Friday, May 02, 2025
 

ਸਿਆਸੀ

US Election : ਟਰੰਪ ਤੇ ਬਾਇਡਨ ਕਾਨੂੰਨੀ ਲੜਾਈ ਦੀ ਤਿਆਰੀ

November 05, 2020 07:20 AM

ਅਮਰੀਕਾ : ਰਾਸ਼ਟਰਪਤੀ ਚੋਣਾਂ ਦਾ ਮੁਕਾਬਲਾ ਸੁਰੀਮ ਕੋਰਟ ਤਕ ਪਹੁੰਚਦਾ ਦਿਖਾਈ ਦੇ ਰਿਹਾ ਹੈ। ਕਿਉਂਕਿ ਡੌਨਾਲਡ ਟਰੰਪ ਤੇ ਜੋ ਬਾਇਡਨ ਕਾਨੂੰਨੀ ਲੜਾਈ ਦੀ ਤਿਆਰੀ 'ਚ ਹਨ। ਪੈਂਸਿਲਵੇਨੀਆ, ਵਿਸਕਾਂਸਿਨ ਤੇ ਮਿਸ਼ਿਗਨ ਵਰਗੇ ਕੁਝ ਮਹੱਤਵਪੂਰਨ ਇਲਾਕਿਆਂ 'ਚ ਗਿਣਤੀ ਜਾਰੀ ਹੈ। ਹੁਣ ਸਭ ਦੀ ਨਜ਼ਰ ਪੈਂਸਿਲਵੇਨੀਆ, ਵਿਸਕਾਂਸਿਨ ਤੇ ਮਿਸ਼ਿਗਨ, ਨੇਵਾਦਾ ਤੇ ਨੌਰਥ ਕੈਰੋਲਿਨਾ ਤੇ ਜੌਰਜੀਆ ਦੇ ਨਤੀਜਿਆਂ 'ਤੇ ਹੈ। ਇਸ ਵਾਰ ਗਿਣਤੀ 'ਚ ਵੱਧ ਸਮਾਂ ਲੱਗ ਸਕਦਾ ਹੈ। ਕਿੁਂਕਿ ਇਸ ਵਾਰ ਜ਼ਿਆਦਾਤਰ ਵੋਟਰਾਂ ਨੇ ਡਾਕਪੱਤਰਾਂ ਰਾਹੀਂ ਵੋਟਿੰਗ ਕੀਤੀ ਹੈ। ਟਰੰਪ ਡਾਕਪੱਤਰਾਂ ਦੀ ਗਿਣਤੀ ਨੂੰ ਲੈਕੇ ਕਈ ਵਾਰ ਨਰਾਜ਼ਗੀ ਜਤਾ ਚੁੱਕੇ ਹਨ। ਟਰੰਪ ਨੇ ਇਕ ਟਵੀਟ 'ਚ ਕਿਹਾ, 'ਸਾਡੇ ਵਕੀਲਾਂ ਨੇ ਸਾਰਥਕ ਪਹੁੰਚ ਲਈ ਕਿਹਾ ਹੈ, ਪਰ ਕੀ ਇਹ ਸਹੀ ਹੋਵੇਗਾ? ਸਾਡੇ ਸਿਸਟਮ ਤੇ ਰਾਸ਼ਟਰਪਤੀ ਚੋਣ ਨੂੰ ਪਹਿਲਾਂ ਹੀ ਨੁਕਸਾਨ ਪਹੁੰਚਾਇਆ ਜਾ ਚੁੱਕਾ ਹੈ। ਇਸ 'ਤੇ ਚਰਚਾ ਹੋਣੀ ਚਾਹੀਦੀ ਹੈ।' 

ਟਰੰਪ ਦੇ ਕੈਂਪੇਨ ਮੈਨੇਜਰ ਦਾ ਕਹਿਣਾ ਹੈ ਕਿ ਟਰੰਪ ਵਿਸਕਾਂਸਿਨ 'ਚ ਦੁਬਾਰਾ ਗਿਣਤੀ ਦੀ ਮੰਗ ਕਰਨ ਵਾਲੇ ਹਨ। ਉਨ੍ਹਾਂ ਕਿਹਾ ਟਰੰਪ ਮਿਸ਼ਿਗਨ 'ਚ ਗਿਣਤੀ ਰੋਕਣ ਲਈ ਅਦਾਲਤ ਤੋਂ ਮੰਗ ਕਰ ਚੁੱਕੇ ਹਨ। ਇਸ ਤੋਂ ਇਲਾਵਾ ਕੈਂਪੇਨ ਮੈਨੇਜਰ ਨੇ ਇਹ ਵੀ ਕਿਹਾ ਕਿ ਪੈਂਸਿਲਵੇਨੀਆ 'ਚ ਵੋਟਾਂ ਦੀ ਗਿਣਤੀ ਨੂੰ ਰੋਕਣ ਲਈ ਕੋਰਟ ਜਾਵਾਂਗੇ।

ਇਹ ਵੀ ਪੜ੍ਹੋ : Women T20 Challenge: ਵੇਲੋਸਿਟੀ ਨੇ ਸੁਪਰਨੋਵਾਜ ਨੂੰ ਹਰਾਇਆ

ਰਾਸ਼ਟਰਪਤੀ ਟਰੰਪ ਪਹਿਲਾਂ ਹੀ ਕਹਿ ਚੁੱਕੇ ਕਿ ਵੋਟਾਂ ਦੀ ਗਿਣਤੀ 'ਚ ਕਿਸੇ ਤਰ੍ਹਾਂ ਦਾ ਖਦਸ਼ਾ ਹੋਣ 'ਤੇ ਉਹ ਕੋਰਟ ਜਾਣਗੇ। ਉੱਥੇ ਹੀ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਜੋ ਬਾਇਡਨ ਨੇ ਵੀ ਕਿਹਾ ਕਿ ਟਰੰਪ ਵੋਟਾਂ ਦੀ ਗਿਣਤੀ ਰੋਕਣ ਦੀ ਕੋਸ਼ਿਸ਼ ਕਰਨ ਲਈ ਅਦਾਲਤ ਜਾਂਦੇ ਹਨ ਤਾਂ ਸਾਡੇ ਕੋਲ ਵੀ ਕਾਨੂੰਨੀ ਟੀਮਾਂ ਹਨ ਜੋ ਵਿਰੋਧ ਲਈ ਤਿਆਰ ਹਨ।

ਇਸ ਤੋਂ ਪਹਿਲਾਂ ਟਰੰਪ ਨੇ ਟਵੀਟ ਕਰਕੇ ਪੋਸਟਲ ਬੈਲਟ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਲਿਖਿਆ ਬੀਤੀ ਰਾਤ ਤਕ ਡੈਮੋਕ੍ਰੇਟਿਕ ਦੇ ਕੰਟਰੋਲ ਵਾਲੇ ਕਰੀਬ ਸਾਰੇ ਸੂਬਿਆਂ 'ਚ ਮੈਂ ਅੱਗੇ ਸੀ ਪਰ ਜਾਦੂਈ ਤਰੀਕੇ ਨਾਲ ਇਕ-ਇਕ ਕਰਕੇ ਉਹ ਗਾਇਬ ਹੋਣੇ ਸ਼ੁਰੂ ਹੋ ਗਏ ਕਿਉਂਕਿ ਹੈਰਾਨ ਕਰਨ ਵਾਲੀਆਂ ਵੋਟਾਂ ਦੀ ਗਿਣਤੀ ਕੀਤੀ ਗਈ। ਬੇਹੱਦ ਹੈਰਾਨੀਜਨਕ, ਚੋਣ ਵਿਸ਼ਲੇਸ਼ਕ ਇਸ ਨੂੰ ਪੂਰੀ ਤਰ੍ਹਾਂ ਤੇ ਇਤਿਹਾਸਕ ਰੂਪ ਤੋਂ ਗਲਤ ਸਮਝ ਰਹੇ ਹਨ। ਟਵਿਟਰ ਨੇ ਉਨ੍ਹਾਂ ਦੇ ਇਸ ਟਵੀਟ ਨੂੰ ਗੁੰਮਰਾਹ ਕਰਨ ਦਾ ਲੇਬਲ ਦਿੱਤਾ ਹੈ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

राणा गुरजीत सिंह ने बोलगार्ड-III कपास बीज समय पर जारी करने की मांग की

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੇ ਪਿਤਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਦੀ ਮਲਕੀਅਤ : ਹਰਭਜਨ ਸਿੰਘ ਈਟੀਓ

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

'ਸੁਖਬੀਰ ਬਾਦਲ ਸਿਆਸੀ ਤੌਰ ’ਤੇ ਨਾਕਾਮ ਹੋ ਚੁੱਕਾ ਸਿਆਸਤਦਾਨ, ਕਾਂਗਰਸ ਪਾਟੋਧਾੜ ਦੀ ਸ਼ਿਕਾਰ'

ਕਾਂਗਰਸ ਅਤੇ ਅਕਾਲੀ ਦਲ-BJP ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕੇਵਲ ਵੋਟ ਬੈਂਕ ਵਜੋਂ ਵਰਤਿਆ : ਵਿਧਾਇਕ ਬਲਕਾਰ ਸਿੰਘ

ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋ

ਪਿੰਡ ਮੱਖਣ ਵਿੰਡੀ 'ਚ ਅਕਾਲੀ ਦਲ ਤੇ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ

ਕੈਬਨਿਟ ਮੰਤਰੀਆਂ ਨੇ ਸ਼੍ਰੀ ਰਾਮ ਨੌਮੀ ਮੌਕੇ ਸ਼ੋਭਾ ਯਾਤਰਾ ’ਚ ਕੀਤੀ ਸ਼ਿਰਕਤ

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

 
 
 
 
Subscribe