Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਦੇਰ ਰਾਤ ਪਾਕਿਸਤਾਨੀ ਫ਼ੌਜ ਵਲੋਂ ਗੋਲੀਬਾਰੀ, ਇਕ ਜਵਾਨ ਸ਼ਹੀਦ

November 22, 2020 07:57 AM

ਰਾਜੌਰੀ : ਪਾਕਿਸਤਾਨੀ ਫ਼ੌਜ ਨੇ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ੇਰਾ ਸੈਕਟਰ ਵਿਚ ਬਿਨਾਂ ਕਿਸੇ ਉਕਸਾਵੇ ਦੇ ਗੋਲੀਬਾਰੀ ਦੀ ਉਲੰਘਣਾ ਕੀਤੀ। ਇਸ ਗੋਲੀਬਾਰੀ ਦੌਰਾਨ ਭਾਰਤੀ ਫ਼ੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਹੈ। ਭਾਰਤੀ ਫ਼ੌਜ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਸ਼ੇਰਾ ਸੈਕਟਰ ਦੇ ਲਾਮ ਇਲਾਕੇ ਵਿਚ ਸਰਹੱਦ ਪਾਰ ਤੋਂ ਦੇਰ ਰਾਤ ਕਰੀਬ ਇਕ ਵਜੇ ਗੋਲੀਬਾਰੀ ਹੋਈ। ਇਸ ਦੌਰਾਨ ਹੌਲਦਾਰ ਪਾਟਿਲ ਸੰਗਰਾਮ ਸ਼ਿਵਾਜੀ ਗੰਭੀਰ ਰੂਪ ਤੋਂ ਜ਼ਖਮੀ ਹੋ ਗਿਆ ਤੇ ਬਾਅਦ ਵਿਚ ਉਨ੍ਹਾਂ ਦੀ ਮੌਤ ਹੋ ਗਈ। ਦੱਸ ਦਈਏ ਕਿ ਪਾਕਿਸਤਾਨ ਵਲੋਂ ਦੇਗਵਾਰ ਦੇਰੀਆਂ ਪਿੰਡ ਵਿਚ ਮੋਰਟਾਰ ਵੀ ਦਾਗੇ ਗਏ ਜਿਸ ਦੌਰਾਨ ਮਨਸ਼ਾ ਬਾਈ (18) ਅਤੇ ਸਕੀਨਾ ਬਾਈ (40) ਨਾਮ ਦੀਆਂ ਦੋ ਔਰਤਾਂ ਗੰਭੀਰ ਰੂਪ ਵਿਚ ਜ਼ਖਮੀ ਹੋ ਗਈਆਂ। ਜ਼ਖਮੀਆਂ ਨੂੰ ਪੂੰਛ ਵਿਖੇ ਹਸਪਤਾਲ ਭਰਤੀ ਕਰਵਾਇਆ ਗਿਆ ਜਿਥੇ ਉਨ੍ਹਾਂ ਦਾ ਇਲਾਜ਼ ਚੱਲ ਰਿਹਾ ਹੈ।

 

Have something to say? Post your comment

 
 
 
 
 
Subscribe