Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਆਸੀ

ਕੈਪਟਨ ਵੱਲੋਂ ਮੋਦੀ ਦੀ ਥਾਂ ਨੱਢਾ ਨੂੰ ਪੱਤਰ ਲਿਖਣਾ ਮਹਿਜ ਡਰਾਮਾ : ਆਪ

November 03, 2020 07:39 AM
ਕਮਜ਼ੋਰੀਆਂ ਦੇ ਮਾਰੇ ਮੋਦੀ ਨਾਲ ਗੱਲ ਕਰਨ ਦੀ ਹਿੰਮਤ ਨਹੀਂ ਕਰ ਸਕਦੇ ਕੈਪਟਨ- ਚੀਮਾ 
 
ਚੰਡੀਗੜ੍ਹ  : ਪੰਜਾਬ ਵਿੱਚ ਰੇਲ ਗੱਡੀਆਂ ਸ਼ੁਰੂ ਕਰਨ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਜੇਪੀ ਕੌਮੀ ਪ੍ਰਧਾਨ ਜੀਪੀ ਨੱਢਾ ਨੂੰ ਪੱਤਰ ਲਿਖਣ ਦੇ ਉਪਰਾਲੇ ਨੂੰ ਆਮ ਆਦਮੀ ਪਾਰਟੀ ਪੰਜਾਬ ਨੇ ਮਹਿਜ ਇੱਕ ਡਰਾਮਾ ਕਰਾਰ ਦਿੱਤਾ ਹੈ। ਪਾਰਟੀ ਦਾ ਮੰਨਣਾ ਹੈ ਕਿ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਨਿੱਕਾ ਜਿਹਾ ਕਦਮ ਉਠਾਇਆ ਹੈ। ਸੀਨੀਅਰ ਨੇਤਾ ਹਰਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦਿਨੋਂ-ਦਿਨ ਗੰਭੀਰ ਹੁੰਦੇ ਜਾ ਰਹੇ ਕਿਸਾਨੀ ਮਸਲੇ ਦੇ ਹੱਲ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕਰਨ ਦੀ ਥਾਂ ਡਰਾਮੇ 'ਤੇ ਡਰਾਮੇ ਕਰ ਰਹੇ ਹਨ।
 
 
ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਡਰਾਮਾ ਕੀਤਾ ਅਤੇ ਨੋਟੰਕੀਬਾਜੀ ਨਾਲ ਕੇਂਦਰੀ ਕਾਲੇ ਕਾਨੂੰਨਾਂ 'ਚ ਹੀ ਤਰਕਹੀਣ ਸੋਧਾਂ ਕਰਕੇ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਨੂੰ ਬੇਵਕੂਫ਼ ਬਣਾਇਆ। ਫਿਰ ਪ੍ਰਧਾਨ ਮੰਤਰੀ ਨੂੰ ਮਿਲਣ ਦੀ ਥਾਂ ਰਾਸ਼ਟਰਪਤੀ ਨੂੰ ਮਿਲਣ ਦੀ ਡਰਾਮੇਬਾਜ਼ੀ ਐਲਾਨੀ ਅਤੇ ਹੁਣ ਜੇ.ਪੀ ਨੱਢਾ ਨੂੰ ਪੱਤਰ ਲਿਖ ਕੇ ਆਪਣੇ ਡਰਾਮਾ ਸੀਰੀਅਲ ਦਾ ਅਗਲਾ ਭਾਗ ਰਿਲੀਜ਼ ਕਰ ਦਿੱਤਾ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸਾਰੀ ਡਰਾਮੇਬਾਜ਼ੀ ਜਿੱਥੇ ਸੰਘਰਸ਼ਸ਼ੀਲ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਦੀਆਂ ਚਾਲਾਂ ਹਨ, ਉੱਥੇ ਮੋਦੀ ਸਰਕਾਰ ਦੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਸਿੱਧੇ-ਅਸਿੱਧੇ ਰੂਪ 'ਚ ਹਿਮਾਇਤ ਹੈ, ਜੋ ਮੁੱਖ ਮੰਤਰੀ ਦੇ ਦੋਹਰੇ ਮਾਪਦੰਡਾਂ ਦੀ ਪੋਲ ਖੋਲਦੀ ਹੈ।
 
 
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸਲ ਗੱਲ ਇਹ ਹੈ ਕਿ ਨਿੱਜੀ, ਸਿਆਸੀ, ਵਿੱਤੀ ਅਤੇ ਮੁੱਖ ਮੰਤਰੀ ਦੇ ਤੌਰ 'ਤੇ ਅਮਰਿੰਦਰ ਸਿੰਘ ਦੀਆਂ ਅਣਗਿਣਤ ਕਮਜ਼ੋਰੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਹਨ ਅਤੇ ਅਮਰਿੰਦਰ ਸਿੰਘ ਇਨ੍ਹਾਂ ਕਮਜ਼ੋਰੀਆਂ ਕਰਕੇ ਪ੍ਰਧਾਨ ਮੰਤਰੀ ਮੋਦੀ ਦੇ ਇਸ਼ਾਰਿਆਂ 'ਤੇ ਨੱਚਦੇ ਹਨ।
 
 
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਸ ਮੁੱਖ ਮੰਤਰੀ 'ਚ ਆਪਣੇ ਸੂਬੇ ਦੇ ਕਿਸਾਨਾਂ, ਵਪਾਰੀਆਂ ਅਤੇ ਹੋਰ ਵਰਗਾਂ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਗੱਲ ਕਰਨ ਜਾਂ ਮਿਲਣ ਦੀ ਜੁਰਅਤ ਨਹੀਂ ਹੈ, ਅਜਿਹੇ ਮੁੱਖ ਮੰਤਰੀ ਦੀ ਪੰਜਾਬ ਨੂੰ ਕੋਈ ਜ਼ਰੂਰਤ ਨਹੀਂ, ਇਸ ਲਈ ਅਮਰਿੰਦਰ ਸਿੰਘ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। 
 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe