Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਅਮਰੀਕਾ

ਅਮਰੀਕੀ ਯੂਨੀਵਰਸਿਟੀ 'ਚ ਗੋਲ਼ੀਬਾਰੀ, ਦੋ ਦੀ ਮੌਤਾਂ

May 01, 2019 06:50 PM

ਚਾਰਲੋਟ (ਅਮਰੀਕਾ) (ਏਪੀ) : ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਦੇ ਚਾਰਲੋਟ ਸਥਿਤ ਕੈਂਪਸ ਵਿਚ ਮੰਗਲਵਾਰ ਸ਼ਾਮ ਗੋਲ਼ੀਬਾਰੀ 'ਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ। ਚਾਰ ਵਿਦਿਆਰਥੀ ਜ਼ਖ਼ਮੀ ਹਨ ਜਿਨ੍ਹਾਂ ਵਿਚੋਂ ਤਿੰਨ ਦੀ ਹਾਲਤ ਗੰਭੀਰ ਹੈ। ਹਮਲਾਵਰ ਵੀ ਇਸੇ ਯੂਨੀਵਰਸਿਟੀ ਦਾ 22 ਸਾਲਾ ਵਿਦਿਆਰਥੀ ਟਿ੍ਸਟਨ ਐਂਡਰਿਊ ਟੇਰੇਲ ਹੈ। ਉਸ ਨੇ ਵਿੱਦਿਅਕ ਸੈਸ਼ਨ ਦੇ ਆਖਰੀ ਦਿਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਕੈਂਪਸ ਸਥਿਤ ਪੁਲਿਸ ਮੁਖੀ ਜੈੱਫ ਬੇਕਰ ਨੇ ਦੱਸਿਆ ਕਿ ਸੈਸ਼ਨ ਦੇ ਆਖਰੀ ਦਿਨ ਕੈਂਪਸ ਵਿਚ ਸੰਗੀਤ ਸਮਾਰੋਹ ਕਰਵਾਇਆ ਗਿਆ ਸੀ। ਇਸ ਨੂੰ ਲੈ ਕੇ ਪੁਲਿਸ ਉਥੇ ਪਹਿਲੇ ਤੋਂ ਮੌਜੂਦ ਸੀ। ਇਕ ਹਾਲ ਵਿਚ ਗੋਲ਼ੀਬਾਰੀ ਦੀ ਆਵਾਜ਼ ਸੁਣ ਕੇ ਪੁਲਿਸ ਤੁਰੰਤ ਹਰਕਤ ਵਿਚ ਆਈ ਅਤੇ ਹਮਲਾਵਰ ਨੂੰ ਫੜ ਲਿਆ ਗਿਆ। ਪੁਲਿਸ ਘਟਨਾ ਪਿੱਛੇ ਕਾਰਨ ਜਾਣਨ ਦੀ ਕੋਸ਼ਿਸ਼ ਵਿਚ ਲੱਗੀ ਹੈ। ਹਮਲਾਵਰ ਵਿਦਿਆਰਥੀ ਮੂਲ ਰੂਪ ਤੋਂ ਟੈਕਸਾਸ ਦੇ ਅਰਲਿੰਗਟਨ ਦਾ ਰਹਿਣ ਵਾਲਾ ਹੈ। ਦੋ ਸਾਲ ਪਹਿਲੇ ਮਾਂ ਦੀ ਮੌਤ ਪਿੱਛੋਂ ਉਸ ਨੇ ਘਰ ਛੱਡ ਦਿੱਤਾ ਸੀ।

 

Have something to say? Post your comment

 
 
 
 
 
Subscribe