Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਅਮਰੀਕਾ

ਇਹ ਰਿਟਾਇਰਡ ਫ਼ੌਜੀ ਸੰਭਾਲੇਗਾ ਜੋ ਬਾਇਡਨ ਦਾ ਰੱਖਿਆ ਮੰਤਰਾਲਾ

December 10, 2020 11:19 AM

ਵਾਸ਼ਿੰਗਟਨ : ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਇਡਨ ਨੇ ਰੱਖਿਆ ਮੰਤਰੀ ਦੇ ਤੌਰ 'ਤੇ ਰਿਟਾਇਰਡ ਫ਼ੌਜੀ ਜਨਰਲ ਲੌਇਡਆਸਿਟਨ ਦੀ ਚੋਣ ਕੀਤੀ ਹੈ। ਉਨ੍ਹਾਂ ਵੀਡੀਓ ਜਾਰੀ ਕਰਦਿਆਂ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਮੈਨੂੰ ਤੁਹਾਨੂੰ ਦੱਸਣ 'ਚ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਲੌਇਡ ਆਸਿਟਨ ਹੁਣ ਰੱਖਿਆ ਮੰਤਰੀ ਦਾ ਅਹੁਦਾ ਸੰਭਾਲਣਗੇ। ਉਹ ਰੱਖਿਆ ਮੰਤਰਾਲੇ ਦੀ ਅਗਵਾਈ ਕਰਨ ਵਾਲੇ ਅਫਰੀਕੀ ਮੂਲ ਦੇ ਪਹਿਲੇ ਅਮਰੀਕੀ ਹੋਣਗੇ। ਆਸਿਟਨ ਸੰਕਟ ਸਮੇਂ ਹਮੇਸ਼ਾਂ ਬਾਇਡਨ ਦੇ ਨਾਲ ਖੜ੍ਹੇ ਰਹੇ ਹਨ। ਜਦੋਂ ਬਾਇਡਨ ਉਪ-ਰਾਸ਼ਟਰਪਤੀ ਸਨ ਉਸ ਵੇਲੇ ਦੋਵਾਂ ਨੇ ਇਕੱਠੇ ਕੰਮ ਕੀਤਾ ਸੀ। ਇਸ ਤੋਂ ਪਹਿਲਾਂ ਆਸਿਟਨ ਇਰਾਕ 'ਚ ਅੰਤਿਮ ਕਮਾਂਡਿੰਗ ਅਮਰੀਕੀ ਜਨਰਲ ਸਨ। ਬਾਇਡਨ ਦੇ ਮਨ 'ਚ ਵੀ ਆਸਿਟਨ ਲਈ ਕਾਫੀ ਸਨਮਾਨ ਹੈ। ਇਸ ਗੱਲ ਦਾ ਜ਼ਿਕਰ ਉਨ੍ਹਾਂ ਆਪਣੇ ਭਾਸ਼ਣ 'ਚ ਵੀ ਕੀਤਾ ਹੈ।

ਜੰਗ ਦੇ ਮੈਦਾਨ 'ਚ ਆਸਿਟਨ ਨੇ ਕੀਤੀ ਸੀ ਅਗਵਾਈ

67 ਸਾਲ ਦੇ ਲੌਇਡ ਆਸਿਟਨ ਸਾਲ 2016 'ਚ ਆਪਣੇ ਅਹੁਦੇ ਤੋਂ ਰਿਟਾਇਰ ਹੋਏ ਸਨ। ਇਸ ਦੌਰਾਨ ਫੌਜ ਦੀ ਇਕ ਡਿਵੀਜ਼ਨ ਦਾ ਜੰਗ ਦੇ ਮੈਦਾਨ 'ਚ ਅਗਵਾਈ ਕੀਤੀ ਸੀ। ਰੱਖਿਆ ਮੰਤਰੀ ਅਹੁਦੇ ਦੇ ਉਮੀਦਵਾਰਾਂ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਰਾਸ਼ਟਰਪਤੀ ਬਰਾਕ ਓਬਾਮਾ ਦੇ ਸਾਬਕਾ ਸਹਿਯੋਹਗੀ ਮਾਇਕਲ ਫਲੋਰਿਨੀ ਤੇ ਜੇਹ ਜੌਨਸਨ ਵੀ ਇਸ ਦੌੜ 'ਚ ਸਨ। ਹਾਲਾਂਕਿ ਬਾਅਦ 'ਚ ਉਹ ਪਿੱਛੇ ਹਟ ਗਏ ਸਨ।

 

Have something to say? Post your comment

 
 
 
 
 
Subscribe