Friday, May 02, 2025
 

ਆਸਟ੍ਰੇਲੀਆ

ਅਤਿਵਾਦੀ ਸੰਗਠਨਾਂ ਦੇ ਨਿਸ਼ਾਨੇ 'ਤੇ ਫ਼ਰਾਂਸ

November 23, 2020 07:02 PM

ਹੁਣ ਜੈਸ਼-ਏ-ਮੁਹੰਮਦ ਨੇ ਦਿਤੀ ਰਾਸ਼ਟਰਪਤੀ ਨੂੰ ਮਾਰਨ ਦੀ ਧਮਕੀ

ਪੈਰਿਸ : ਫ਼ਰਾਂਸ ਦੀ ਇਸਲਾਮਕ ਅਤਿਵਾਦ ਵਿਰੁਧ ਕਾਰਵਾਈ ਕਾਰਨ ਬੌਖਲਾਏ ਅਤਿਵਾਦੀ ਸੰਗਠਨਾਂ ਅਲ ਕਾਇਦਾ ਅਤੇ ਇਸਲਾਮਕ ਸਟੇਟ ਤੋਂ ਬਾਅਦ ਹੁਣ ਪਾਕਿਸਤਾਨ ਦੇ ਅਤਿਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਫ਼ਰਾਂਸੀਸੀ ਰਾਸ਼ਟਰਪਤੀ ਇਮੈਨੁਏਲ ਮੈਕਰੋਂ ਨੂੰ ਧਮਕੀ ਦਿਤੀ ਹੈ।
ਜੈਸ਼ ਨੇ ਕਿਹਾ ਕਿ ਮੈਕਰੋਂ ਅਤੇ ਉਨ੍ਹਾਂ ਵਰਗੇ ਈਸ਼ਨਿੰਦਾ ਦੇ ਦੋਸ਼ੀਆਂ ਨੂੰ ਨਿਸ਼ਾਨਾ ਬਣਾਇਆ ਜਾਵੇਗਾ। ਇਕ ਲੇਖ ਰਾਹੀਂ ਅਪਣੀ ਧਮਕੀ ਵਿਚ ਅਤਿਵਾਦੀ ਸੰਗਠਨ ਨੇ ਕਿਹਾ ਕਿ ਫ਼ਰਾਂਸ ਦੇ ਰਾਸ਼ਟਰਪਤੀ ਅਤੇ ਉਨ੍ਹਾਂ ਵਰਗੀ ਸੋਚ ਰੱਖਣ ਵਾਲਿਆਂ ਨੂੰ ਉਹ ਲੋਕ ਨਿਸ਼ਾਨ ਬਣਾਉਣਗੇ, ਜੋ ਪੈਗੰਬਰ ਮੁਹੰਮਦ ਦੇ ਸਨਮਾਨ ਵਿਚ ਅਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਨ।
ਜੈਸ਼ ਨੇ ਕਿਹਾ ਕਿ ਅੱਜ ਨਹੀਂ ਤਾਂ ਕਲ ਜਾਂ ਉਸ ਤੋਂ ਅਗਲੇ ਦਿਨ ਕਦੇ ਨਾ ਕਦੇ ਇਕ ਹੋਰ ਅਬਦੁੱਲਾ ਚੇਚੇਨੀ, ਮੁਮਤਾਜ ਕਾਦਰੀ ਤੇ ਗਾਜੀ ਖ਼ਾਲਿਦ ਜਨਮ ਲਵੇਗਾ। ਜ਼ਿਕਰਯੋਗ ਹੈ ਕਿ ਚੇਚਨੀ ਉਹ ਅਤਿਵਾਦੀ ਹੈ, ਜਿਸ ਨੇ ਪਿਛਲੇ ਮਹੀਨੇ ਪੈਰਿਸ ਵਿਚ ਪੈਗੰਬਰ ਮੁਹੰਮਦ ਦਾ ਕਾਰਟੂਨ ਦਿਖਾਉਣ ਲਈ ਸਕੂਲ ਅਧਿਆਪਕ ਦਾ ਗਲਾ ਵੱਢ ਕੇ ਉਸ ਨੂੰ ਮਾਰ ਦਿਤਾ ਸੀ ਤੇ ਗਾਜ਼ੀ ਖਾਲਿਦ ਨੇ ਅਹਿਮਦੀਆ ਮੁਸਲਿਮ ਤਾਹਿਰ ਅਹਿਮਦ ਨਸੀਮ ਦੀ ਅਦਾਲਤ ਵਿਚ ਗੋਲੀ ਮਾਰ ਕੇ ਹਤਿਆ ਕਰ ਦਿਤੀ ਸੀ। ਤਾਹਿਰ 'ਤੇ ਪਾਕਿਸਤਾਨ ਵਿਚ ਈਸ਼ਨਿੰਦਾ ਦਾ ਕੇਸ ਚੱਲ ਰਿਹਾ ਸੀ।
ਭਾਵੇਂ ਹੀ ਜੈਸ਼ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੇ ਅਤਿਵਾਦੀ ਸੰਗਠਨ ਐਲਾਨਿਆ ਸੀ ਪਰ ਉਸ ਦੀ ਵੈੱਬਸਾਈਟ ਅਜੇ ਵੀ ਉਪਲਬਧ ਹੈ। ਦੁਨੀਆਂ ਨੂੰ ਧੋਖਾ ਦੇਣ ਲਈ ਵੈੱਬਸਾਈਟ ਦੇ ਹੋਮਪੇਜ 'ਤੇ ਅਪਡੇਟ ਦੀ ਆਖ਼ਰੀ ਤਾਰੀਖ਼ ਮਈ 2019 ਹੈ ਪਰ ਮਦੀਨਾ-ਮਦੀਨਾ ਪੇਜ਼ 'ਤੇ ਲਗਾਤਾਰ ਧਮਕੀ ਵਾਲੇ ਲੇਖ ਪੋਸਟ ਹੋ ਰਹੇ ਹਨ ਅਤੇ ਇਸ ਵਿਚ ਪ੍ਰਕਾਸ਼ਿਤ ਇਕ ਲੇਖ ਵਿਚ ਫ਼ਰਾਂਸ ਨੂੰ ਧਮਕੀ ਦਿਤੀ ਗਈ ਹੈ। 

 

Have something to say? Post your comment

 

ਹੋਰ ਆਸਟ੍ਰੇਲੀਆ ਖ਼ਬਰਾਂ

 
 
 
 
Subscribe