Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

Women T20 Challenge: ਵੇਲੋਸਿਟੀ ਨੇ ਸੁਪਰਨੋਵਾਜ ਨੂੰ ਹਰਾਇਆ

November 05, 2020 07:11 AM

ਨਵੀਂ ਦਿੱਲੀ : ਆਪਣੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੇ ਫਿਰ ਉਸ ਤੋਂ ਬਾਅਦ ਮੱਧ ਕ੍ਰਮ ਦੀ ਬਿਹਤਰੀਨ ਬੱਲੇਬਾਜ਼ੀ ਨਾਲ ਵੇਲੋਸਿਟੀ ਨੇ ਬੁੱਧਵਾਰ ਨੂੰ ਮਹਿਲਾ ਟੀ-20 ਚੈਲੰਜ ਦੇ ਸ਼ਾਰਜਾਹ ਵਿਚ ਖੇਡੇ ਗਏ ਉਦਘਾਟਨੀ ਮੁਕਾਬਲੇ ਵਿਚ ਪਿਛਲੀ ਵਾਰ ਦੀ ਚੈਂਪੀਅਨ ਸੁਪਰਨੋਵਾਜ ਨੂੰ ਪੰਜ ਵਿਕਟਾਂ ਨਾਲ ਮਾਤ ਦਿੱਤੀ। ਖੱਬੇ ਹੱਥ ਦੀ ਸਪਿੰਨਰ ਏਕਤਾ ਬਿਸ਼ਟ (3/22), ਆਫ ਸਪਿੰਨਰ ਲੇਘ ਕਾਸਪੇਰੇਕ (2/23) ਤੇ ਤੇਜ਼ ਗੇਂਦਬਾਜ਼ ਜਹਾਂਆਰਾ ਆਲਮ (2/27) ਦੀ ਗੇਂਦਬਾਜ਼ੀ ਦੇ ਸਾਹਮਣੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸੁਪਰਨੋਵਾਜ ਦੀ ਟੀਮ ਤੈਅ 20 ਓਵਰਾਂ ਵਿਚ ਅੱਠ ਵਿਕਟਾਂ 'ਤੇ 126 ਦੌੜਾਂ ਹੀ ਬਣਾ ਸਕੀ। ਸੁਪਰਨੋਵਾਜ ਵੱਲੋਂ ਚਮਾਰੀ ਅਟਾਪੱਟੂ ਨੇ 39 ਗੇਂਦਾਂ 'ਤੇ ਦੋ ਚੌਕਿਆਂ ਤੇ ਦੋ ਛੱਕਿਆਂ ਦੀ ਮਦਦ ਨਾਲ 44 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਕਪਤਾਨ ਹਰਮਨਪ੍ਰਰੀਤ ਕੌਰ ਨੇ 27 ਗੇਂਦਾਂ 'ਤੇ ਇਕ ਚੌਕੇ ਤੇ ਦੋ ਛੱਕਿਆਂ ਦੀ ਮਦਦ ਨਾਲ 31 ਦੌੜਾਂ ਦਾ ਯੋਗਦਾਨ ਦਿੱਤਾ। ਜਵਾਬ ਵਿਚ ਸੁਨ ਲੂਸ (ਅਜੇਤੂ 37) ਤੇ ਸੁਸ਼ਮਾ ਵਰਮਾ (34) ਦੀਆਂ ਬਿਹਤਰੀਨ ਪਾਰੀਆਂ ਦੀ ਮਦਦ ਨਾਲ ਵੇਲੋਸਿਟੀ ਨੇ 19.5 ਓਵਰਾਂ ਵਿਚ ਪੰਜ ਵਿਕਟਾਂ 'ਤੇ 129 ਦੌੜਾਂ ਬਣਾ ਕੇ ਜਿੱਤ ਹਾਸਲ ਕੀਤੀ। ਸੁਨ ਲੂਸ ਨੇ ਆਪਣੀ 21 ਗੇਂਦਾਂ ਦੀ ਪਾਰੀ ਵਿਚ ਚਾਰ ਚੌਕੇ ਤੇ ਇਕ ਛੱਕਾ ਲਾਇਆ ਜਦਕਿ ਸੁਸ਼ਮਾ ਵਰਮਾ ਨੇ 33 ਗੇਂਦਾਂ 'ਤੇ ਦੋ ਛੱਕੇ ਲਾਏ। ਲੂਸ ਨੂੰ ਪਲੇਅਰ ਆਫ ਦ ਮੈਚ ਐਲਾਨਿਆ ਗਿਆ। ਇਸ ਮੈਚ ਵਿਚ ਵੇਲੋਸਿਟੀ ਦੀ ਕਪਤਾਨ ਮਿਤਾਲੀ ਰਾਜ ਨੇ ਟਾਸ ਜਿੱਤ ਕੇ ਸੁਪਨੋਵਾਜ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਸੀ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe