Thursday, March 19, 2026
BREAKING NEWS
ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਮਾਰਚ 2026)ਆਰਥਿਕ ਸੰਕਟ ਵਿਚਾਲੇ ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਸਾਰੇ ਕੈਬਨਿਟ ਰੈਂਕ ਖਤਮ, ਤਨਖਾਹਾਂ 'ਤੇ ਵੀ ਲਗਾਈ ਰੋਕWeather Shift in Punjab: Rain Alert for 4 Districts as Cold Returns

ਸਿਆਸੀ

ਪ੍ਰਸਤਾਵਿਤ ਬਿੱਲਾਂ ਦੀ ਕਾਪੀ ਲੈਣ ਲਈ ਅੜੀ 'ਆਪ' ਸਦਨ 'ਚ ਲਗਾਇਆ ਧਰਨਾ

October 20, 2020 06:38 AM

-ਮੋਦੀ ਨਾਲ ਸੈਟਿੰਗ ਕਰਕੇ ਪੰਜਾਬ ਨਾਲ ਦਗ਼ਾ ਕਰ ਰਹੇ ਹਨ ਅਮਰਿੰਦਰ ਸਿੰਘ : ਹਰਪਾਲ ਚੀਮਾ

ਚੰਡੀਗੜ੍ਹ : ਖੇਤੀ ਵਿਰੋਧੀ ਕੇਂਦਰੀ ਕਾਲੇ ਕਾਨੂੰਨਾਂ ਵਿਰੁੱਧ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਪੇਸ਼ ਕੀਤੇ ਜਾਣ ਵਾਲੇ ਬਿੱਲ ਦੀ ਕਾਪੀ ਹਾਸਿਲ ਕਰਨ ਲਈ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰੋਸ ਵਜੋਂ ਸਦਨ ਦੇ ਅੰਦਰ ਹੀ ਧਰਨੇ 'ਤੇ ਬੈਠ ਗਈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਅਮਰਿੰਦਰ ਸਿੰਘ ਸਰਕਾਰ ਵੱਲੋਂ ਅਤਿ ਮਹੱਤਵਪੂਰਨ ਅਤੇ ਪੰਜਾਬ ਦੇ ਭਵਿੱਖ ਨਾਲ ਜੁੜੇ ਇਸ ਪ੍ਰਭਾਵਿਤ ਬਿੱਲ ਸਦਨ 'ਚ ਪੇਸ਼ ਹੋਣ ਤੱਕ ਗੁਪਤ ਰੱਖਣ ਪਿੱਛੇ ਵੱਡੀ ਸਾਜ਼ਿਸ਼ ਦੇ ਦੋਸ਼ ਲਗਾਏ।
 ਚੀਮਾ ਨੇ ਕਿਹਾ ਕਿ ਅਮਰਿੰਦਰ ਸਿੰਘ ਇੱਕ ਵਾਰ ਫਿਰ ਪਾਣੀਆਂ ਬਾਰੇ ਸਮਝੌਤੇ (ਪੰਜਾਬ ਵਾਟਰ ਟਰਮੀਨੇਸ਼ਨ ਲਾਅ ਆਫ਼ ਐਗਰੀਮੈਂਟ ਐਕਟ-2004) ਦੀ ਤਰਜ਼ 'ਤੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨਾਲ ਫ਼ਰੇਬ ਕਰਨ ਦੀ ਤਿਆਰੀ 'ਚ ਹਨ। ਜਿਵੇਂ ਤਤਕਾਲੀ ਮਨਮੋਹਨ ਸਰਕਾਰ ਨਾਲ ਮਿਲ ਕੇ ਅਮਰਿੰਦਰ ਸਿੰਘ ਨੇ ਪਾਣੀ ਰੱਦ ਕਰਨ ਵਾਲੇ ਫ਼ਰਜ਼ੀ ਐਕਟ ਨਾਲ ਫੋਕੀ ਵਾਹ-ਵਾਹ ਤਾਂ ਖੱਟ ਲਈ ਪਰੰਤੂ ਉਸ ਐਕਟ ਦਾ ਪੰਜਾਬ ਨੂੰ ਰੱਤੀ ਭਰ ਵੀ ਲਾਭ ਨਹੀਂ ਹੋਇਆ ਅਤੇ ਨਾ ਹੀ ਉਹ ਐਕਟ ਸੁਪਰੀਮ ਕੋਰਟ ਤੱਕ ਟਿਕ ਸਕਿਆ। ਚੀਮਾ ਨੇ ਕਿਹਾ ਕਿ ਅਮਰਿੰਦਰ ਸਿੰਘ ਨੇ ਉਸੇ ਤਰਾਂ ਦੀ ਗੰਢ-ਤੁਪ ਹੁਣ ਮੋਦੀ ਸਰਕਾਰ ਨਾਲ ਕਰਕੇ ਉਸੇ ਤਰਜ਼ 'ਤੇ ਇਹ ਬਿੱਲ ਪੇਸ਼ ਕੀਤਾ ਜਾ ਰਿਹਾ, ਤਾਂ ਕਿ ਅੰਤ ਨੂੰ ਇਹ ਬਿੱਲ ਮੋਦੀ ਸਰਕਾਰ ਦੇ ਹੱਕ 'ਚ ਭੁਗਤੇ। ਇਹੋ ਕਾਰਨ ਹੈ ਕਿ ਬਿੱਲ ਦੇ ਖਰੜੇ ਦੀ ਸ਼ਬਦਾਵਲੀ ਨੂੰ ਬਿੱਲ ਸਦਨ ਦੀ ਮੇਜ਼ 'ਤੇ ਰੱਖੇ ਜਾਣ ਤੱਕ ਗੁਪਤ ਰੱਖਿਆ ਜਾ ਰਿਹਾ ਹੈ, ਜਦਕਿ ਚਾਹੀਦਾ ਇਹ ਸੀ ਕਿ ਇਸ ਬਿੱਲ ਦੇ ਖਰੜੇ ਨੂੰ ਪਾਸ ਕਰਨ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੁਮਾਇੰਦਿਆਂ ਸਮੇਤ ਕਿਸਾਨ ਜਥੇਬੰਦੀਆਂ ਅਤੇ ਹੋਰ ਖੇਤੀ ਤੇ ਕਾਨੂੰਨੀ ਮਾਹਿਰਾਂ ਨੂੰ 15 ਦਿਨ ਪਹਿਲਾਂ ਭੇਜੀਆਂ ਜਾਂਦੀਆਂ (ਜਿਵੇਂ ਕਿ ਵਿਧਾਨ ਸਭਾ ਦੀ ਨਿਯਮਾਵਲੀ ਕਹਿੰਦੀ ਹੈ) ਤਾਂ ਕਿ ਸਾਰੇ ਆਪਣੀ ਆਪਣੀ ਰਾਇ ਦਿੰਦੇ ਅਤੇ ਸਿੱਕੇਬੰਦ ਕਾਨੂੰਨ ਬਣਦਾ, ਜੋ ਹਰ ਚੁਨੌਤੀ 'ਤੇ ਫ਼ਤਿਹ ਪਾ ਕੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਦਾ ਭਵਿੱਖ ਸੁਰੱਖਿਅਤ ਕਰਦਾ।
 ਇਸ ਮੌਕੇ ਵਿਧਾਇਕ ਅਮਨ ਅਰੋੜਾ, ਪ੍ਰਿੰਸੀਪਲ ਬੁੱਧ ਰਾਮ, ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਸਰਬਜੀਤ ਕੌਰ ਮਾਣੂੰਕੇ, ਰੁਪਿੰਦਰ ਕੌਰ ਰੂਬੀ, ਮੀਤ ਹੇਅਰ, ਜੈ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਜਦੋਂ ਤੱਕ ਬਿੱਲ ਦੀ ਕਾਪੀ ਨਹੀਂ ਮਿਲੇਗੀ ਉਦੋਂ ਤੱਕ ਉਹ ਪੰਜਾਬ ਵਿਧਾਨ ਸਭਾ ਦੇ ਅੰਦਰ ਹੀ ਡਟੇ ਰਹਿਣਗੇ। ਵਿਧਾਨ ਸਭਾ ਵਿਚ ਡਟੇ ਵਿਧਾਇਕਾਂ ਨਾਲ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਧੋਆ ਵੀ ਸ਼ਾਮਲ ਸਨ। ਅਮਨ ਅਰੋੜਾ ਨੇ ਕਿਹਾ ਕਿ ਜੇਕਰ ਕਿਸਾਨ ਰੇਲ ਪਟੜੀਆਂ 'ਤੇ ਰਾਤਾਂ ਕੱਟ ਸਕਦੇ ਹਨ ਤਾਂ ਉਨ•ਾਂ ਦੇ ਹੱਕਾਂ ਲਈ ਅਸੀਂ ਵਿਧਾਨ ਸਭਾ ਅੰਦਰ ਰਾਤ ਕੱਟ ਕੇ ਆਪਣਾ ਫ਼ਰਜ਼ ਨਿਭਾਵਾਂਗੇ।
 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe