Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਆਸੀ

ਅੱਜ ਬਿਹਾਰ 'ਚ ਸੱਤਾ ਅਤੇ ਉਸ ਦੇ ਹੰਕਾਰ 'ਚ ਡੁੱਬੀ ਸਰਕਾਰ ਆਪਣੇ ਰਸਤੇ ਤੋਂ ਭਟਕ ਗਈ ਹੈ : ਸੋਨੀਆ ਗਾਂਧੀ

October 27, 2020 12:42 PM

ਨਵੀਂ ਦਿੱਲੀ : ਬਿਹਾਰ ਵਿਧਾਨ ਸਭਾ ਚੋਣ 'ਚ ਪਹਿਲੇ ਪੜਾਅ ਦੀ ਵੋਟਿੰਗ ਤੋਂ ਕਰੀਬ 24 ਘੰਟੇ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੁੱਖ ਮੰਤਰੀ ਨਿਤੀਸ਼ ਕੁਮਾਰ 'ਤੇ ਹਮਲਾ ਬੋਲਿਆ ਹੈ। ਸੋਨੀਆ ਨੇ ਨਿਤੀਸ਼ ਕੁਮਾਰ ਦੇ ਨਾਲ ਕੇਂਦਰ ਸਰਕਾਰ 'ਤੇ ਵੀ ਹਮਲਾ ਕੀਤਾ ਹੈ। ਸੋਨੀਆ ਨੇ ਕਿਹਾ, "ਅੱਜ ਬਿਹਾਰ 'ਚ ਸੱਤਾ ਅਤੇ ਉਸ ਦੇ ਹੰਕਾਰ 'ਚ ਡੁੱਬੀ ਸਰਕਾਰ ਆਪਣੇ ਰਸਤੇ ਤੋਂ ਭਟਕ ਗਈ ਹੈ। ਨਾ ਉਨ੍ਹਾਂ ਦੀ ਕਰਨੀ ਚੰਗੀ ਹੈ, ਨਾ ਕਥਨੀ। ਕਿਸਾਨ ਅਤੇ ਨੌਜਵਾਨ ਅੱਜ ਨਿਰਾਸ਼ ਹਨ। ਅਰਥਵਿਵਸਥਾ ਦੀ ਨਾਜ਼ੁਕ ਸਥਿਤੀ ਲੋਕਾਂ ਦੇ ਜੀਵਨ 'ਤੇ ਭਾਰੀ ਪੈ ਰਹੀ ਹੈ। ਬਿਹਾਰ ਦੀ ਜਨਤਾ ਦੀ ਆਵਾਜ਼ ਕਾਂਗਰਸ ਮਹਾਗਠਜੋੜ ਨਾਲ ਹੈ।" ਉਨ੍ਹਾਂ ਨੇ ਅੱਗੇ ਕਿਹਾ ਕਿ ਦਿੱਲੀ ਅਤੇ ਬਿਹਾਰ ਦੀਆਂ ਸਰਕਾਰਾਂ ਬੰਦੀ ਸਰਕਾਰਾਂ ਹਨ, ਇਸ ਲਈ ਬੰਦੀ ਸਰਕਾਰ ਵਿਰੁੱਧ ਇਕ ਨਵੇਂ ਬਿਹਾਰ ਦੇ ਨਿਰਮਾਣ ਲਈ ਬਿਹਾਰ ਦੀ ਜਨਤਾ ਤਿਆਰ ਹੈ। ਹੁਣ ਤਬਦੀਲੀ ਦੀ ਵਾਰੀ ਹੈ। ਬਿਹਾਰ ਦੀ ਚਨਤਾ ਤੋਂ ਮੇਰੀ ਅਪੀਲ ਹੈ ਕਿ ਉਹ ਮਹਾਗਠਜੋੜ ਦੇ ਉਮੀਦਵਾਰਾਂ ਨੂੰ ਵੋਟ ਦੇਣ ਅਤੇ ਨਵੇਂ ਬਿਹਾਰ ਦਾ ਨਿਰਮਾਣ ਕਰਨ।

ਇਹ ਵੀ ਪੜ੍ਹੋ : ਖੇਤੀਬਾੜੀ ਕਾਨੂੰਨ ਤੋਂ ਨਾਰਾਜ਼ ਕਿਸਾਨ

ਦੱਸਣਯੋਗ ਹੈ ਕਿ ਬਿਹਾਰ ਵਿਧਾਨ ਸਭਾ ਚੋਣ ਦੇ ਪਹਿਲੇ ਪੜਾਅ ਦੇ ਅਧੀਨ ਜਿਨ੍ਹਾਂ 71 ਵਿਧਾਨ ਸਭਾ ਖੇਤਰਾਂ 'ਚ 28 ਅਕਤੂਬਰ ਨੂੰ ਵੋਟਿੰਗ ਹੋਣੀ ਹੈ। ਬਿਹਾਰ ਵਿਧਾਨ ਸਭਾ ਦੇ ਪਹਿਲੇ ਪੜਾਅ ਦੇ ਚੋਣ ਪ੍ਰਚਾਰ ਦੌਰਾਨ ਪ੍ਰਦੇਸ਼ 'ਚ ਸੱਤਾਧਾਰੀ ਰਾਜਗ ਦੀ ਅਗਵਾਈ ਕਰ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਰੈਲੀਆਂ ਨੂੰ ਸੰਬੋਧਨ ਕੀਤਾ, ਜਿੱਥੇ ਉਨ੍ਹਾਂ ਨੇ ਵੋਟਰਾਂ ਨੂੰ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ 'ਚ ਸੂਬੇ 'ਚ ਫਿਰ ਤੋਂ ਰਾਜਗ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ। ਬਿਹਾਰ ਦੇ ਵਿਰੋਧੀ ਮਹਾਗਠਜੋੜ 'ਚ ਸ਼ਾਮਲ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਪਹਿਲੇ ਪੜਾਅ 'ਚ 2 ਰੈਲੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਦੀ ਪਾਰਟੀ ਕਾਂਗਰਸ ਲਾਲੂ ਪ੍ਰਸਾਦ ਦੀ ਰਾਜਦ ਅਤੇ ਤਿੰਨ ਖੱਬੇ ਪੱਖੀ ਦਲਾਂ ਨਾਲ ਮਿਲ ਕੇ ਇਹ ਚੋਣ ਲੜ ਰਹੀ ਹੈ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe