Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਅਮਰੀਕਾ

ਡੋਨਾਲਡ ਟਰੰਪ ਜੂਨੀਅਰ ਕੋਰੋਨਾ ਪੌਜ਼ਿਟਿਵ

November 21, 2020 11:25 AM

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਦੇ ਵੱਡੇ ਬੇਟੇ ਡੋਨਾਲਡ ਟਰੰਪ ਜੂਨੀਅਰ (Trump JR) ਕੋਰੋਨਾਵਾਇਰਸ (Coronavirus) ਦਾ ਸ਼ਿਕਾਰ ਹੋ ਗਏ ਹਨ। ਉਨ੍ਹਾਂ ਦੇ ਬੁਲਾਰੇ ਨੇ ਸ਼ੁੱਕਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਬੁਲਾਰੇ ਨੇ ਕਿਹਾ ਕਿ ਟਰੰਪ ਜੂਨੀਅਰ ਨੂੰ ਇਸ ਹਫਤੇ ਦੇ ਸ਼ੁਰੂ ਵਿਚ ਕੋਵਿਡ -19 (Covid 19) ਤੋਂ ਪੀੜਤ ਹੋਣ ਦੀ ਪੁਸ਼ਟੀ ਕੀਤੀ ਅਤੇ 'ਜਾਂਚ ਦੀ ਰਿਪੋਰਟ ਆਉਣ ਤੋਂ ਬਾਅਦ ਤੋਂ ਉਹ ਆਪਣੇ ਕੈਬਿਨ ਵਿਚ ਆਇਸੋਲੇਸ਼ਨ ' ਚ ਹਨ। "

ਬੁਲਾਰੇ ਨੇ ਕਿਹਾ , ' ਹੁਣ ਤੱਕ ਉਨ੍ਹਾਂ ' ਚ ਸੰਕਰਮਣ ਦੇ ਲੱਛਣ ਨਹੀਂ ਹਨ ਅਤੇ ਉਹ ਕੋਵਿਡ -19 ਨਾਲ ਸਬੰਧਤ ਸਾਰੇ ਡਾਕਟਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰ ਰਹੇ ਹਨ।' ਟਰੰਪ ਜੂਨੀਅਰ (42) ਤੋਂ ਪਹਿਲਾਂ ਉਸ ਦਾ ਛੋਟਾ ਭਰਾ ਬੈਰੋਨ , ਪਿਤਾ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਅਮਰੀਕੀ ਪਹਿਲੀ ਮਹਿਲਾ ਮੇਲਾਨੀਆ ਵੀ ਕੋਰੋਨਾਵਾਇਰਸ ਨਾਲ ਸੰਕਰਮਿਤ ਹੋ ਚੁੱਕੇ ਹਨ।

 

Have something to say? Post your comment

 
 
 
 
 
Subscribe