Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਅਮਰੀਕਾ

ਅਮਰੀਕਾ : ਮਾਡਰਨਾ ਦੀ ਵੈਕਸੀਨ ਨੂੰ ਵੀ ਐਮਰਜੈਂਸੀ ਵਰਤੋਂ ਦੀ ਮਨਜੂਰੀ ਦੇਣ ਦੀ ਤਿਆਰੀ

December 18, 2020 05:26 PM

ਵਾਸ਼ਿੰਗਟਨ : ਅਮਰੀਕਾ ਦੇ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (ਐਫ ਡੀ ਏ) ਦੀ ਸਲਾਹਕਾਰ ਕਮੇਟੀ ਨੇ ਮੋਡੇਰਨਾ ਦੁਆਰਾ ਵਿਕਸਤ ਕੀਤੇ ਕੋਵਿਡ -19 ਟੀਕੇ ਦੀ ਐਮਰਜੈਂਸੀ ਵਰਤੋਂ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਲਗਭਗ ਇੱਕ ਹਫ਼ਤਾ ਪਹਿਲਾਂ, ਫਾਈਜ਼ਰ ਦੁਆਰਾ ਕੋਵਿਡ -19 ਟੀਕੇ ਦੀ ਐਮਰਜੈਂਸੀ ਵਰਤੋਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਸੀ।

ਮੌਡਰਨਾ ਦੀ ਕੋਰੋਨਾ ਵੈਕਸੀਨ ਦੇ ਸਬੰਧ ’ਚ ਸਲਾਹਕਾਰ ਕਮੇਟੀ ਦੀ ਸਕਾਰਾਤਮਕ ਬੈਠਕ ਤੋਂ ਬਾਅਦ ਐੱਫਡੀਏ ਪ੍ਰਸ਼ਾਸਨ ਨੇ ਸੂਚਿਤ ਕੀਤਾ ਹੈ ਕਿ ਉਹ ਤੇਜ਼ੀ ਨਾਲ ਐਮਰਜੈਂਸੀ ਵਰਤੋਂ ਦੀ ਮਨਜ਼ੂਰੀ ਦੇਣ ਦੀ ਦਿਸ਼ਾ ’ਚ ਕੰਮ ਕਰੇਗਾ। ਸੀਐੱਨਐੱਨ ਅਨੁਸਾਰ ਐੱਫਡੀਏ ਦੇ ਕਮਿਸ਼ਨਰ ਡਾ. ਸਟੀਫਨ ਹਾਨ ਅਤੇ ਐੱਫਡੀਏ ਦੇ ਸੇੰਟਰ ਫਾਰ ਬਾਓਲਾਜਿਕਸ ਇਵੈਲਊਏਸ਼ਨ ਐਂਡ ਰਿਸਰਚ ਦੇ ਨਿਰਦੇਸ਼ਕ ਡਾ. ਪੀਟਰ ਮਾਰਕਸ ਨੇ ਇਕ ਬਿਆਨ ’ਚ ਇਹ ਗੱਲ ਕਹੀ। 

ਉਨ੍ਹਾਂ ਕਿਹਾ ਕਿ ਏਜੰਸੀ ਨੇ ਇਸ ਸਬੰਧ ਵਿਚ ਯੂਐਸ ਸੈਂਟਰ ਫਾਰ ਰੋਗ ਕੰਟਰੋਲ ਐਂਡ ਪ੍ਰੀਵੈਂਸ਼ਨ ਅਤੇ ਆਪ੍ਰੇਸ਼ਨ ਵਾਰਪ ਸਪੀਡ ਨੂੰ ਵੀ ਸੂਚਿਤ ਕੀਤਾ ਹੈ ਤਾਂ ਜੋ ਉਹ ਟੀਕਾ ਵੰਡਣ ਦੀਆਂ ਆਪਣੀਆਂ ਯੋਜਨਾਵਾਂ 'ਤੇ ਕੰਮ ਸ਼ੁਰੂ ਕਰ ਸਕਣ।

 

Have something to say? Post your comment

 
 
 
 
 
Subscribe