Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਅਮਰੀਕਾ

ਟਰੰਪ ਵੱਲੋਂ ਹਾਰ ਨਾ ਕਬੂਲ ਕਰਨ 'ਤੇ ਬੋਲੇ ਬਾਈਡਨ : ਇਹ ਸ਼ਰਮਿੰਦਗੀ ਭਰਿਆ

November 12, 2020 12:30 AM

ਵਾਸ਼ਿੰਗਟਨ : ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡਨ ਨੇ ਮੰਗਲਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਟਰੰਪ ਦਾ ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਹਾਰ ਨਹੀਂ ਸਵੀਕਾਰਨਾ ਸ਼ਰਮਿੰਦਗੀ ਭਰਿਆ ਹੈ।  ਚੋਣ ਨਤੀਜੇ ਸਾਹਮਣੇ ਆਉਣ ਤੋਂ ਬਾਅਦ ਟਰੰਪ ਲਗਾਤਾਰ ਅਪਣੀ ਹਾਰ ਨੂੰ ਨਕਾਰ ਰਹੇ ਹਨ। ਇਸ ਨੂੰ ਲੈ ਕੇ ਉਨ੍ਹਾਂ ਦੀ ਚਾਰੇ ਪਾਸੇ ਆਲੋਚਨਾ ਹੋ ਰਹੀ ਹੈ।
ਡੈਲਾਵੇਅਰ ਵਿਚ ਬੋਲਦੇ ਹੋਏ ਬਾਈਡਨ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਇਹ ਸ਼ਰਮਿੰਦਗੀ ਭਰਿਆ ਹੈ। ਕਾਫੀ ਸਪਸ਼ਟ ਤੌਰ 'ਤੇ, ਇੱਕੋ ਇੱਕ ਗੱਲ ਇਹ ਹੈ ਕਿ ਮੈਨੂੰ ਲੱਗਦਾ ਹੈ ਕਿ ਇਹ ਰਾਸ਼ਟਰਪਤੀ ਦੀ ਵਿਰਾਸਤ ਨੂੰ ਨੁਕਸਾਨ ਪਹੁੰਚਾਏਗਾ। ਮੈਨੂੰ ਲੱਗਦਾ ਹੈ ਕਿ ਅੰਤ ਵਿਚ 20 ਜਨਵਰੀ ਨੂੰ ਸਾਰੀ ਚੀਜ਼ਾਂ ਠੀਕ ਹੋ ਜਾਣਗੀਆਂ ਅਤੇ ਫੇਰ ਇੱਕ ਉਮੀਦ ਇਹ ਹੈ ਕਿ ਅਮਰੀਕੀ ਲੋਕ ਸਮਝਦੇ ਹਨ ਕਿ ਪਰਿਵਰਤਨ ਹੋ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਉਹ ਟਰੰਪ ਨੂੰ ਵੋਟ ਦੇਣ ਵਾਲੇ ਲੋਕਾਂ ਦੇ ਨੁਕਸਾਨ ਦੀ ਭਾਵਨਾ ਨੂੰ ਸਮਝਦੇ ਹਨ ਅਤੇ ਕਿਹਾ ਕਿ ਉਨ੍ਹਾਂ ਵਿਚੋਂ ਜ਼ਿਆਦਾਤਰ ਦੇਸ਼ ਨੂੰ ਇਕਜੁੱਟ ਕਰਨਾ ਚਾਹੁੰਦੇ ਸੀ। ਬਾਈਡਨ ਨੇ ਕਿਹਾ, ਮੈਨੂੰ ਲੱਗਦਾ ਹੈ ਕਿ ਉਹ ਸਮਝਦੇ ਹਨ ਕਿ ਸਾਨੂੰ ਨਾਲ ਆਉਣਾ ਹੋਵੇਗਾ। ਮੈਨੂੰ ਲੱਗਦਾ ਹੈ ਕਿ ਉਹ ਇਕਜੁੱਟ ਹੋਣ ਲਈ ਤਿਆਰ ਹਨ ਅਤੇ ਮੇਰਾ ਮੰਨਣਾ ਹੈ ਕਿ ਅਸੀਂ ਇਸ ਦੇਸ਼ ਨੂੰ ਇਸ ਕੌੜੀ ਸਿਆਸਤ ਤੋਂ ਬਾਹਰ ਕੱਢ ਸਕਦੇ ਹਾਂ  ਜਿਸ ਨੂੰ ਅਸੀਂ ਪਿਛਲੇ ਚਾਰ ਪੰਜ ਸਾਲਾਂ ਵਿਚ ਦੇਖਿਆ ਹੈ।

ਰਾਸ਼ਟਰਪਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਬਾਰੇ ਵਿਚ ਪੁੱਛੇ ਜਾਣ 'ਤੇ ਸਾਬਕਾ ਉਪ ਰਾਸ਼ਟਰਪਤੀ ਨੇ ਕਿਹਾ, ਮੈਨੂੰ ਕਾਨੂੰਨੀ ਕਾਰਵਾਈ ਦੀ ਜ਼ਰੂਰਤ ਨਹੀਂ ਹੈ। ਸਪਸ਼ਟ ਤੌਰ 'ਤੇ ਮੈਨੂੰ ਲੱਗਦਾ ਹੈ ਕਿ ਕਾਨੂੰਨੀ ਕਾਰਵਾਈ ਹੋ ਰਹੀ ਹੈ, ਜੋ ਆਪ ਬਾਹਰ ਦੇਖ ਰਹੇ ਹਨ। ਉਹ ਜੋ ਕਾਰਵਾਈ ਕਰ ਰਹੇ ਹਨ। ਅਜੇ ਤੱਕ ਰਾਸ਼ਟਰਪਤੀ ਜਾਂ ਵਿਦੇਸ਼ ਮੰਤਰੀ ਪੋਪੀਓ ਵਲੋਂ ਕਿਸੇ ਵੀ ਦਾਅਵੇ ਦਾ ਕੋਈ ਸਬੂਤ ਨਹੀਂ ਹੈ।

 

Have something to say? Post your comment

 
 
 
 
 
Subscribe