Friday, May 02, 2025
 

ਸਿਆਸੀ

ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਦੀ ਰਾਹ 'ਚ ਰੋੜੇ ਅਟਕਾਉਣ ਦਾ ਕੰਮ ਕਰ ਰਹੇ ਹਨ ਵਿਰੋਧੀ : ਤੋਮਰ

December 15, 2020 10:06 AM

ਕਿਹਾ, ਕਿਸਾਨਾਂ ਨੂੰ ਕਿਸੇ ਕਿਸਮ ਦੀ ਸ਼ੰਕਾ ਨਹੀਂ ਹੋਣੀ ਚਾਹੀਦੀ

10 ਸੰਗਠਨਾਂ ਨੇ ਖੇਤੀਬਾੜੀ ਕਾਨੂੰਨ ਦੇ ਸਮਰਥਨ ਵਿੱਚ ਸੌਪਿਆ ਪੱਤਰ

ਨਵੀਂ ਦਿੱਲੀ : ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੀ ਕਿਸਾਨੀ ਲਹਿਰ ਲਗਾਤਾਰ ਜਾਰੀ ਹੈ। ਖੇਤੀ ਵਿਰੋਧੀ ਕਾਨੂੰਨ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਭੁੱਖ ਹੜਤਾਲ ਵੀ ਕੀਤੀ, ਜਦਕਿ ਅਖਿਲ ਹਿੰਦ ਕਿਸਾਨ ਤਾਲਮੇਲ ਕਮੇਟੀ ਨਾਲ ਸਬੰਧਤ ਦਸ ਜਥੇਬੰਦੀਆਂ ਨੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨਾਲ ਮੁਲਾਕਾਤ ਕੀਤੀ ਅਤੇ ਖੇਤੀਬਾੜੀ ਕਾਨੂੰਨ 'ਤੇ ਆਪਣਾ ਸਮਰਥਨ ਜ਼ਾਹਰ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਨਵਾਂ ਖੇਤੀਬਾੜੀ ਕਾਨੂੰਨ ਲਿਆ ਕੇ ਕਿਸਾਨਾਂ ਦੇ ਹਿੱਤ ਵਿੱਚ ਕੰਮ ਕੀਤਾ ਹੈ। ਇਸ 'ਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਦੀ ਨੀਤੀ ਅਤੇ ਨੀਅਤ ਸਹੀ ਹੈ, ਇਸ ਲਈ ਕਿਸਾਨਾਂ ਦੇ ਮਨਾਂ ਵਿਚ ਕੋਈ ਸ਼ੱਕ-ਸ਼ੁਭਾ ਨਹੀਂ ਹੋਣਾ ਚਾਹੀਦਾ।

ਕੇਂਦਰੀ ਮੰਤਰੀ ਨੇ ਦੱਸਿਆ ਹੈ ਕਿ “ ਅਖਿਲ ਹਿੰਦ ਕਿਸਾਨ ਤਾਲਮੇਲ ਕਮੇਟੀ ਦੇ ਮੈਂਬਰ ਉੱਤਰ ਪ੍ਰਦੇਸ਼, ਕੇਰਲ, ਤਾਮਿਲਨਾਡੂ, ਤੇਲੰਗਾਨਾ, ਮਹਾਰਾਸ਼ਟਰ, ਹਰਿਆਣਾ ਅਤੇ ਬਿਹਾਰ ਤੋਂ ਆਏ ਸਨ। ਉਨ੍ਹਾਂ ਨੇ ਫਾਰਮ ਬਿੱਲ ਦਾ ਸਮਰਥਨ ਕੀਤਾ ਅਤੇ ਸਾਨੂੰ ਇਸ ਬਾਰੇ ਇੱਕ ਪੱਤਰ ਦਿੱਤਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਇਹ ਕਿਸਾਨਾਂ ਦੀ ਭਲਾਈ ਲਈ ਕੀਤਾ ਹੈ ਅਤੇ ਉਹ ਇਸ ਦਾ ਸਵਾਗਤ ਕਰਦੇ ਹਾਂ ਅਤੇ ਸਮਰਥਨ ਦਿੰਦੇ ਹਨ। ”

ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੂੰ ਖਤਮ ਕਰਨ ਅਤੇ ਇਸ ਦਾ ਹੱਲ ਲੱਭਣ ਦੇ ਇਰਾਦੇ ਨਾਲ ਸਰਕਾਰ ਨੇ ਸੱਤਵੇਂ ਦੌਰ ਦੀ ਗੱਲਬਾਤ ਦਾ ਪ੍ਰਸਤਾਵ ਭੇਜਿਆ ਹੈ। ਸਰਕਾਰ ਦੀ ਇੱਛਾ ਹੈ ਕਿ ਖੇਤੀਬਾੜੀ ਕਾਨੂੰਨ ਦੇ ਹਰ ਧਾਰਾ ਉੱਤੇ ਵਿਚਾਰ ਵਟਾਂਦਰੇ ਕੀਤੇ ਜਾਣ ਅਤੇ ਸਾਰੇ ਕਿਸਾਨ ਸੰਤੁਸ਼ਟ ਹੋ ਜਾਣ।

