Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਆਸੀ

ਰਾਣੋ ਨਸ਼ਾ ਤਸਕਰੀ ਮਾਮਲਾ : OSD ਅੰਕਿਤ ਬਾਂਸਲ ਨੂੰ ਬਰਖ਼ਾਸਤ ਕਰੇ ਕੈਪਟਨ : ਆਪ

November 20, 2020 06:03 AM
ਰਾਣੋ ਨੂੰ ਦਿੱਤੀ ਸਰਕਾਰੀ ਸੁਰੱਖਿਆ ਬਾਰੇ ਸਥਿਤੀ ਸਪੱਸ਼ਟ ਕਰਨ ਕੈਪਟਨ : ਮੀਤ ਹੇਅਰ 
 
ਬਰਨਾਲਾ : ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਬਕਾ ਅਕਾਲੀ ਸਰਪੰਚ ਤੇ ਮੌਜੂਦਾ ਕਾਂਗਰਸੀ ਆਗੂ ਗੁਰਦੀਪ ਸਿੰਘ ਰਾਣੋ ਨਾਲ ਸਬੰਧਿਤ ਨਸ਼ਾ ਤਸਕਰੀ ਦੇ ਕੇਸ ਵਿੱਚ ਹਵਾਲਾ ਦੇ ਰਾਹੀਂ ਕੈਨੇਡਾ, ਅਮਰੀਕਾ ਆਦਿ ਦੇਸ਼ਾਂ ਤੋਂ ਹੁੰਦੀ ਫੰਡਿੰਗ ਦੇ ਖੁਲਾਸੇ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਇਸ ਕੇਸ ਨੂੰ ਹੋਰ ਗੰਭੀਰਤਾ ਨਾਲ ਲੈਣ ਦੀ ਮੰਗ ਕੀਤੀ ਹੈ।
 
 
 ਉਨ੍ਹਾਂ ਕਿਹਾ ਕਿ ਕਿਉਂ ਜੋ ਤਸਕਰ ਰਾਣੋ ਦੇ ਕੈਪਟਨ ਅਮਰਿੰਦਰ ਸਿੰਘ ਦੇ OSD ਅੰਕਿਤ ਬਾਂਸਲ ਨਾਲ ਗੂੜ੍ਹੇ ਸਬੰਧ ਹਨ ਇਸ ਲਈ ਜਾਂਚ ਨੂੰ ਪ੍ਰਭਾਵਿਤ ਹੋਣ ਤੋਂ ਬਚਾਉਣ ਲਈ ਮੁੱਖ ਮੰਤਰੀ ਨੂੰ ਫ਼ੌਰੀ ਤੌਰ 'ਤੇ ਆਪਣੇ OSD ਨੂੰ ਬਰਖ਼ਾਸਤ ਕਰਨਾ ਚਾਹੀਦਾ ਹੈ। ਹੇਅਰ ਨੇ ਕਿਹਾ ਕਿ ਪਹਿਲਾਂ ਅਕਾਲੀ ਅਤੇ ਹੁਣ ਕਾਂਗਰਸੀ ਆਗੂਆਂ ਨਾਲ ਰਾਣੋ ਦੇ ਨਿੱਜੀ ਸਬੰਧਾਂ ਦੀਆਂ ਖ਼ਬਰਾਂ ਸੋਸ਼ਲ ਮੀਡੀਆ ਅਤੇ ਟੀ ਵੀ ਅਖ਼ਬਾਰਾਂ ਵਿੱਚ ਆ ਚੁੱਕੀਆਂ ਹਨ ਅਤੇ ਅਜਿਹੀਆਂ ਵੀਡੀਓ ਵੀ ਸਾਹਮਣੇ ਆਈਆਂ ਜਿਨ•ਾਂ ਵਿੱਚ ਪ੍ਰਮੁੱਖ ਸਿਆਸੀ ਆਗੂ ਰਾਣੋ ਨਾਲ ਉਨ੍ਹਾਂ ਦੀ ਗੱਡੀ ਵਿੱਚ ਘੁੰਮਦੇ ਨਜ਼ਰ ਆਏ ਹਨ। 
 
 
ਉਨ੍ਹਾਂ ਕਿਹਾ ਕਿ ਲੋਕ ਡਾਊਨ ਦੌਰਾਨ ਰਾਣੋ ਦੁਆਰਾ ਬੇਰੋਕ ਟੋਕ ਪੂਰੇ ਪੰਜਾਬ ਵਿੱਚ ਘੁੰਮ ਕੇ ਨਸ਼ਾ ਵੇਚਣ ਦੀਆਂ ਖ਼ਬਰਾਂ ਦੀ ਗੰਭੀਰਤਾ ਨਾਲ ਜਾਂਚ ਕਰਦਿਆਂ ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਅਤੇ ਰਾਜਨੀਤਕ ਆਗੂਆਂ ਤੋਂ ਪੁੱਛਗਿੱਛ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਨਸ਼ਾ ਤਸਕਰ ਰਾਣੋ ਅਤੇ ਕੈਪਟਨ ਦੇ OSD ਅੰਕਿਤ ਬਾਂਸਲ ਦੇ ਫ਼ੋਨ ਕਾਲ ਦੀ ਡਿਟੇਲ ਦੀ ਵੀ ਜਾਂਚ ਕੀਤੀ ਜਾਵੇ ਅਤੇ ਇਸ ਨੂੰ ਜਨਤਕ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ED ਵੱਲੋਂ ਰਾਣੋ ਅਤੇ ਬਾਂਸਲ ਵੱਲੋਂ ਨਸ਼ੇ ਦੇ ਪੈਸੇ ਨਾਲ ਇਕੱਠਿਆਂ ਬਣਾਈਆਂ ਗਈਆਂ ਜਾਇਦਾਦਾਂ ਦੀ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ।
 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe