Monday, August 04, 2025
 

ਖੇਡਾਂ

ਦਿ ਗ੍ਰੇਟ ਖਲੀ ਨੇ ਮਾਰਿਆ ਕਿਸਾਨਾਂ ਦੇ ਹੱਕ ਦਾ ਨਾਹਰਾ

December 02, 2020 11:20 PM

ਜਲੰਧਰ : WWE ਦੇ ਚੈਂਪੀਅਨ ਰਹਿ ਚੁੱਕੇ ਪਹਿਲਵਾਨ ਦਲੀਪ ਰਾਣਾ ਉਰਫ ਦਿ ਗ੍ਰੇਟ ਖਲੀ ਵੀ ਕਿਸਾਨ ਅੰਦੋਲਨ ਦੇ ਸਮਰਥਨ 'ਚ ਆ ਗਏ ਹਨ | ਜਲੰਧਰ 'ਚ ਹੁਸ਼ਿਆਰਪੁਰ ਰੋਡ 'ਤੇ ਰੇਸਲਿੰਗ ਅਕੈਡਮੀ ਚਲਾਉਣ ਵਾਲੇ ਖਲੀ ਨੇ ਸਾਰਿਆਂ ਨੂੰ ਕਿਸਾਨਾਂ ਦੇ ਅੰਦੋਲਨ 'ਚ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਨਵੇਂ ਖੇਤੀ ਸੁਧਾਰ ਕਾਨੂੰਨ ਦੇ ਨਾਲ ਆਮ ਲੋਕਾਂ 'ਤੇ ਵੀ ਬਹੁਤ ਵੱਡਾ ਬੋਝ ਪਾਏਗਾ | ਉਨ੍ਹਾਂ ਨੇ 'ਜੈ ਜਵਾਨ-ਜੈ ਕਿਸਾਨ' ਅਤੇ 'ਕਿਸਾਨ-ਮਜ਼ਦੂਰ ਏਕਤਾ - ਜ਼ਿੰਦਾਬਾਦ' ਦੇ ਨਾਅਰੇ ਲਗਾਏ |

ਖਲੀ ਨੇ ਕਿਹਾ ਕਿ ਨਵੇਂ ਕਾਨੂੰਨ ਨਾਲ ਖਰੀਦਦਾਰ ਕਿਸਾਨਾਂ ਤੋਂ ਫ਼ਸਲ ਦਸ ਰੁਪਏ ਕਿੱਲੋ ਲੈਣਗੇ ਅਤੇ ਤੁਹਾਨੂੰ 200 ਰੁਪਏ ਕਿੱਲੋ ਵੇਚਣਗੇ | ਸਭ ਤੋਂ ਜ਼ਿਆਦਾ ਨੁਕਸਾਨ ਉਨ੍ਹਾਂ ਦਾ ਹੈ ਜਿਹੜੇ ਦਿਹਾੜੀ ਕਰਦੇ ਹਨ, ਰੇਹੜੀ ਲਗਾਉਂਦੇ ਹਨ ਅਤੇ ਆਮ ਲੋਕ ਹਨ | ਸਾਰੇ ਲੋਕਾਂ ਤੋਂ ਮੈਂ ਬੇਨਤੀ ਕਰਦਾ ਹਾਂ ਕਿ ਕਿਸਾਨਾਂ ਦੇ ਨਾਲ ਖੜੇ ਹੋਣ, ਮੋਢੇ ਨਾਲ ਮੋਢਾ ਜੋੜ ਕੇ ਉਨ੍ਹਾਂ ਦਾ ਸਾਥ ਦੇਣ ਤਾਂ ਕਿ ਸਰਕਾਰ ਨੂੰ ਕਿਸਾਨਾਂ ਦੀ ਮੰਗਾ ਨੂੰ ਮੰਨਣ ਲਈ ਮਜਬੂਰ ਹੋਣਾ ਪਏ |

ਖਲੀ ਨੇ ਕਿਹਾ ਕਿ ਇਹ ਪੰਗਾ ਪੰਜਾਬੀਆਂ ਅਤੇ ਹਰਿਆਣਵੀਆਂ ਨਾਲ ਪਿਆ ਹੈ, ਕੇਂਦਰ ਸਰਕਾਰ ਨੂੰ ਇਨ੍ਹਾਂ ਨਾਲ ਨਜਿੱਠਣਾ ਬਹੁਤ ਮੁਸ਼ਕਲ ਹੋਏਗਾ। ਖਲੀ ਨੇ ਕਿਹਾ ਕਿ ਇੱਕ ਜਥਾ 6 ਮਹੀਨਿਆਂ ਦਾ ਰਾਸ਼ਨ ਲੈ ਕੇ ਜਾ ਰਿਹਾ ਹੈ | ਜਦੋਂ ਤੱਕ ਕਿਸਾਨਾਂ ਦੀ ਮੰਗ ਪੂਰੀ ਨਹੀਂ ਹੁੰਦੀ, ਤਦ ਤੱਕ ਉਹ ਵਾਪਸ ਨਹੀਂ ਆਉਣਗੇ |

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਬੈਂਗਲੁਰੂ ਭਗਦੜ: ਕੀ RCB 'ਤੇ ਪਾਬੰਦੀ ਲੱਗੇਗੀ ? BCCI ਵੱਡਾ ਫੈਸਲਾ ਲੈ ਸਕਦਾ ਹੈ

ਨਿਊਜ਼ੀਲੈਂਡ ਕ੍ਰਿਕਟ ਟੀਮ ਨੂੰ ਨਵਾਂ ਮੁੱਖ ਕੋਚ ਮਿਲਿਆ, ਰੌਬ ਵਾਲਟਰ ਤਿੰਨ ਸਾਲਾਂ ਲਈ ਨਿਯੁਕਤ

ਬੰਗਲੌਰ ਵਿੱਚ RCB ਈਵੈਂਟ ਦੌਰਾਨ ਹੋਏ ਹਾਦਸੇ 'ਤੇ ਵਿਰਾਟ ਕੋਹਲੀ ਦੀ ਪ੍ਰਤੀਕਿਰਿਆ, ਕਿਹਾ- ...

ਮੁੱਲਾਂਪੁਰ ਵਿੱਚ IPL ਐਲੀਮੀਨੇਟਰ- ਰਾਇਲ ਚੈਲੇਂਜਰਸ- ਪੰਜਾਬ ਦਾ ਮੁਕਾਬਲਾ ਅੱਜ

इंडिया कप सीजन 3: प्रीमियर टेनिस बॉल क्रिकेट लीग लाखों लोगों को लुभाने के लिए तैयार

ਕੀ ਵਿਰਾਟ ਕੋਹਲੀ ਨੇ BCCI ਦੇ ਰਵੱਈਏ ਤੋਂ ਦੁਖੀ ਹੋ ਕੇ ਸੰਨਿਆਸ ਲੈ ਲਿਆ?

ਮੁੰਬਈ ਇੰਡੀਅਨਜ਼ ਦਾ ਸਾਬਕਾ ਖਿਡਾਰੀ ਸ਼ਿਵਾਲਿਕ ਸ਼ਰਮਾ ਜੋਧਪੁਰ ਵਿੱਚ ਬਲਾਤਕਾਰ ਦੇ ਦੋਸ਼ 'ਚ ਗ੍ਰਿਫ਼ਤਾਰ

ਕੁਲਦੀਪ ਯਾਦਵ-ਰਿੰਕੂ ਸਿੰਘ ਵਿਵਾਦ: ਥੱਪੜਾਂ ਦਾ ਵੀਡੀਓ ਵਾਇਰਲ

Gautam ਗੰਭੀਰ ਨੂੰ 'ISIS ਕਸ਼ਮੀਰ' ਵੱਲੋਂ ਈਮੇਲ ਰਾਹੀਂ ਧਮਕੀ, ਦਿੱਲੀ ਪੁਲਿਸ ਦੀ ਜਾਂਚ ਜਾਰੀ

चेन्नई लायंस ने इंडियनऑयल अल्टीमेट टेबल टेनिस नीलामी में चीनी पैडलर फैन सिकी को सबसे अधिक कीमत पर खरीदा

 
 
 
 
Subscribe