Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਅਮਰੀਕਾ

ਬਿਨਾਂ ਕਾਗ਼ਜਾਂ ਤੋਂ ਅਮਰੀਕਾ ਵਿਚ ਰਹਿ ਰਹੇ ਕਰੋੜਾਂ ਲੋਕਾਂ ਨੂੰ ਮਿਲੇਗੀ ਨਾਗਰਿਕਤਾ 😎👍

December 29, 2020 07:08 PM

ਟਰੰਪ ਪ੍ਰਸ਼ਾਸਨ ਇਸ ਪ੍ਰੋਗਰਾਮ ਨੂੰ ਰੱਦ ਕਰਨਾ ਚਾਹੁੰਦੇ ਸਨ

ਵਾਸ਼ਿੰਗਟਨ : ਹੁਣ ਲੰਮੇ ਸਮੇਂ ਤੋਂ ਅਮਰੀਕਾ ਵਿਚ ਬਿਨਾਂ ਕਾਗ਼ਜਾਂ ਤੋਂ ਲੁਕ ਛਿਪ ਕੇ ਰਹਿ ਰਹੇ ਲੋਕਾਂ ਨੂੰ ਨਾਗਰਿਕਤਾ ਮਿਲੇਗੀ। ਅਮਰੀਕਾ ਦੀ ਨਵੀਂ ਚੁਣੀ ਗਈ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਕਿਹਾ ਕਿ ਬਿਨਾਂ ਕਿਸੇ ਦਤਸਾਵੇਜ਼ ਦੇ ਰਹਿ ਰਹੇ 1.1 ਕਰੋੜ ਲੋਕਾਂ ਨੂੰ ਨਾਗਰਿਕਤਾ ਦੇਣ ਦਾ ਵਾਅਦਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧ ’ਚ ਸੰਸਦ ’ਚ ਇਕ ਬਿੱਲ ਪੇਸ਼ ਕੀਤਾ ਜਾਵੇਗਾ। ਭਾਰਤੀ ਮੂਲ ਦੀ ਕਮਲਾ ਹੈਰਿਸ ਨੇ ਮੰਗਲਵਾਰ ਨੂੰ ਟਵਿੱਟਰ ’ਤੇ ਲਿਖਿਆ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਅਤੇ ਬਾਈਡੇਨ ਦੀ ਪਹਿਲ ਅਮਰੀਕੀ ਲੋਕਾਂ ਨੂੰ ਕੋਰੋਨਾ ਵਾਇਰਸ ਮਹਾਮਾਰੀ ਤੋਂ ਬਚਾਉਣ ਦੀ ਹੋਵੇਗੀ। ਉਨ੍ਹਾਂ ਨੇ ਇਹ ਵੀ ਵਾਅਦਾ ਕੀਤਾ ਕਿ ਪੈਰਿਸ ਜਲਵਾਯੂ ਸਮਝੌਤੇ ਨਾਲ ਅਮਰੀਕਾ ਦੋਬਾਰਾ ਜੁੜੇਗਾ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਸਮਝੌਤੇ ਨੂੰ ਪੱਖਪਾਤੀ ਕਰਾਰ ਦਿੱਤਾ ਸੀ ਅਤੇ ਇਸ ਨਾਲ ਅਮਰੀਕਾ ਨੂੰ ਵੱਖ ਕਰ ਲਿਆ ਸੀ।
   ਉਨ੍ਹਾਂ ਕਿਹਾ ਕਿ ਅਸੀਂ ਡ੍ਰੀਮਰਸ ਦੀ ਸੁਰੱਖਿਆ ਲਈ ਕਦਮ ਚੁੱਕਾਂਗੇ ਅਤੇ ਬਿਨਾਂ ਕਿਸੇ ਦਸਤਾਵੇਜ਼ ਵਾਲੇ 1.1 ਕਰੋੜ ਲੋਕਾਂ ਨੂੰ ਨਾਗਰਿਕਤਾ ਦੀ ਰੂਪ-ਰੇਖਾ ਨਾਲ ਇਕ ਬਿੱਲ ਸੰਸਦ ਨੂੰ ਭੇਜਾਂਗੇ। ਅਮਰੀਕਾ ’ਚ ਡ੍ਰੀਮਰਸ ਦਾ ਸੰਬੰਧ ਅਜਿਹੇ ਵਿਦੇਸ਼ੀ ਨੌਜਵਾਨਾਂ ਨਾਲ ਹੁੰਦਾ ਹੈ ਜੋ ਡਿਵੈੱਲਪਮੈਂਟ, ਰਿਲੀਫ ਐਂਡ ਏਜ਼ੂਕੇਸ਼ਨ ਫਾਰ ਏਲੀਅਨ ਮਾਇਨਰਸ (ਡ੍ਰੀਮ) ਪ੍ਰੋਗਰਾਮ ਦੇ ਯੋਗ ਹੁੰਦਾ ਹੈ। ਇਹ ਪ੍ਰੋਗਰਾਮ ਬਿਨਾਂ ਕਿਸੇ ਦਸਤਾਵੇਜ਼ ਵਾਲੇ ਉਨ੍ਹਾਂ ਲੋਕਾਂ ਨੂੰ ਅਸਥਾਈ ਤੌਰ ’ਤੇ ਸੁਰੱਖਿਆ ਮੁਹੱਈਆ ਕਰਵਾਉਂਦਾ ਹੈ ਜੋ ਬਚਪਨ ’ਚ ਅਮਰੀਕਾ ਚੱਲੇ ਗਏ ਸਨ। ਟਰੰਪ ਪ੍ਰਸ਼ਾਸਨ ਇਸ ਪ੍ਰੋਗਰਾਮ ਨੂੰ ਰੱਦ ਕਰਨਾ ਚਾਹੁੰਦੇ ਸਨ। ਜ਼ਿਕਰਯੋਗ ਹੈ ਕਿ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਕਾਰਜਕਾਲ ’ਚ ਇਹ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ। 

 

Have something to say? Post your comment

 
 
 
 
 
Subscribe