Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਆਸੀ

ਬਿਹਾਰ ਚੋਣਾਂ 2020: ਪਹਿਲੇ ਪੜਾਅ ਲਈ 71 ਸੀਟਾਂ 'ਤੇ ਵੋਟਿੰਗ ਜਾਰੀ

October 28, 2020 08:37 AM

ਬਿਹਾਰ : ਬਿਹਾਰ ਵਿਧਾਨ ਸਭਾ ਚੋਣਾਂ 2020 ਦੇ ਪਹਿਲੇ ਪੜਾਅ ਵਿੱਚ 16 ਜ਼ਿਲ੍ਹਿਆਂ ਦੀਆਂ 71 ਸੀਟਾਂ 'ਤੇ ਸਖ਼ਤ ਸੁਰੱਖਿਆ ਵਿਚਾਲੇ ਵੋਟਿੰਗ ਜਾਰੀ ਹੈ। ਪਹਿਲੇ ਪੜਾਅ ਲਈ ਕੁੱਲ 1066 ਉਮੀਦਵਾਰ ਮੈਦਾਨ ਵਿੱਚ ਹਨ ਅਤੇ 2.14 ਕਰੋੜ ਤੋਂ ਵੱਧ ਵੋਟਰ ਆਪਣੀ ਵੋਟ ਪਾ ਰਹੇ ਹਨ। ਇਸੇ ਵਿਚਾਲੇ ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਪ੍ਰਧਾਨਮੰਤਰੀ ਮੋਦੀ ਵੱਲੋਂ ਇੱਕ ਖਾਸ ਅਪੀਲ ਕੀਤੀ ਗਈ ਹੈ। ਇਹ ਅਪੀਲ ਕਰਦਿਆਂ PM ਮੋਦੀ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ। PM ਮੋਦੀ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਅੱਜ ਵੋਟਿੰਗ ਦਾ ਪਹਿਲਾ ਗੇੜ ਹੈ । ਮੈਂ ਸਾਰੇ ਵੋਟਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਕੋਵਿਡ ਨਾਲ ਜੁੜੀਆਂ ਸਾਵਧਾਨੀਆਂ ਵਰਤਦਿਆਂ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਆਪਣੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ । ਦੋ ਗਜ਼ ਦੀ ਦੂਰੀ ਦਾ ਧਿਆਨ ਰੱਖੋ, ਮਾਸਕ ਜਰੂਰ ਪਾਓ। ਯਾਦ ਰੱਖੋ, ਪਹਿਲਾਂ ਵੋਟ, ਫਿਰ ਜਲਪਾਨ ! ਦੱਸ ਦੇਈਏ ਕਿ ਪਹਿਲੇ ਪੜਾਅ ਦੀਆਂ 71 ਵਿਧਾਨ ਸਭਾ ਸੀਟਾਂ ਲਈ ਅੱਜ ਵੋਟਿੰਗ ਚੱਲ ਰਹੀ ਹੈ। ਇਸ ਵਿੱਚ 2.14 ਕਰੋੜ ਤੋਂ ਵੱਧ ਵੋਟਰ 1066 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰ ਰਹੇ ਹਨ। ਬਿਹਾਰ ਚੋਣਾਂ ਦੇ ਪਹਿਲੇ ਪੜਾਅ ਦੀਆਂ 71 ਸੀਟਾਂ ਵਿੱਚੋਂ ਤੇਜਸ਼ਵੀ ਯਾਦਵ ਦੀ ਅਗਵਾਈ ਵਾਲੇ ਮਹਾਂਗਠਜੋੜ ਵੱਲੋਂ RJD 42 ਸੀਟਾਂ 'ਤੇ ਚੋਣ ਲੜ ਰਹੀ ਹੈ, ਜਦੋਂ ਕਿ ਉਸ ਦੀ ਸਹਿਯੋਗੀ ਕਾਂਗਰਸ 21 ਅਤੇ ਸੀਪੀਆਈ ਮਾਲੇ 8 ਸੀਟਾਂ 'ਤੇ ਚੋਣ ਲੜ ਰਹੇ ਹਨ। ਉੱਥੇ ਹੀ ਦੂਜੇ ਪਾਸੇ ਨਿਤੀਸ਼ ਦੀ ਅਗਵਾਈ ਵਾਲੀ NDA ਵੱਲੋਂ JDU 35 ਸੀਟਾਂ 'ਤੇ ਚੋਣ ਲੜ ਰਹੀ ਹੈ ਜਦਕਿ ਉਸ ਦੀ ਸਹਿਯੋਗੀ ਭਾਜਪਾ 29 ਸੀਟਾਂ, ਜੀਤਨਰਾਮ ਮਾਂਝੀ ਦੀ ਹਿੰਦੁਸਤਾਨ ਆਵਾਮ ਮੋਰਚਾ 6 ਅਤੇ ਵੀਆਈਪੀ ਇੱਕ ਸੀਟ 'ਤੇ ਚੋਣ ਲੜ ਰਹੀ ਹੈ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe