Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਅਫਗਾਨੀ ਵਿਦਿਆਰਥੀਆਂ ਦੇ ਪਹਿਲੇ ਬੈਚ ਦੀ ਡਿਗਰੀ ਪੂਰੀ, ਕਿਹਾ ਯੂਨੀਵਰਸਿਟੀ ਵਿਚ ਮਿਲਿਆ ਘਰ ਵਰਗਾ ਮਹੌਲ

October 18, 2020 04:14 PM

ਚੰਡੀਗੜ : ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਹਿਸਾਰ ਵਿਚ ਪੜਨ ਆਏ ਅਫਗਾਨੀਸਤਾਨ ਦੇ ਵਿਦਿਆਰਥੀਆਂ ਦੇ ਪਹਿਲੇ ਬੈਚ ਦੀ ਪੋਸਟ ਗਰੈਜੂਏਟ ਡਿਗਰੀ ਪੂਰੀ ਹੋਣ 'ਤੇ ਯੂਨੀਵਰਸਿਟੀ  ਦੇ ਵਾਇਸ ਚਾਂਸਲਰ ਪ੍ਰੋਫੈਸਰ ਸਮਰ ਸਿੰਘ  ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਹੈ|
ਪ੍ਰੋਫੈਸਰ ਸਮਰ ਸਿੰਘ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਗਰੀ ਦੌਰਾਨ ਯੂਨੀਵਰਸਿਟੀ ਤੋਂ ਅਰਜਿਤ ਗਿਆਨ ਨੂੰ ਆਪਣੇ ਦੇਸ਼ ਵਿਚ ਕਿਸਾਨਾਂ ਦੀ ਭਲਾਈ ਲਈ ਵੱਧ ਤੋਂ ਵੱਧ ਵਰਤੋ ਕਰਨ ਅਤੇ ਆਪਣੇ ਤਜਰਬਿਆਂ ਨੂੰ ਆਪਣੇ ਦੇਸ਼ ਦੇ ਵਿਦਿਆਰਥੀਆਂ ਨਾਲ ਵੀ ਸਾਂਝਾ ਕਰਨ| ਨਾਲ ਹੀ ਉੱਚੇਰੀ ਸਿਖਿਆ ਦੇ ਲਈ ਇਸ ਯੂਨੀਵਰਸਿਟੀ ਵਿਚ ਦਾਖਲੇ ਲਈ ਵੀ ਪ੍ਰੇਰਿਤ ਕਰਨ|
ਇਸ ਦੌਰਾਨ ਵਿਦਿਆਰਥੀਆਂ ਨੇ ਵੀ ਆਪਣੇ ਤਜਰਬੇ ਸਾਂਝੇ ਕਰਦੇ ਹੋਹੇ ਦਸਿਆ ਕਿ ਉਨਾਂ ਨੂੰ ਯੂਨੀਵਰਸਿਟੀ ਦਾ ਮਾਹੌਲ ਬਹੁਤ ਹੀ ਵਧੀਆ ਲਗਿਆ ਅਤੇ ਵਿਦਆਰਥੀਆਂ,  ਪ੍ਰੋਫੈਸਰਾਂ ਤੇ ਹੋਰ ਲੋਕਾਂ ਦਾ ਵਿਵਹਾਰ ਕਾਬਿਲੇਤਾਰੀਫ ਹੈ,  ਜਿਸ ਦੇ ਚਲਦੇ ਉਨਾਂ ਨੂੰ ਆਪਣੇ ਪਰਿਵਾਰ ਵਰਗਾ ਮਾਹੌਲ ਮਿਲਿਆ ਹੈਉਨਾਂ ਨੇ ਦਸਿਆ ਕਿ ਯੂਨੀਵਰਸਿਟੀ ਵਿਚ ਵਿਦਿਅਕ ਖੋਜ ਤੇ ਵਿਸਥਾਰ ਦੀ ਸਹੂਲਤਾਂ ਵਿਸ਼ਗ ਪੱਧਰੀ ਯੂਨੀਵਰਸਿਟੀ ਦੀ ਤਰਜ 'ਤੇ ਉਪਲਬਧ ਹਨਕੋਰੋਨਾ ਮਹਾਮਾਰੀ ਦੇ ਚਲਦੇ ਮੁਸ਼ਕਲ ਸਥਿਤੀਆਂ ਵਿਚ ਵੀ ਯੂਨੀਵਰਸਿਟੀ ਪ੍ਰਸਾਸ਼ਨ ਵੱਲੋਂ ਉਨਾਂ ਦਾ ਭਰਪੂਰ ਸਹਿਯੋਗ ਕੀਤਾ ਗਿਆ|
ਯੂਨੀਵਰਸਿਟੀ ਦੀ ਪੋਸਟ ਗਰੈਜੂਏਟ ਅਨਾਜ ਤੇ ਗ੍ਰੇਨ ਪ੍ਰੋਜੈਕਟ ਦੀ ਕੰਟਰੋਲ ਅਧਿਕਾਰੀ ਡਾ. ਆਸ਼ਾ ਕਵਾਤਰਾ ਨੇ ਦਸਿਆ ਕਿ ਇਹ ਪ੍ਰੋਜੈਕਟ ਅਮੇਰਿਕਾ ਦੀ ਮਿਸ਼ੀਗਨ ਸਟੇਟ ਯੂਨੀਵਰਸਿਟੀ ਦੇ ਸਹਿਯੋਗ ਨਾਲ 2018 ਵਿਚ ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਹਿਸਾਰ ਵਿਚ ਸ਼ੁਰੂ ਹੋਇਆ ਸੀਹੁਣ ਤਕ ਪੋਸਟ ਗਰੈਜੂਏਟ ਅਤੇ ਪੀਐਚਡੀ ਪ੍ਰੋਗ੍ਰਾਮ ਵਿਚ ਕੁੱਲ 14 ਅਫਗਾਨੀ ਵਿਦਿਆਰਥੀਆਂ ਦਾ ਰਜਿਸਟ੍ਰੇਸ਼ਣ ਹੋਇਆ ਹੈ|

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe