ਕਰਮਚਾਰੀਆਂ ਦੀ ਵਧੇਗੀ ਤਨਖਾਹ

ਹਿਮਾਚਲ ਪ੍ਰਦੇਸ਼ 'ਚ ਤੇਲ ਦੀਆਂ ਕੀਮਤਾਂ ਨੂੰ ਵੱਡਾ ਝਟਕਾ: ਪੈਟਰੋਲ ₹100 ਅਤੇ ਡੀਜ਼ਲ ₹90 ਦੇ ਪਾਰ; ਸੁੱਖੂ ਸਰਕਾਰ ਨੇ ਲਿਆ ਅਹਿਮ ਫੈਸਲਾ

ਹਿਮਾਚਲ ਦੇ ਮੰਡੀ ਵਿੱਚ ਅਚਾਨਕ ਹੜ੍ਹ, ਹਾਈਵੇਅ 'ਤੇ ਆਵਾਜਾਈ ਪ੍ਰਭਾਵਿਤ

ਹਿਮਾਚਲ ਪ੍ਰਦੇਸ਼ ਦੇ ਕੁੱਲੂ 'ਚ ਭਿਆਨਕ ਸੜਕ ਹਾਦਸਾ

ਹਿਮਾਚਲ ਪ੍ਰਦੇਸ਼ ਦੇ ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਸੈਲਾਨੀ ਬੱਸ ਪਲਟੀ

ਹਿਮਾਚਲ ਦੇ ਮੰਡੀ ਵਿੱਚ ਭੂਚਾਲ ਦੇ ਝਟਕੇ

Shimla Accident: ਕਾਰ ਖੱਡ ਵਿੱਚ ਡਿੱਗਣ ਕਾਰਨ ਮਾਂ-ਧੀ ਸਮੇਤ 4 ਲੋਕਾਂ ਦੀ ਮੌਤ

पंजाब के पर्यटक का मनाली में 27,500 का चालान

 
 
 
 
Subscribe