Friday, May 02, 2025
 

ਸਿਆਸੀ

ਜ਼ਮੀਨ ਦਾ ਦੁੱਗਣਾ ਮੁਆਵਜ਼ਾ ਲੈਣ ਲਈ ਰਾਣਾ ਸੋਢੀ ਨੂੰ ਬਰਖ਼ਾਸਤ ਕਰਨ ਮੁੱਖ ਮੰਤਰੀ : ਅਕਾਲੀ ਦਲ 🤨

December 30, 2020 09:59 PM
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੁਰੰਤ ਖੇਡ ਮੰਤਰੀ ਰਾਣਾ ਸੋਢੀ ਨੂੰ ਬਰਖ਼ਾਸਤ ਕਰਨ ਕਿਉਂਕਿ ਉਹਨਾਂ ਦੀ ਆਪਣੀ ਸਰਕਾਰ ਦੇ ਵਿਭਾਗ ਨੇ  ਮੰਤਰੀ ਵੱਲੋਂ  ਪਰਿਵਾਰਕ ਜ਼ਮੀਨ ਦਾ ਦੁੱਗਣਾ ਮੁਆਵਜ਼ਾ ਲੈ ਲੈਣ ਖਿਲਾਫ ਤੇ ਇਹ ਰਕਮ ਵਸੂਲਣ ਲਈ ਅਦਾਲਤ ਵਿਚ ਕੇਸ ਦਾਇਰ ਕੀਤਾ ਹੈ।
ਇਕ ਬਿਆਨ ਵਿਚ ਸਾਬਕਾ ਮੰਤਰੀ  ਗਰੇਵਾਲ ਨੇ ਕਿਹਾ ਕਿ ਪੀ ਡਬਲਿਊ ਡੀ ਵਿਭਾਗ ਵੱਲੋਂ ਮੰਤਰੀ ਖਿਲਾਫ ਵਸੂਲੀ ਦਾ ਕੇਸ ਪਾਉਣ ਮਗਰੋਂ ਉਹ ਰੁਤਬੇ ’ਤੇ ਕਾਇਮ ਰਹਿਣ ਦੇ ਲਾਇਕ ਨਹੀਂ ਰਹੇ। ਉਹਨਾਂ ਕਿਹਾ ਕਿ ਇਹ ਸਾਹਮਣੇ ਆਇਆ ਹੈ ਕਿ ਰਾਣਾ ਸੋਢੀ ਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੇ ਜੋ ਜ਼ਮੀਨ 1962 ਵਿਚ ਐਕਵਾਇਰ ਕੀਤੀ ਸੀ ਤੇ ਜਿਸਦਾ ਉਹਨਾਂ ਨੂੰ ਮੁਆਵਜ਼ਾ ਮਿਲਿਆ ਸੀ, ਉਸੇ ਜ਼ਮੀਨ ਲਈ 2013 ਵਿਚ ਵੀ ਮੁਆਵਜ਼ਾ ਲੈ ਲਿਆ। ਉਹਨਾਂ ਕਿਹਾ ਕਿ ਪੀ ਡਬਲਿਊ ਵਿਭਾਗ ਨੇ ਖੁਲ੍ਹਾਸਾ ਕੀਤਾ ਹੈ ਮੰਤਰੀ ਤੇ ਉਸਦੇ ਪਰਿਵਾਰ ਨੂੰ ਇਕ ਕਰੋੜ 83 ਲੱਖ ਰੁਪਏ ਮੁਆਵਜ਼ਾ ਦਿੱਤਾ ਗਿਆ ਜਦੋਂ ਮੰਤਰੀ ਨੇ ਅਦਾਲਤ ਵਿਚ ਕੇਸ ਕਰ ਕੇ ਆਪਣੇ ਹੱਕ ਵਿਚ ਫੈਸਲਾ ਕਰਵਾ ਲਿਆ।
ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਰਾਣਾ ਸੋਢੀ ਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੇ ਇਹ ਫੌਜਦਾਰੀ ਗੁਨਾਹ ਕੀਤਾ ਹੈ। ਉਹਨਾਂ ਕਿਹਾ ਕਿ ਧੋਖਾਧੜੀ ਤੇ ਜਾਅਲਸਾਜ਼ੀ ਦੇ ਕੇਸ ਇਹਨਾਂ ਸਾਰਿਆਂ ਖਿਲਾਫ ਦਰਜ ਹੋਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਨਾਲ ਹੀ ਮੁੱਖ ਮੰਤਰੀ ਨੂੰ ਰਾਣਾ ਸੋਢੀ ਨਾਲ ਆਪਣੀ ਦੋਸਤੀ ਨੂੰ  ਆਪਣੇ ਸਰਕਾਰੀ ਫਰਜ਼ਾਂ ਦੇ ਰਾਹ ਵਿਚ ਅੜਿਕਾ ਨਹੀਂ ਬਣਨ ਦੇਣਾ ਚਾਹੀਦਾ ਅਤੇ ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰ ਕੇ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਦੇ ਹੁਕਮ ਦੇਣੇ ਚਾਹੀਦੇ ਹਨ। 
 

Have something to say? Post your comment

 

ਹੋਰ ਸਿਆਸੀ ਖ਼ਬਰਾਂ

राणा गुरजीत सिंह ने बोलगार्ड-III कपास बीज समय पर जारी करने की मांग की

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੇ ਪਿਤਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਦੀ ਮਲਕੀਅਤ : ਹਰਭਜਨ ਸਿੰਘ ਈਟੀਓ

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

'ਸੁਖਬੀਰ ਬਾਦਲ ਸਿਆਸੀ ਤੌਰ ’ਤੇ ਨਾਕਾਮ ਹੋ ਚੁੱਕਾ ਸਿਆਸਤਦਾਨ, ਕਾਂਗਰਸ ਪਾਟੋਧਾੜ ਦੀ ਸ਼ਿਕਾਰ'

ਕਾਂਗਰਸ ਅਤੇ ਅਕਾਲੀ ਦਲ-BJP ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕੇਵਲ ਵੋਟ ਬੈਂਕ ਵਜੋਂ ਵਰਤਿਆ : ਵਿਧਾਇਕ ਬਲਕਾਰ ਸਿੰਘ

ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋ

ਪਿੰਡ ਮੱਖਣ ਵਿੰਡੀ 'ਚ ਅਕਾਲੀ ਦਲ ਤੇ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ

ਕੈਬਨਿਟ ਮੰਤਰੀਆਂ ਨੇ ਸ਼੍ਰੀ ਰਾਮ ਨੌਮੀ ਮੌਕੇ ਸ਼ੋਭਾ ਯਾਤਰਾ ’ਚ ਕੀਤੀ ਸ਼ਿਰਕਤ

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

 
 
 
 
Subscribe