Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਪਾਕਿਸਤਾਨੀ ਗੋਲ਼ੀਬਾਰੀ 'ਚ 5 ਜਵਾਨ ਸ਼ਹੀਦ, 6 ਨਾਗਰਿਕਾਂ ਦੀ ਮੌਤਾਂ

November 14, 2020 07:23 AM

ਸ੍ਰੀਨਗਰ: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਦੀਵਾਲੀ ਤੋਂ ਇਕ ਦਿਨ ਪਹਿਲਾਂ ਪਾਕਿਸਤਾਨੀ ਫੌਜ ਨੇ ਸ਼ੁੱਕਰਵਾਰ ਜੰਮੂ-ਕਸ਼ਮੀਰ ਚ ਉੜੀ ਸੈਕਟਰ ਤੋਂ ਲੈਕੇ ਗੁਰੇਜ ਸੈਕਟਰ ਵਿਚਾਲੇ ਕਈ ਥਾਵਾਂ 'ਤੇ ਕੰਟਰੋਲ ਰੇਖਾ 'ਤੇ ਜੰਗਬੰਦੀ ਦਾ ਉਲੰਘਣ ਕੀਤਾ। ਇਸ ਦੌਰਾਨ ਪੰਜ ਸੁਰੱਖਿਆ ਕਰਮੀਆਂ ਸਮੇਤ 11 ਲੋਕਾਂ ਦੀ ਮੌਤ ਹੋ ਗਈ। ਭਾਰਤ ਨੇ ਪਾਕਿਸਤਾਨ ਨੂੰ ਇਸ ਦਾ ਮੂੰਹ ਤੋੜ ਜਵਾਬ ਦਿੱਤਾ ਹੈ।

ਸ੍ਰੀਨਗਰ ਸਥਿਤ ਰੱਖਿਆ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਕਿਹਾ ਕਿ ਪਾਕਿਸਤਾਨੀ ਫੌਜ ਨੇ ਮੋਰਟਾਰ ਦਾਗੇ ਤੇ ਹੋਰ ਹਥਿਆਰਾਂ ਨਾਲ ਗੋਲ਼ੀਬਾਰੀ ਕੀਤੀ। ਉਨ੍ਹਾਂ ਦੱਸਿਆ ਭਾਰਤੀ ਜਵਾਨਾਂ ਨੇ ਇਸ ਦਾ ਮੂੰਹਤੋੜ ਜਵਾਬ ਦਿੱਤਾ। ਸਰਹੱਦ ਪਾਰ ਪਾਕਿਸਤਾਨੀ ਫੌਜ ਦੇ ਢਾਂਚੇ ਨੂੰ ਕਾਫੀ ਨੁਕਸਾਨ ਪਹੁੰਚਾਇਆ ਤੇ ਵਿਸਫੋਟਕਾਂ ਦੇ ਭੰਡਾਰਾਂ ਦੇ ਨਾਲ ਅੱਤਵਾਦੀਆਂ ਦੇ ਕਈ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਪਾਕਿਸਤਾਨੀ ਗੋਲ਼ਬਾਰੀ 'ਚ 4 ਫੌਜੀ ਤੇ ਇਕ ਬੀਐਸਐਫ ਉਪ-ਨਿਰੀਖਕ ਦੇ ਨਾਲ ਹੀ ਛੇ ਨਾਗਰਿਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਸੁਰੱਖਿਆ ਕਰਮੀ ਤੇ ਅੱਠ ਹੋਰ ਲੋਕ ਜ਼ਖ਼ਮੀ ਹੋ ਗਏ। ਕਰਨਲ ਕਾਲੀਆ ਨਵੇ ਦੱਸਿਆ ਕਿ ਪਾਕਿਸਤਾਨ ਨੇ ਕੰਟਰੋਲ ਰੇਖਾ 'ਤੇ ਜੰਗਬੰਦੀ ਦੀ ਉਲੰਘਣਾ ਕਰ ਦਿੱਤੀ। ਪਾਕਿਸਤਾਨ ਨੇ ਡਾਵਰ, ਕੇਰਨ, ਉੜੀ, ਤੇ ਨੌਗਾਮ ਸਮੇਤ ਕਈ ਹੋਰ ਸੈਕਟਰਾਂ 'ਚ ਗੋਲ਼ੀਬਾਰੀ ਕੀਤੀ। ਇਸ ਗੋਲ਼ੀਬਾਰੀ 'ਚ ਤਿੰਨ ਭਾਰਤੀ ਫੌਜੀ ਸ਼ਹੀਦ ਹੋ ਗਏ ਤੇ ਤਿੰਨ ਜ਼ਖ਼ਮੀ ਹੋਏ। ਅਧਿਕਾਰੀਆਂ ਮੁਤਾਬਕ ਹਾਜੀ ਪੀਰ ਸੈਕਟਰ 'ਚ ਸੁਰੱਖਿਆ ਬਲ ਦੇ ਇਕ ਐਸਆਈ ਵੀ ਸ਼ਹੀਦ ਹੋਏ ਹਨ। ਇਸ ਤੋਂ ਇਲਾਵਾ ਉੜੀ ਖੇਤਰ ਦੇ ਕਮਲਕੋਟ ਸੈਕਟਰ ਦੇ ਬਾਲਕੋਟ ਖੇਤਰ 'ਚ ਇਕ ਮਹਿਲਾ ਦੀ ਮੌਤ ਹੋ ਗਈ।

ਪਾਕਿਸਤਾਨ ਨੂੰ ਮੂੰਹ-ਤੋੜ ਜਵਾਬ

ਭਾਰਤੀ ਫੌਜ ਦੇ ਸੂਤਰ ਨੇ ਕਿਹਾ ਫੌਜ ਨੇ ਜਵਾਬ ਫਾਇਰਿੰਗ ਕਰਦਿਆਂ 7-8 ਪਾਕਿਸਤਾਨੀ ਫੌਜ ਦੇ ਜਵਾਨਾਂ ਨੂੰ ਮਾਰ ਮੁਕਾਇਆ। ਇਸ ਤੋਂ ਇਲਾਵਾ 10-12 ਫੌਜੀ ਜ਼ਖ਼ਮੀ ਹਨ। ਭਾਰਤੀ ਫੌਜ ਵੱਲੋਂ ਪਾਕਿਸਤਾਨੀ ਫੌਜ ਦੇ ਬੰਕਰ ਤੇ ਲੌਂਚ ਪੈਡ ਵੀ ਤਬਾਹ ਕੀਤੇ ਗਏ ਹਨ।

ਘੁਸਪੈਠ ਦੀ ਕੋਸ਼ਿਸ਼ ਨਾਕਾਮ ਕੀਤੀ

ਕਰਨਲ ਵਾਲੀਆ ਨੇ ਦੱਸਿਆ ਕਿ ਫੌਜ ਨੇ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕੀਤੀ। ਕੇਰਨ ਸੈਕਟਰ 'ਚ ਕੰਟਰੋਲ ਰੇਖਾ ਕੋਲ ਗੋਲਬੰਦੀ ਦੀ ਉਲੰਘਣਾ ਕਰਕੇ ਘੁਸਪੈਠ ਲਈ ਮਦਦ ਕੀਤੀ ਜਾ ਰਹੀ ਸੀ। ਕੇਰਨ ਸੈਕਟਰ 'ਚ ਕੰਟਰੋਲ ਰੇਖਾ ਕੋਲ ਚੌਕੀਆ ਤੇ ਫੌਜ ਨੇ ਸ਼ੱਕੀ ਗਤੀਵਿਧੀਆਂ ਦੇਖੀਆਂ। ਫੌਜ ਨੇ ਸ਼ੱਕੀ ਘੁਸਪੈਠ ਦੇ ਯਤਨ ਨਾਕਾਮ ਕਰ ਦਿੱਤੇ।

 

Have something to say? Post your comment

 
 
 
 
 
Subscribe