Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਅਮਰੀਕਾ

ਪਾਲਤੂ ਕੁੱਤੇ ਨਾਲ ਖੇਡਦੇ ਵੇਲੇ ਟੁੱਟੀ ਬਾਈਡਨ ਦੇ ਪੈਰ ਦੀ ਹੱਡੀ

November 30, 2020 11:23 PM

ਵਾਸ਼ਿੰਗਟਨ : ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋ ਬਾਈਡਨ ਦੀ ਅਪਣੇ ਪਾਲਤੂ ਕੁੱਤੇ ਨਾਲ ਖੇਡਦੇ ਸਮੇਂ ਦੇ ਪੈਰ ਦੀ ਹੱਡੀ ਟੁੱਟ ਗਈ ਹੈ। ਅਧਿਕਾਰੀਆਂ ਮੁਤਾਬਕ ਬਾਈਡਨ ਦੇ ਪੈਰ ਦੀ ਹੱਡੀ ਵਿਚ ਫਰੈਕਚਰ ਆਇਆ ਹੈ। ਹਾਦਸੇ ਤੋਂ ਬਾਅਦ ਅਮਰੀਕਾ ਦੇ ਮੌਜੂਦਾ ਰਾਸ਼ਟਰਪਤੀ ਟਰੰਪ ਨੇ ਬਾਈਡਨ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ ਹੈ।

20 ਜਨਵਰੀ ਨੂੰ ਬਾਈਡਨ ਨੂੰ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਦੇ ਰੂਪ ਵਿਚ ਸਹੁੰ ਚੁਕਾਈ ਜਾਵੇਗੀ। 78 ਸਾਲ ਦੀ ਉਮਰ ਵਿਚ ਉਹ ਅਮਰੀਕੀ ਰਾਸ਼ਟਰਪਤੀ ਦੇ ਰੂਪ ਵਿਚ ਸਹੁੰ ਚੁੱਕਣ ਵਾਲੇ ਸਭ ਤੋਂ ਜ਼ਿਆਦਾ ਉਮਰ ਦਰਾਜ ਦੇ ਵਿਅਕਤੀ ਹੋਣਗੇ।

ਡਾਕਟਰ ਕੇਵਿਨ ਨੇ ਕਿਹਾ ਕਿ ਉਨ੍ਹਾਂ ਦੇ ਪੈਰ ਵਿਚ ਮੋਚ ਆਈ ਹੈ ਅਤੇ ਇਸੇ ਕਾਰਨ ਐਕਸਰੇਅ ਵਿਚ ਇਹ ਪਕੜ ਵਿਚ ਨਹੀਂ ਆ ਰਿਹਾ। ਹਾਲਾਂਕਿ ਬਾਅਦ ਵਿਚ ਸੀਟੀ ਸਕੈਨ ਵਿਚ ਖੁਲਾਸਾ ਹੋਇਆ ਕਿ ਬਾਈਡਨ ਦੇ ਪੈਰ ਦੀ ਹੱਡੀ ਟੁੱਟ ਗਈ ਹੈ। ਉਨ੍ਹਾਂ ਕਿਹਾ ਕਿ ਬਾਈਡਨ ਨੂੰ ਆਉਣ ਵਾਲੇ ਕਈ ਹਫ਼ਤਿਆਂ ਤੱਕ ਸਹਾਰਾ ਲੈ ਕੇ ਚਲਣਾ ਪੈ ਸਕਦਾ ਹੈ।

ਜਾਰਜ ਵਾਸ਼ਿੰਗਟਨ ਯੂਨੀਵਰਸਿਟੀ ਵਿਚ ਮੈਡੀਸਿਨ ਦੇ ਐਸੋਸੀਏਸਟ ਪ੍ਰੋਫੈਸਰ ਡਾ. ਕੇਵਿਨ ਵਲੋਂ ਦਸੰਬਰ 2019 ਵਿਚ ਬਾਈਡਨ ਦਾ ਆਖਰੀ ਸਿਹਤ ਰਿਕਾਰਡ ਜਾਰੀ ਕੀਤਾ ਗਿਆ ਸੀ। ਇਸ ਵਿਚ ਕਿਹਾ ਗਿਆ ਸੀ ਕਿ ਬਾਈਡਨ ਰਾਸ਼ਟਰਪਤੀ ਬਣਨ ਦੇ ਲਈ ਪੂਰੀ ਤਰ੍ਹਾਂ ਫਿਟ ਹਨ। ਬਾਈਡਨ ਤੰਬਾਕੂ ਜਾਂ ਸ਼ਰਾਬ ਦਾ ਸੇਵਨ ਨਹੀਂ ਕਰਦੇ ਅਤੇ ਹਫਤੇ ਵਿਚ ਪੰਜ ਦਿਨ ਕਸਰਤ ਕਰਦੇ ਹਨ। ਰਿਪੋਰਟ ਵਿਚ ਕਿਹਾ ਗਿਆ ਕਿ ਉਹ ਬਲੱਡ ਥਿਨਰ ਲੈ ਰਹੇ ਹਨ ਅਤੇ ਕੋਲੈਸਟਰੋਲ ਅਤੇ ਮੌਸਮੀ ਐਲਰਜੀ ਲਈ ਦਵਾਈ ਲੈ ਰਹੇ ਹਨ।

 

Have something to say? Post your comment

 
 
 
 
 
Subscribe