ਇਸ ਦੇ ਨਾਲ ਹੀ ਵਿਰੋਧੀ ਧਿਰ 'ਤੇ ਜ਼ਬਰਦਸਤੀ ਅੰਦੋਲਨ ਖਿੱਚਣ ਦਾ ਦੋਸ਼ ਲਗਾਉਂਦੇ ਹੋਏ ਕੇਂਦਰੀ ਮੰਤਰੀ ਤੋਮਰ ਨੇ ਕਿਹਾ ਕਿ ਕੁਝ ਲੋਕ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਰਾਹ ਵਿਚ ਰੁਕਾਵਟਾਂ ਪੈਦਾ ਕਰਨ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕਿਸਾਨਾਂ ਨੂੰ ਕਿਸੇ ਫੈਸਲੇ 'ਤੇ ਪਹੁੰਚਣ ਨਹੀਂ ਦੇਣਾ ਚਾਹੁੰਦੀਆਂ। ਹਾਲਾਂਕਿ, ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਸੱਚੇ ਕਿਸਾਨ ਆਗੂ ਨਿਸ਼ਚਤ ਰੂਪ ਨਾਲ ਹੱਲ ਕੱਢਣ ਦਾ ਰਾਹ ਲੱਭਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਤੀ ਸਹੀ ਹੈ, ਇਰਾਦਾ ਸਹੀ ਹੈ ਅਤੇ ਨੇਤਾ ਵੀ ਸਹੀ ਹੈ, ਇਸ ਲਈ ਕਿਸਾਨਾਂ ਦੇ ਮਨਾਂ ਵਿਚ ਕੋਈ ਸ਼ੱਕ ਨਹੀਂ ਹੋਣਾ ਚਾਹੀਦਾ। ਸਰਕਾਰ ਕਿਸਾਨੀ ਨੇਤਾਵਾਂ ਨਾਲ ਮੁੜ ਵਿਚਾਰ ਵਟਾਂਦਰੇ ਲਈ ਤਿਆਰ ਹੈ ਅਤੇ ਜਦੋਂ ਅਸਲ ਕਿਸਾਨ ਆਗੂ ਗੱਲਬਾਤ ਵਿੱਚ ਅੱਗੇ ਆਉਣਗੇ, ਉਹ ਹੱਲ ਦਾ ਰਸਤਾ ਲੱਭਣਗੇ।

ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਅਤੇ ਸਮੱਸਿਆ ਦਾ ਹੱਲ ਲੱਭਣ ਲਈ ਮੀਟਿੰਗ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ‘ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਸਰਕਾਰ ਨਾਲ ਬੈਠਣ ਅਤੇ ਖੇਤੀਬਾੜੀ ਵਿਧਾਨ ਨਾਲ ਜੁੜੀਆਂ ਸਮੱਸਿਆਵਾਂ ਦਾ ਹੱਲ ਲੱਭਣ। ਜੇ ਕਿਸਾਨ ਇਨ੍ਹਾਂ ਕਾਨੂੰਨਾਂ ਵਿਚ ਕੁਝ ਸ਼ਾਮਲ ਕਰਨਾ ਚਾਹੁੰਦੇ ਹਨ ਤਾਂ ਇਹ ਸੰਭਵ ਹੈ ਪਰ ਬਿੱਲ ਨੂੰ ਪੂਰੀ ਤਰ੍ਹਾਂ ਵਾਪਸ ਨਹੀਂ ਕੀਤਾ ਜਾਵੇਗਾ। ਇਕੱਠੇ ਬੈਠ ਕੇ ਸਮੱਸਿਆ ਦਾ ਹੱਲ ਹੋ ਸਕਦਾ ਹੈ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

राणा गुरजीत सिंह ने बोलगार्ड-III कपास बीज समय पर जारी करने की मांग की

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੇ ਪਿਤਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਦੀ ਮਲਕੀਅਤ : ਹਰਭਜਨ ਸਿੰਘ ਈਟੀਓ

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

'ਸੁਖਬੀਰ ਬਾਦਲ ਸਿਆਸੀ ਤੌਰ ’ਤੇ ਨਾਕਾਮ ਹੋ ਚੁੱਕਾ ਸਿਆਸਤਦਾਨ, ਕਾਂਗਰਸ ਪਾਟੋਧਾੜ ਦੀ ਸ਼ਿਕਾਰ'

ਕਾਂਗਰਸ ਅਤੇ ਅਕਾਲੀ ਦਲ-BJP ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕੇਵਲ ਵੋਟ ਬੈਂਕ ਵਜੋਂ ਵਰਤਿਆ : ਵਿਧਾਇਕ ਬਲਕਾਰ ਸਿੰਘ

ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋ

ਪਿੰਡ ਮੱਖਣ ਵਿੰਡੀ 'ਚ ਅਕਾਲੀ ਦਲ ਤੇ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ

ਕੈਬਨਿਟ ਮੰਤਰੀਆਂ ਨੇ ਸ਼੍ਰੀ ਰਾਮ ਨੌਮੀ ਮੌਕੇ ਸ਼ੋਭਾ ਯਾਤਰਾ ’ਚ ਕੀਤੀ ਸ਼ਿਰਕਤ

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

 
 
 
 
Subscribe