Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਸਿੱਖ ਇਤਿਹਾਸ

ਸਿੱਖੀ ਸਰੂਪ 'ਚ ਫੌਜ ਦਾ ਹਿੱਸਾ ਬਣਨਗੇ 14 ਸਿੱਖ ਵਿਦਿਆਰਥੀ

May 04, 2019 04:10 PM
 

ਨਿਊਯਾਰਕ : ਅਮਰੀਕਾ 'ਚ ਸਿੱਖਾਂ ਨੇ ਨਵਾਂ ਇਤਿਹਾਸ ਸਿਰਜ ਦਿੱਤਾ ਜਦੋਂ ਭਾਈਚਾਰੇ ਦੇ 14 ਨੌਜਵਾਨਾਂ ਨੂੰ ਪੂਰਨ ਸਿੱਖੀ ਸਰੂਪ ਵਿਚ ਦੁਨੀਆਂ ਦੀ ਸਭ ਤੋਂ ਤਾਕਤਵਰ ਫ਼ੌਜ ਦਾ ਹਿੱਸਾ ਬਣਨ ਦੀ ਇਜਾਜ਼ਤ ਮਿਲ ਗਈ। 'ਸਿੱਖ ਅਮੈਰੀਕਨ ਵੈਟਰਨਜ਼ ਅਲਾਇੰਸ' ਨੇ ਦੱਸਿਆ ਕਿ ਨਿਊਯਾਰਕ ਦੇ ਕਿੰਗਜ਼ ਪਾਰਕ ਹਾਈ ਸਕੂਲ ਦਾ ਮਾਨਵ ਸੋਢੀ ਵੀ ਇਨ੍ਹਾਂ ਸਿੱਖ ਨੌਜਵਾਨਾਂ ਵਿਚ ਸ਼ਾਮਲ ਹੈ ਜੋ ਬਚਪਨ ਤੋਂ ਹੀ ਅਮਰੀਕੀ ਫ਼ੌਜ ਵਿਚ ਭਰਤੀ ਹੋਣ ਦਾ ਸੁਪਨਾ ਵੇਖ ਰਿਹਾ ਸੀ।

ਮਾਨਵ ਸੋਢੀ ਦੇ ਪੜਦਾਦਾ ਫ਼ੌਜ ਵਿਚ ਸਨ ਅਤੇ ਉਹ ਵੀ ਆਪਣੇ ਪੁਰਖਿਆਂ ਦੇ ਰਾਹ 'ਤੇ ਅੱਗੇ ਵਧਣਾ ਚਾਹੁੰਦਾ ਹੈ। ਭਾਵੇਂ ਇਹ ਪਹਿਲੀ ਵਾਰ ਨਹੀਂ ਕਿ ਕਿਸੇ ਸਿੱਖ ਨੂੰ ਸਾਬਤ ਸੂਰਤ ਰੂਪ ਵਿਚ ਅਮਰੀਕੀ ਫ਼ੌਜ ਦਾ ਹਿੱਸਾ ਬਣਨ ਦੀ ਇਜਾਜ਼ਤ ਮਿਲੀ ਹੋਵੇ ਪਰ ਹਾਈ ਸਕੂਲ ਪੂਰਾ ਹੋਣ ਤੋਂ ਪਹਿਲਾਂ ਹੀ ਇਹ ਮਾਣ ਹਾਸਲ ਕਰਨ ਵਾਲਾ ਮਾਨਵ ਸੋਢੀ ਪਹਿਲਾ ਸਿੱਖ ਨੌਜਵਾਨ ਹੈ ਅਤੇ 13 ਹੋਰ ਹਾਈ ਸਕੂਲਾਂ ਦੇ ਵਿਦਿਆਰਥੀ ਵੀ ਫ਼ੌਜ ਵਿਚ ਸ਼ਾਮਲ ਹੋਣ ਦੀ ਤਿਆਰੀ ਕਰ ਰਹੇ ਹਨ। ਇਨ੍ਹਾਂ ਸਿੱਖ ਨੌਜਵਾਨਾਂ ਦੀ ਸਿਖਲਾਈ ਜੂਨ ਮਹੀਨੇ ਮਗਰੋਂ ਸ਼ੁਰੂ ਹੋ ਜਾਵੇਗੀ।

 

Have something to say? Post your comment

 
 
 
 
 
Subscribe