Thursday, September 17, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਉੱਤਰ ਪ੍ਰਦੇਸ਼

ਬੇਰਹਿਮੀ ਨਾਲ ਕਤਲ ਕਰਨ ਤੋਂ ਬਾਅਦ ਲਾਸ਼ ਦਰੱਖ਼ਤ ਨਾਲ ਲਟਕਾਈ

October 20, 2020 01:22 PM

ਪ੍ਰਤਾਪਗੜ੍ਹ : ਯੂਪੀ ਵਿਚ ਆਏ ਦਿਨ ਘਿਣੌਨੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਜਨਾਨੀਆਂ ਅਤੇ ਮਾਸੂਮ ਬੱਚੀਆਂ ਹਿੰਸਕ ਘਟਨਾਵਾਂ ਦਾ ਸ਼ਿਕਾਰ ਹੋ ਰਹੀਆਂ ਹਨ। ਤਾਜ਼ਾ ਮਾਮਲਾ ਪ੍ਰਤਾਪਗੜ੍ਹ ਵਿਚ ਸਾਹਮਣੇ ਆਇਆ ਹੈ, ਜਿੱਥੇ ਕਤਲ ਦੀ ਇਕ ਸਨਸਨੀਖੇਜ ਵਾਰਦਾਤ ਹੋਈ ਹੈ। ਪੁਲਿਸ ਨੂੰ ਦਰੱਖ਼ਤ ਨਾਲ ਇਕ ਨੌਜਵਾਨ ਦੀ ਲਟਕੀ ਹੋਈ ਲਾਸ਼ ਮਿਲੀ, ਜਿਸ ਦੀ ਜੀਭ ਕੱਟੀ ਹੋਈ ਸੀ ਅਤੇ ਗੁਪਤ ਅੰਗ ਨੂੰ ਵੀ ਕੱਟ ਕੇ ਵੱਖ ਕਰ ਦਿੱਤਾ ਗਿਆ ਸੀ।

ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਤੋਂ ਬਾਅਦ ਦਰੱਖ਼ਤ ਨਾਲ ਲਟਕਾ ਦਿੱਤਾ ਗਿਆ ਸੀ। ਦਰੱਖ਼ਤ ਨਾਲ ਲਾਸ਼ ਲਟਕੇ ਹੋਣ ਦੀ ਜਾਣਕਾਰੀ ਪੁਲਿਸ ਨੂੰ ਪਿੰਡ ਦੇ ਪ੍ਰਧਾਨ ਨੇ ਦਿੱਤੀ ਸੀ।

ਇਹ ਵੀ ਪੜ੍ਹੋ : 12 ਸਾਲਾ ਬੱਚੇ ਨੇ ਲੱਭਿਆ ਕਰੋੜਾਂ ਦਾ ਖ਼ਜ਼ਾਨਾ

ਇਸ ਜਾਣਕਾਰੀ 'ਤੇ ਪੁਲਿਸ ਪੁੱਜੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਮ੍ਰਿਤਕ ਦੇ ਮਾਤਾ-ਪਿਤਾ ਨੇ ਕਿਹਾ ਕਿ ਸਾਡਾ ਪੁੱਤਰ ਪ੍ਰਯਾਗਰਾਜ ਵਿਚ ਰਹਿ ਕੇ ਪੜ੍ਹਾਈ ਕਰਦਾ ਸੀ ਅਤੇ ਤਾਲਾਬੰਦੀ ਤੋਂ ਬਾਅਦ ਘਰ 'ਚ ਹੀ ਰਹਿ ਰਿਹਾ ਸੀ। 

ਸਾਡੇ ਪੁੱਤਰ ਦਾ ਕਤਲ ਕਰ ਕੇ ਉਸ ਦੀ ਜ਼ੁਬਾਨ ਅਤੇ ਗੁਪਤ ਅੰਗ ਕੱਟ ਲਿਆ ਗਿਆ ਅਤੇ ਲਾਸ਼ ਨੂੰ ਦਰੱਖ਼ਤ ਨਾਲ ਲਟਕਾ ਦਿੱਤਾ ਗਿਆ। ਪਰਿਵਾਰ ਵਾਲਿਆਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਉਕਤ ਨੌਜਵਾਨ ਆਪਣੇ ਮਾਪਿਆਂ ਦੀ ਇਕਲੌਤੀ ਔਲਾਦ ਸੀ। ਅਜਿਹੇ ਵਿਚ ਲੋਕ ਜਾਇਦਾਦ ਨੂੰ ਲੈ ਕੇ ਕਤਲ ਹੋਣ ਦਾ ਖ਼ਦਸ਼ਾ ਜਤਾ ਰਹੇ ਹਨ। ਪੁਲਸ ਹਰ ਪਹਿਲੂ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ।

 

Have something to say? Post your comment

 

ਹੋਰ ਉੱਤਰ ਪ੍ਰਦੇਸ਼ ਖ਼ਬਰਾਂ

 
 
 
 
Subscribe