Sunday, August 03, 2025
 

ਸਿਆਸੀ

ਕਿਸਾਨਾਂ ਦੀ ਹਿਮਾਇਤ 'ਚ ਮੋਦੀ 'ਤੇ ਵਰ੍ਹੇ ਰੰਧਾਵਾ

December 25, 2020 07:20 PM
ਕਿਹਾ, ਪ੍ਰਧਾਨ ਮੰਤਰੀ ਦਾ ਭਾਸ਼ਣ ਮੁੰਗੇਰੀ ਲਾਲ ਦੇ ਸੁਫਨਿਆਂ ਤੋਂ ਵੱਧ ਕੁਝ ਨਹੀਂ 
 
‘ਨਰਿੰਦਰ ਮੋਦੀ ਕਿਸਾਨਾਂ ਦੇ ਮਨ ਦੀ ਬਾਤ ਕਿਉਂ ਨਹੀਂ ਸੁਣ ਰਹੇ’ 
 
ਚੰਡੀਗੜ੍ਹ : ਦਿੱਲੀ ਬਾਰਡਰ 'ਤੇ ਆਪਣੇ ਹੱਕਾਂ ਦੀ ਰਾਖੀ ਲਈ ਕੇਂਦਰ ਨਾਲ ਆਰ ਪਾਰ ਦੀ ਲੜਾਈ ਲੜੇ ਰਹੇ ਕਿਸਾਨਾਂ ਦੇ ਹੱਕ 'ਚ ਬੋਲਦਿਆਂ ਕੈਬਨਿਟ ਮੰਤਰੀ ਰੰਧਾਵਾ ਮੋਦੀ ਸਰਕਾਰ 'ਤੇ ਵਰ੍ਹੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਦੇ ਨਾਂ ਜਾਰੀ ਸੰਦੇਸ਼ ਰੂਪੀ ਭਾਸਣ ਮੁੰਗੇਰੀ ਲਾਲ ਦੇ ਹੁਸੀਨ ਸੁਫਨਿਆਂ ਤੋਂ ਵੱਧ ਹੋਰ ਕੁਝ ਨਹੀਂ ਹੈ। ਪ੍ਰਧਾਨ ਮੰਤਰੀ ਦੇ ਭਾਸ਼ਣ 'ਤੇ ਸਖਤ ਪ੍ਰਤੀਕਿਰਿਆ ਦਿੰਦਿਆਂ ਰੰਧਾਵਾ ਨੇ ਕਿਹਾ ਕਿ ਇਹ ਨਿਰਾ ਝੂਠ ਦਾ ਪੁਲੰਦਾ ਸੀ ਅਤੇ ਸਿਤਮ ਦੀ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਕੇਂਦਰੀ ਰਾਜਧਾਨੀ ਦੀ ਹਿੱਕ ਉਤੇ ਬੈਠੇ ਲੱਖਾਂ ਕਿਸਾਨਾਂ ਦੇ ਮਨ ਦੀ ਬਾਤ ਨਹੀਂ ਸਣ ਰਹੇ ਹਨ। ਉਨ੍ਹਾਂ ਇਸ ਭਾਸ਼ਣ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਚੰਗਾ ਹੁੰਦਾ ਪ੍ਰਧਾਨ ਮੰਤਰੀ ਅੱਜ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰਦੇ। ਉਨ੍ਹਾਂ ਕਿਹਾ ਕਿ ਸਾਧਾਰਣ ਕਿਸਾਨ ਤੋਂ ਵੱਡੇ-ਵੱਡੇ ਕਾਨੂੰਨਦਾਨਾਂ ਤੱਕ ਹਰ ਇਕ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਕਿਸਾਨ ਮਾਰੂ ਸਿੱਧ ਕੀਤਾ ਹੈ ਪਰ ਪ੍ਰਧਾਨ ਮੰਤਰੀ ਹਾਲੇ ਵੀ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਖੇਤੀਬਾੜੀ ਸੁਧਾਰ ਕਦਮ ਦੱਸ ਰਿਹਾ। ਰੰਧਾਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਆਪਣੇ ਭਾਸ਼ਣ ਵਿੱਚ ਕੇਂਦਰ ਸਰਕਾਰ ਵੱਲੋਂ ਪਿਛਲੇ ਛੇ ਸਾਲਾਂ ਵਿੱਚ ਕਿਸਾਨਾਂ ਤੇ ਖੇਤੀਬਾੜੀ ਖੇਤਰ ਲਈ ਚੁੱਕਿਆ ਇਕ ਵੀ ਕਦਮ ਤੱਥਾਂ ਸਮੇਤ ਨਹੀਂ ਦੱਸਿਆ ਗਿਆ। 
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਹਾਲੇ ਵੀ ਕਿਸਾਨਾਂ ਦੇ ਅੰਦੋਲਨ ਨੂੰ ਗੁੰਮਰਾਹਕੁਨ ਆਗੂਆਂ ਦੀ ਅਗਵਾਈ ਵਾਲਾ ਸਿਆਸਤ ਤੋਂ ਪ੍ਰੇਰਿਤ ਦੱਸ ਰਹੇ ਹਨ ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਸਵਾਲ ਕਰਦਿਆਂ ਕਿਹਾ ਕਿ ਭਾਜਪਾ ਸਾਸਤਿ ਸੂਬੇ ਹਰਿਆਣਾ, ਉਤਰ ਪ੍ਰਦੇਸ਼, ਮੱਧ ਪ੍ਰਦੇਸ਼ ਦੇ ਕਿਸਾਨਾਂ ਵੱਲੋਂ ਕਿਸਾਨ ਅੰਦੋਲਨ ਵਿੱਚ ਸਮੂਲੀਅਤ ਬਾਰੇ ਉਹ ਕੀ ਕਹਿਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਬਿਹਾਰ ਵਰਗੇ ਸੂਬੇ ਵਿੱਚ ਫੇਲ੍ਹ ਹੋਏ ਖੇਤੀ ਮਾਡਲ ਬਾਰੇ ਵੀ ਪ੍ਰਧਾਨ ਮੰਤਰੀ ਨੂੰ ਚੁੱਪੀ ਤੋੜਨੀ ਚਾਹੀਦੀ ਸੀ।
 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe