Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਹਰਿਆਣਾ ਵਿਧਾਨਸਭਾ ਦਾ ਸੈਸ਼ਨ 5 ਨਵੰਬਰ ਤੋਂ ਹੋਵੇਗਾ ਸ਼ੁਰੂ

October 21, 2020 08:21 AM
ਚੰਡੀਗੜ੍ਹ : ਹਰਿਆਣਾ ਵਿਧਾਨਸਭਾ ਦੇ ਮਾਨਸੂਨ ਸ਼ੈਸ਼ਨ ਦਾ ਦੂਜਾ ਭਾਗ 5 ਨਵੰਬਰ, 2020 ਤੋਂ ਸ਼ੁਰੂ ਹੋਵੇਗਾ| ਇਸ ਦੌਰਾਨ ਲੰਬਿਤ ਬਿੱਲਾਂ 'ਤੇ ਚਰਚਾ ਹੋਵੇਗੀ ਅਤੇ ਵਿਧਾਈ ਕੰਮਕਾਜ ਪੂਰਾ ਕੀਤਾ ਜਾਵੇਗਾ। ਵਿਧਾਨਸਭਾ ਸਪੀਕਰ  ਗਿਆਨ ਚੰਦ ਗੁਪਤਾ ਨੇ ਅੱਜ ਇਸ ਸਬੰਧ ਵਿਚ ਅਧਿਕਾਰਿਕ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਹਰਿਆਣਾ ਸਰਕਾਰ ਵੱਲੋਂ 5 ਨਵੰਬਰ ਤੋਂ ਮਾਨਸੂਨ ਸ਼ੈਸ਼ਨ ਦਾ ਦੂਜਾ ਭਾਗ ਸ਼ੁਰੂ ਕਰਨ ਦੀ ਸੂਚਨਾ ਮਿਲੀ ਹੈ। ਇਸ ਦੇ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। 
ਗੌਰਤਲਬ ਹੈ ਕਿ ਹਰਿਆਣਾ ਵਿਧਾਨਸਭਾ ਦਾ ਮਾਨਸੂਨ ਸ਼ੈਸ਼ਨ 26 ਅਗਸਤ, 2020 ਨੂੰ ਸ਼ੁਰੂ ਹੋਇਆ ਸੀ।  ਉਸ ਸਮੇਂ ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ, ਵਿਧਾਨਸਭਾ ਸਪੀਕਰ  ਗਿਆਨ ਚੰਦ ਗੁਪਤਾ ਅਤੇ ਵੱਡੀ ਗਿਣਤੀ ਵਿਚ ਵਿਧਾਇਕ Covid-19 ਤੋਂ ਸੰਕ੍ਰਮਿਤ ਹੋ ਗਏ ਸਨ। ਦੇਸ਼ ਅਤੇ ਸੂਬੇ ਵਿਚ ਕੋਰੋਨਾ ਦਾ ਖਤਰਾ ਵੱਧ ਸੀ। ਇਸ ਦੇ ਚਲਦੇ ਮਾਨਸੂਨ ਸ਼ੈਸ਼ਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ। 
 
ਵਿਧਾਨਸਭਾ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ ਨੇ ਦਸਿਆ ਕਿ ਹੁਣ ਕੋਰੋਨਾ ਦਾ ਖਤਰਾ ਘੱਟ ਹੋਣਾ ਸ਼ੁਰੂ ਹੋ ਗਿਆ ਹੈ, ਇਸ ਲਈ ਸ਼ੈਸ਼ਨ ਸ਼ੁਰੂ ਕਰਨ 'ਤੇ ਵਿਚਾਰ ਕੀਤਾ ਗਿਆ ਹੈ। 5 ਨਵੰਬਰ ਤੋਂ ਹੋਣ ਵਾਲੇ ਸ਼ੈਸ਼ਨ ਦੌਰਾਨ ਪੂਰੀ ਸਾਵਧਾਨੀ ਵਰਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਕੋਵਿਡ-19 ਦੇ ਸਬੰਧ ਵਿਚ ਵਿਸ਼ਵ ਸਿਹਤ ਸੰਗਠਨ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂਜਾਰੀ ਹਿਦਾਇਤਾਂ ਦਾ ਵੀ ਪੂਰੀ ਤਰ੍ਹਾ ਨਾਲ ਪਾਲਣ ਕੀਤਾ ਜਾਵੇਗਾ। 
ਮਾਨਸੂਨ ਸ਼ੈਸ਼ਨ ਦੀ ਕਵਰੇਜ ਲਈ ਪ੍ਰੈਸ ਗੈਲਰੀ ਸੈਕਟਰ-3 ਸਥਿਤ ਹਰਿਆਣਾ ਨਿਵਾਸ ਵਿਚ ਬਣਾਈ ਜਾਵੇਗੀ। ਸਾਰੇ ਮੀਡੀਆ ਕਰਮਚਾਰੀ ਉੱਥੇ ਤੋਂ ਮਾਨਸੂਨ ਸ਼ੈਸ਼ਨ ਨੂੰ ਕਵਰ ਕਰਣਗੇ। ਮਾਨਸੂਨ ਸ਼ੈਸ਼ਨ ਦੇ ਭਾਗ-2 ਵਿਚ ਸਮਾਜਿਕ ਦੂਰੀ ਬਣਾਏ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਇਸ ਦੇ ਲਈ ਹਰਿਆਣਾ ਨਿਵਾਸ ਦੇ ਦੋਨੋ ਹਾਲ  ਬੁੱਕ ਕਰਵਾਏ ਜਾਣਗੇ ਅਤੇ ਇਸ ਸਥਾਨ ਨੂੰ ਸ਼ੈਸ਼ਨ ਸਮੇਂ ਤਕ ਵਿਧਾਨਸਭਾ ਕੰਪਲੈਕਸ ਐਲਾਨ ਕੀਤਾ ਜਾਵੇਗਾ। 
 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe