Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਭਾਰਤੀ ਮਹਿਲਾ ਹਾਕੀ ਟੀਮ ਅਰਜਨਟੀਨਾ ਰਵਾਨਾ 💐

January 04, 2021 10:11 AM

ਨਵੀਂ ਦਿੱਲੀ : ਭਾਰਤੀ ਮਹਿਲਾ ਹਾਕੀ ਟੀਮ ਐਤਵਾਰ ਨੂੰ ਅਰਜਨਟੀਨਾ ਦੇ ਦੌਰੇ ਉੱਤੇ ਰਵਾਨਾ ਹੋ ਗਈ,   ਭਾਰਤੀ ਟੀਮ ਨੂੰ ਵਿਸ਼ਵ ਦੀ ਨੰਬਰ-2 ਟੀਮ ਅਰਜਨਟੀਨਾ ਵਿਰੁਧ 4 ਮੈਚਾਂ ਦੀ ਲੜੀ ਖੇਡਣੀ ਹੈ। ਇਹ ਮੈਚ 26, 28, 30 ਅਤੇ 31 ਜਨਵਰੀ ਨੂੰ ਖੇਡੇ ਜਾਣਗੇ। ਇਸ ਤੋਂ ਪਹਿਲਾਂ ਭਾਰਤੀ ਟੀਮ ਅਰਜਨਟੀਨਾ ਦੀ ਜੂਨੀਅਰ ਟੀਮ ਅਤੇ ‘ਬੀ’ ਟੀਮ ਵਿਰੁਧ ਅਭਿਆਸ ਮੈਚ ਖੇਡੇਗੀ। ਜਿਕਰਯੋਗ ਹੈ ਕਿ ਟੀਮ ਕੋਵਿਡ-19 ਲਾਗ ਦੀ ਬੀਮਾਰੀ ਕਾਰਨ ਲਗਭਗ ਇਕ ਸਾਲ ਦੇ ਅਰਾਮ ਤੋਂ ਬਾਅਦ ਅਪਣਾ ਪਹਿਲਾ ਅੰਤਰਰਾਸ਼ਟਰੀ ਮੈਚ ਖੇਡੇਗੀ। 
  ਰਾਣੀ ਨੇ ਟੀਮ ਦੀ ਰਵਾਨਗੀ ਤੋਂ ਪਹਿਲਾਂ ਕਿਹਾ, ‘‘ਫਿਰ ਤੋਂ ਦੌਰੇ ਉੱਤੇ ਜਾਣਾ ਚੰਗਾ ਲੱਗ ਰਿਹਾ ਹੈ। ਪਿਛਲੇ ਕੁੱਝ ਮਹੀਨਿਆਂ ਵਿਚ ਅਸੀਂ ਅਪਣੀ ਖੇਡ ’ਤੇ ਸਖ਼ਤ ਮਿਹਨਤ ਕੀਤੀ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਅੰਤਰਰਾਸ਼ਟਰੀ ਮੈਚਾਂ ਵਿਚ ਅਪਣੇ ਹੁਨਰ ਦਾ ਪ੍ਰਦਰਸ਼ਨ ਕਰੀਏ।’’ ਉਨ੍ਹਾਂ ਕਿਹਾ, ‘‘ਇਸ ਸਮੇਂ ਅੰਤਰਰਾਸ਼ਟਰੀ ਮੈਚਾਂ ਵਿਚ ਖੇਡਣਾ ਥੋੜ੍ਹਾ ਵਖਰਾ ਹੋਵੇਗਾ, ਕਿਉਂਕਿ ਸਾਨੂੰ ਜੈਵ ਸੁਰੱਖਿਅਤ ਮਾਹੌਲ ਵਿਚ ਰਹਿਣਾ ਹੋਵੇਗਾ।’’ ਟੀਮ ਹਾਲਾਂਕਿ ਮੈਦਾਨ ਉੱਤੇ ਪਰਤਣ ਲਈ ਉਤਸ਼ਾਹਤ ਹੈ।
  ਹਾਕੀ ਇੰਡੀਆ ਅਤੇ ਅਰਜਨਟੀਨਾ ਦੇ ਹਾਕੀ ਸੰਘ ਨੇ ਦੋਵਾਂ ਟੀਮਾਂ ਲਈ ਜੈਵ ਸੁਰੱਖਿਅਤ ਮਾਹੌਲ ਤਿਆਰ ਕੀਤਾ ਹੈ। ਭਾਰਤੀ ਟੀਮ ਇਕ ਹੋਟਲ ਵਿਚ ਰੁਕੇਗੀ, ਜਿੱਥੇ ਭੋਜਨ, ਟੀਮ ਬੈਠਕਾਂ ਆਦਿ ਲਈ ਵੱਖ ਤੋਂ ਕਮਰੇ-ਹਾਲ ਹੋਣਗੇ। ਪੂਰੀ ਟੀਮ ਦਾ ਰਵਾਨਗੀ ਤੋਂ 72 ਘੰਟੇ ਪਹਿਲਾਂ ਕੋਵਿਡ-19 ਲਈ ਆਰ.ਟੀ.-ਪੀ.ਸੀ.ਆਰ. ਪ੍ਰੀਖਣ ਕੀਤਾ ਗਿਆ। ਹਾਕੀ ਇੰਡੀਆ ਦੇ ਬਿਆਨ ਵਿਚ ਕਿਹਾ ਗਿਆ ਹੈ ਕਿ ਅਰਜਨਟੀਨਾ ਪੁੱਜਣ ਉੱਤੇ ਟੀਮ ਨੂੰ ਇਕਾਂਤਵਾਸ ਵਿਚ ਰਹਿਣ ਦੀ ਜ਼ਰੂਰਤ ਨਹੀਂ ਪਵੇਗੀ ਪਰ ਉਹ ਉਦੋਂ ਵੀ ਭਾਰਤ ਅਤੇ ਅਰਜਨਟੀਨਾ ਦੀਆਂ ਸਰਕਾਰਾਂ ਦੇ ਸੁਰੱਖਿਆ ਅਤੇ ਸਿਹਤ ਉਪਰਾਲੀਆਂ ਦਾ ਪਾਲਣ ਕਰੇਗੀ।
  ਭਾਰਤੀ ਉਪ ਕਪਤਾਨ ਅਤੇ ਗੋਲਕੀਪਰ ਸਵਿਤਾ ਨੇ ਅਰਜਨਟੀਨਾ ਦੌਰੇ ਦੀ ਵਿਵਸਥਾ ਕਰਨ ਲਈ ਹਾਕੀ ਇੰਡੀਆ ਅਤੇ ਸਾਈ ਦਾ ਧਨਵਾਦ ਕੀਤਾ ਹੈ। ਸਵਿਤਾ ਨੇ ਕਿਹਾ, ‘‘ਸਾਨੂੰ ਮੁਕਾਬਲੇ ਦੀ ਲੈਅ ਵਿਚ ਪਰਤਣ ਦੀ ਸਖ਼ਤ ਜ਼ਰੂਰਤ ਹੈ, ਕਿਉਂਕਿ ਉਲੰਪਿਕ ਵਿਚ ਹੁਣ ਜ਼ਿਆਦਾ ਸਮਾਂ ਨਹੀਂ ਰਹਿ ਗਿਆ ਹੈ। ਅਸੀਂ ਅਭਿਆਸ ਸੈਸ਼ਨ ਵਿਚ ਚੰਗਾ ਪ੍ਰਦਰਸ਼ਨ ਕਰ ਰਹੇ ਸੀ ਪਰ ਕਿਸੇ ਵੀ ਖਿਡਾਰੀ ਦੀ ਅੰਤਰਰਾਸ਼ਟਰੀ ਮੈਚਾਂ ਵਿਚ ਅਸਲੀ ਪ੍ਰੀਖਿਆ ਹੁੰਦੀ ਹੈ।’’

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe