Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਆਸੀ

ਬੜੀ ਸਰਲ ਅਤੇ ਸਪਸ਼ਟ ਹੈ ਕਿਸਾਨਾਂ ਦੀ ਮੰਗ, ਫਿਰ ਮੀਟਿੰਗਾਂ 'ਤੇ ਮੀਟਿੰਗਾਂ ਕਿਉਂ : ਭਗਵੰਤ ਮਾਨ

December 06, 2020 11:18 AM

'ਆਪ' ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਸਮਰਥਨ ਦਾ ਐਲਾਨ

-ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲਵੇ ਕੇਂਦਰ ਸਰਕਾਰ-'ਆਪ'

 

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਖੇਤੀ ਬਾਰੇ ਥੋਪੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਦਰਮਿਆਨ ਹੋਈ 5ਵੇਂ ਦੌਰ ਦੀ ਬੈਠਕ ਵੀ ਬੇਨਤੀਜਾ ਰਹਿਣ 'ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਦਾ ਅੜੀਅਲ ਰਵੱਈਆ ਨੇ ਕੇਵਲ ਕਿਸਾਨਾਂ ਬਲਕਿ ਦੇਸ਼ ਭਰ ਦੇ ਹਰੇਕ ਵਰਗ ਲਈ ਘਾਤਕ ਸਾਬਤ ਹੋਵੇਗਾ, ਕਿਉਂਕਿ ਖੇਤੀ ਪ੍ਰਧਾਨ ਦੇਸ਼ ਹੋਣ ਕਰਕੇ ਦੇਸ਼ ਦੀ ਆਰਥਿਕਤਾ ਖੇਤੀਬਾੜੀ 'ਤੇ ਹੀ ਨਿਰਭਰ ਹੈ। 
ਭਗਵੰਤ ਮਾਨ ਨੇ ਕਿਹਾ ਕਿ ਮੀਟਿੰਗਾਂ 'ਤੇ ਮੀਟਿੰਗਾਂ ਕਰਨ ਪਿੱਛੇ ਕੇਂਦਰ ਸਰਕਾਰ ਦੀ ਨੀਅਤ ਸਾਫ਼ ਨਹੀਂ ਹੈ। ਕੇਂਦਰ ਸਰਕਾਰ ਨੂੰ ਸ਼ਾਇਦ ਇਹ ਗ਼ਲਤਫ਼ਹਿਮੀ ਹੈ ਕਿ ਮਸਲਾ ਲਟਕਾਉਣ ਅਤੇ ਠੰਢ ਵਧਣ ਦੇ ਨਾਲ ਕਿਸਾਨਾਂ ਦਾ ਦਿੱਲੀ ਨੂੰ ਘੇਰਾ ਢਿੱਲਾ ਪੈ ਜਾਵੇਗਾ, ਪਰੰਤੂ ਅਜਿਹਾ ਨਹੀਂ ਹੋਵੇਗਾ, ਸਗੋਂ ਪੂਰੇ ਦੇਸ਼ 'ਚੋਂ ਕਿਸਾਨਾਂ ਦਾ ਦਿੱਲੀ ਵੱਲ ਨੂੰ ਜਾਰੀ ਕੂਚ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ਅਤੇ ਘੇਰਾਬੰਦੀ ਨੂੰ ਕੱਸੇਗੀ। ਇਸ ਲਈ ਕੇਂਦਰ ਸਰਕਾਰ ਨੂੰ ਅੰਦੋਲਨਕਾਰੀ ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਹੀਂ ਲੈਣੀ ਚਾਹੀਦੀ। ਮਾਨ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਬਿਲਕੁਲ ਸਿੱਧੀ, ਸਰਲ ਅਤੇ ਸਪਸ਼ਟ ਹੈ ਕਿ ਐਮਐਸਪੀ 'ਤੇ ਫ਼ਸਲਾਂ ਦੀ ਖ਼ਰੀਦ ਨੂੰ ਕਾਨੂੰਨੀ ਗਰੰਟੀ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ਦਾ ਤੁਰੰਤ ਵਿਸ਼ੇਸ਼ ਇਜਲਾਸ ਬੁਲਾਇਆ ਜਾਵੇ।  ਭਗਵੰਤ ਮਾਨ ਨੇ ਕਿਸਾਨਾਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਦਾ ਜ਼ੋਰਦਾਰ ਸਮਰਥਨ ਕਰਦੇ ਹੋਏ ਪਾਰਟੀ ਦੇ ਸਾਰੇ ਆਗੂਆਂ ਅਤੇ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੇ ਝੰਡੇ ਅਤੇ ਸਿਆਸੀ ਏਜੰਡੇ ਤੋਂ ਬਗੈਰ ਭਾਰਤ ਬੰਦ ਨੂੰ ਇਤਿਹਾਸਕ ਬਣਾਉਣ 'ਚ ਯੋਗਦਾਨ ਪਾਉਣ।
 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe