Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਸੂਬਾ ਸਰਕਾਰ ਦੇਸ਼ ਵਿਚ ਸੱਭ ਤੋਂ ਵੱਧ ਗੰਨੇ ਦੇ ਭਾਅ ਦੇ ਰਹੀ ਹੈ - ਸਹਿਕਾਰਿਤਾ ਮੰਤਰੀ

November 10, 2020 11:13 PM

ਚੰਡੀਗੜ੍ਹ : ਹਰਿਆਣਾ ਦੇ ਸਹਿਕਾਰਿਤਾ ਮੰਤਰੀ ਡਾ. ਬਨਵਾਰੀ ਲਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਦੇਸ਼ ਵਿਚ ਸੱਭ ਤੋਂ ਵੱਧ ਗੰਨੇ ਦੇ ਭਾਅ ਦੇ ਰਹੀ ਹੈ|ਹਾਲ ਹੀ ਵਿਚ ਮੁੱਖ ਮੰਤਰੀ ਮਨੋਹਰ ਲਾਲ ਨੇ 340 ਰੁਪਏ ਪ੍ਰਤੀ ਕੁਇੰਟਲ ਦੇ ਭਾਅ ਨੂੰ ਵਧਾ ਕੇ 350 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਹੈ,  ਇਸ ਤੋਂ ਕਿਸਾਨਾਂ ਨੂੰ ਕਾਫੀ ਫਾਇਦਾ ਹੋਵੇਗਾ|
ਜੀਂਦ ਸਹਿਕਾਰੀ ਖੰਡ ਮਿੱਲ ਦਾ 37ਵਾਂ ਗੰਨਾ ਪਿਰਾਈ ਸ਼ੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ ਜਿਸ ਦੀ ਵਿਧੀਵਤ ਸ਼ੁਰੂਆਤ ਸਹਿਕਾਰਿਤਾ ਮੰਤਰੀ ਡਾ. ਬਨਵਾਰੀ ਲਾਲ ਨੇ ਬਟਨ ਦਬਾ ਕੇ ਕੀਤੀ|
ਸਹਿਕਾਰਿਤਾ ਮੰਤਰੀ ਸ੍ਰੀ ਬਨਵਾਰੀ ਲਾਲ ਨੇ ਗੰਨਾ ਉਤਪਾਦਕ ਕਿਸਾਨਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਦੇ ਵਿਕਾਸ ਵਿਚ ਗੰਨਾ ਉਤਪਾਦਕ ਕਿਸਾਨਾਂ ਦਾ ਹਮੇਸ਼ਾ ਅਹਿਮ ਯੋਗਦਾਨ ਰਿਹਾ ਹੈਕਿਸਾਨਾਂ ਨੂੰ ਨਵੀਨਤਮ ਤਕਨੀਕ ਅਪਣਾ ਕੇ ਗੰਨਾ ਉੁਤਪਾਦਨ ਕਰਨਾ ਚਾਹੀਦਾ ਹੈ ਅਤੇ ਹਰਿਆਣਾ ਸਰਕਾਰ ਵੱਲੋਂ ਲਾਗੂ ਕੀਤੀ ਗਈ ਸਾਰੀ ਯੋਜਨਾਵਾਂ ਦਾ ਲਾਭ ਚੁੱਕਣਾ ਚਾਹੀਦਾ ਹੈਉਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਦੇਸ਼ ਦੇ ਹਰ ਨਾਗਰਿਕ ਨੂੰ ਆਤਮਨਿਰਭਰ ਬਨਾਉਣ ਲਈ ਸਕਾਰਾਤਮਕ ਕਦਮ ਚੁੱਕੇ ਜਾ ਰਹੇ ਹਨਹਰਿਆਣਾ ਸਰਕਾਰ ਵੀ ਕੇਂਦਰ ਦੀ ਤਰਜ 'ਤੇ ਲੋਕਾਂ ਨੂੰ ਆਤਮਨਿਰਭਰ ਬਨਾਉਣ ਦੇ ਲਈ ਪਸ਼ੂਪਾਲਣ ਕਾਰੋਬਾਰ ਸ਼ੁਰੂ ਕਰਨ ਵਾਲੇ ਲੋਕਾਂ ਨੂੰ ਤਿੰਨ ਲੱਖ ਰੁਪਏ ਦੀ ਰਕਮ ਦਾ ਕਰਜਾ ਪ੍ਰਦਾਨ ਕਰ ਰਹੀ ਹੈ|
ਉਨਾਂ ਨੇ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਵਿਚ ਗੰਨਾ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ,  ਇਸ ਦੇ ਲਈ ਇੱਥੇ ਜਰੂਰੀ ਪ੍ਰਬੰਧ ਕੀਤੇ ਗਏ ਹਨਉਨਾਂ ਨੇ ਖੰਡ ਮਿੱਲਾਂ ਦੇ ਅਧਿਕਾਰੀਆਂ ਨੂੰ ਸਪਸ਼ਟ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਗੰਨਾ ਵਿਕਰੀ ਦੀ ਰਕਮ ਦੀ ਅਦਾਇਗੀ ਬਿਨੇ ਦੇਰੀ ਕਰ ਯਕੀਨੀ ਕਰਨਉਨਾਂ ਨੇ ਕਿਹਾ ਕਿ ਗੰਨਾ ਉਤਪਾਦਨ ਦੇ ਪ੍ਰਤੀ ਕਿਸਾਨਾਂ ਦਾ ਰੁਝਾਨ ਵੱਧ ਰਿਹਾ ਹੈ,  ਯਕੀਨੀ ਰੂਪ ਨਾਲ ਗੰਨੇ ਦੇ ਰਕਬੇ ਵਿਜ ਵਾਧਾ ਲਗਾਤਾਰ ਹੋ ਰਹੀ ਹੈਜਰੂਰਤ ਪਈ ਤਾਂ ਖੰਡ ਮਿੱਲਾਂ ਦੀ ਪਿਰਾਈ ਸਮਰੱਥਾ ਨੂੰ ਵਧਾਇਆ ਜਾਵੇਗਾ|
ਇਸ ਮੌਕੇ 'ਤੇ ਸਹਿਕਾਰਿਤਾ ਮੰਤਰੀ ਨੇ ਮਿੱਲ ਵਿਚ ਸੱਭ ਤੋਂ ਪਹਿਲਾਂ ਗੰਨੇ ਨਾਲ ਲੱਦੀ ਟਰਾਲੀ ਲੈ ਕੇ ਪਹੁੰਚਣ ਵਾਲੇ ਗੰਨਾ ਉਤਪਾਦਕ ਕਿਸਾਨ ਬਲਬੀਰ ਸਿੰਘ,  ਹੋਸ਼ਿਆਰ ਸਿੰਘ, ਸ਼ਾਮਾ,  ਬਲਜੀਤ ਸਿੰਘ,  ਸੁਖਬੀਰ,  ਜੈਦੀਪ,  ਹਰੀਓਮ,  ਬਲਜੀਤ ਅਤੇ ਧਰਮਪਾਲ ਨੂੰ ਚਦਰ ਭੇਂਟ ਕਰ ਸਨਮਾਨਿਤ ਕੀਤਾਉਨਾਂ ਨੇ ਦੌੜ ਵਿਚ ਕੌਮੀ ਪੱਧਰ 'ਤੇ ਦੂਜਾ ਸਥਾਨ ਹਾਸਲ ਕਰਨ ਵਾਲੇ ਮਿਲ ਦੇ ਕਰਮਚਾਰੀ ਆਜਾਦ ਸਿੰਘ ਅਤੇ ਹਵਨ ਯੱਗ ਕਰਨ ਵਾਲੇ ਨਿਜੇ ਰਾਮ ਅਤੇ ਰਾਜੇਸ਼ ਸਾਸ਼ਤਰੀ ਨੂੰ ਵੀ ਸਨਮਾਨਿਤ ਕੀਤਾਹਿੰਨਾਂ ਤੋਂ ਇਲਾਵਾ,  ਸਹਿਕਾਰਿਤਾ ਮੰਤਰੀ ਨੇ ਖੰਡ ਮਿੱਲ ਦੇ ਵਿਕਾਸ ਵਿਚ ਯੋਗਦਾਨ ਦੇਣ ਵਾਲੇ ਬੋਰਡ ਆਫ ਡਾਇਰੈਕਟਰ ਦੀਪਕ,  ਵਿੱਕੀ,  ਸਤੀਸ਼ ਨੈਨ,  ਸਤਵੀਰ,  ਰੋਹਤਾਸ,  ਗੰਭੀਰ ਸਿੰਘ,  ਫੂਲਕੁਮਾਰ ਅਤੇ ਇੰਦਰਾਪਤੀ ਨੂੰ ਵੀ ਸਨਮਾਨਿਤ ਕੀਤਾ|
ਇਸ ਮੌਕੇ 'ਤੇ ਜੀਂਦ ਦੇ ਵਿਧਾਇਕ ਕ੍ਰਿਸ਼ਣਲਾਲ ਮਿੱਢਾ,  ਜੁਲਾਨਾ ਦੇ ਵਿਧਾਇਕ ਅਮਰਜੀਤ ਢਾਂਡਾ,  ਭਾਜਪਾ ਦੇ ਜਿਲਾ ਪ੍ਰਧਾਨ ਰਾਜਕੁਮਾਰ ਮੋਰ,  ਹਰਿਆਣਾ ਸਹਿਕਾਰੀ ਖੰਡ ਮਿੱਲਜ ਸੰਘ ਦੇ ਪ੍ਰਬੰਧ ਨਿਦੇਸ਼ਕ ਸ਼ਕਤੀ ਸਿੰਘ,  ਡਿਪਟੀ ਕਮਿਸ਼ਨਰ ਡਾ. ਆਦਿਤਅ ਦਹਿਆ,  ਸਹਿਕਾਰੀ ਖੰਡ ਮਿੱਲਜ ਜੀਂਦ ਦੇ ਪ੍ਰਬੰਧ ਨਿਦੇਸ਼ਕ ਰਾਜੇਸ਼ ਕੋਥ ਸਮੇਤ ਹੋਰ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ|

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe