Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਸਿਆਸੀ

'900 ਚੂਹੇ ਖਾ ਕੇ ਹੱਜ ਨੂੰ ਚੱਲੀ ਬਿੱਲੀ' ਵਰਗੀਆਂ ਗੱਲਾਂ ਨਾ ਕਰਨ ਬਾਦਲ : ਹਰਪਾਲ ਚੀਮਾ 

October 26, 2020 11:50 PM
ਬਾਦਲ ਪਰਿਵਾਰ ਵੱਲੋਂ ਅੰਤਰ ਪਾਰਟੀ ਸੰਮੇਲਨ ਕਰਵਾਉਣ ਦੇ ਐਲਾਨ ਦੀ ਆਪ ਨੇ ਉਡਾਈ ਖਿੱਲੀ
 
ਚੰਡੀਗੜ : ਅਕਾਲੀ ਦਲ ਬਾਦਲ ਵੱਲੋਂ ਕੇਂਦਰ ਦੁਆਰਾ 'ਰਾਜਾਂ ਦੀਆਂ ਸ਼ਕਤੀਆਂ ਅਤੇ ਅਧਿਕਾਰਾਂ ਖੋਹੇ ਜਾਣ' ਦੇ ਹਵਾਲੇ ਨਾਲ ਸੰਘੀ ਢਾਂਚੇ ਉੱਤੇ ਅੰਤਰ ਪਾਰਟੀ ਸੰਮੇਲਨ ਕਰਾਏ ਜਾਣ ਦੇ ਐਲਾਨ ਦੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਖਿੱਲੀ ਉਡਾਈ ਹੈ। ਉਨ੍ਹਾਂ ਕਿਹਾ ਕਿ ਵਾਜਪਾਈ ਤੋਂ ਲੈ ਕੇ ਹੁਣ ਤੱਕ ਮੋਦੀ ਸਰਕਾਰ 'ਚ ਸ਼ਰੀਕ ਰਹੇ ਬਾਦਲ ਸੰਘੀ ਢਾਂਚੇ ਅਤੇ ਰਾਜਾਂ ਦੇ ਅਧਿਕਾਰਾਂ ਬਾਰੇ ਗੱਲ ਕਰਨ ਦਾ ਨੈਤਿਕ ਅਧਿਕਾਰ ਖੋ ਚੁੱਕੇ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੰਘੀ ਢਾਂਚੇ, ਪੰਥ ਅਤੇ ਪੰਜਾਬ ਲਈ ਅਸੂਲਾਂ-ਸਿਧਾਂਤਾਂ ਦੀ ਲੜਾਈ ਲੜਨ ਵਾਲੇ ਸ਼੍ਰੋਮਣੀ ਅਕਾਲੀ ਦਲ ਦਲ ਨੂੰ ਬਾਦਲਾਂ ਦੇ ਟੱਬਰ ਨੇ ਬਹੁਤ ਪਹਿਲਾਂ ਭੋਗ ਪਾ ਦਿੱਤਾ ਸੀ, ਅੱਜ ਬਾਦਲ ਐਂਡ ਕੰਪਨੀ ਸਿਰਫ਼ ਅਤੇ ਸਿਰਫ਼ ਆਪਣੇ ਨਿੱਜੀ ਸਵਾਰਥਾਂ 'ਤੇ ਕੇਂਦਰਿਤ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲ ਜਦ-ਜਦ ਵੀ ਸੂਬਾ ਜਾਂ ਕੇਂਦਰ ਦੀ ਸੱਤਾ 'ਚ ਰਹੇ ਹਨ, ਉਦੋਂ ਇਨ੍ਹਾਂ (ਬਾਦਲਾਂ) ਨੂੰ ਸੰਘੀ ਢਾਂਚੇ ਤਹਿਤ ਪੰਜਾਬ ਦੇ ਅਧਿਕਾਰ, ਪੰਥ, ਪੰਜਾਬ ਦੇ ਪਾਣੀ ਅਤੇ ਪੰਜਾਬੀਅਤ ਕਿਉਂ ਨਹੀਂ ਯਾਦ ਆਈ। ਇਸ ਲਈ ਅੱਜ ਸੱਤਾ 'ਚ ਬਾਹਰ ਹੋ ਕੇ ਇਹ ਸੰਘੀ ਢਾਂਚੇ ਦੀ ਗੱਲ ਵੀ ਕਰਨ ਦਾ ਹੱਕ ਨਹੀਂ ਰੱਖਦੇ। ਚੀਮਾ ਨੇ ਕਿਹਾ ਕਿ ਇਸ ਤਰਾਂ ਦੀਆਂ ਗੱਲਾਂ ਬਾਦਲ ਪੰਜਾਬ ਜਾਂ ਪੰਜਾਬੀਆਂ ਨੂੰ ਬਚਾਉਣ ਲਈ ਨਹੀਂ, ਸਗੋਂ ਕਿਸੇ ਨਾ ਕਿਸੇ ਤਰਾਂ ਬਾਦਲ ਪਰਿਵਾਰ ਦੀ ਹੋਂਦ ਬਚਾਉਣ ਲਈ ਤਰਲੋਮੱਛੀ ਹਨ। 
 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe