Tuesday, June 17, 2025
 
BREAKING NEWS
ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦਾ ਅੰਬ ਪੰਨਾ ਬਣਾਉਣ ਦੀ ਵਿਧੀ राणा नायडू सीज़न 2 में दमदार प्रदर्शन करने के लिए तैयार हैं तनुज विरवानीगोवा में शोथीम प्राइड ऑफ इंडिया और प्राइड ऑफ गोवा अवार्ड का आयोजनਆਓ ਤੁਹਾਨੂੰ ਦੱਸੀਏ ਕੱਚੇ ਅੰਬ ਦੀ ਖੱਟੀ ਮਿੱਠੀ ਚਟਨੀ ਬਣਾਉਣ ਦਾ ਤਰੀਕਾ Prominent Personalities Attend Antim Ardas of Gurdas Mann's brother Gurpanth Maan in Chandigarhਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (12 ਜੂਨ 2025)पंजाब सरकार द्वारा पंजाब में मिनी जंगल लगाने मुख्य हाइवे पर पौधारोपण का काम पुरजोरों पर BBC ਨੇ ਜਾਰੀ ਕੀਤੀ ਮੂਸੇਵਾਲਾ ਦੀ ਡਾਕੂਮੈਂਟਰੀ, ਪਿਤਾ ਬਲਕੌਰ ਸਿੰਘ ਨੇ ਭੇਜਿਆ ਕਾਨੂੰਨੀ ਨੋਟਿਸਸਰਕਾਰ ਦਾ ਹੁਕਮ : ਹੁਣ ਏਅਰਕੰਡੀਸ਼ਨਰ AC 20 ਤੋਂ 28 ਡਿਗਰੀ ਤਾਪਮਾਨ ਦੀ ਰੇਂਜ ਵਾਲੇ ਹੋਣਗੇ :ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਸਖ਼ਤ ਗਰਮੀ ਦਾ ਅਲਰਟ ਜਾਰੀ

ਸਿਆਸੀ

ਵਿਜੈ ਇੰਦਰ ਸਿੰਗਲਾ ਵੱਲੋਂ ਰਾਘਵ ਚੱਢਾ ਨੂੰ ਮੋੜਵਾਂ ਜਵਾਬ 😎

January 10, 2021 11:54 PM

‘‘ਨਫਾ ਨੁਕਸਾਨ ਦੇਖਣਾ ਆਪ ਦੇ ਸੀ.ਏ. ਦਾ ਕੰਮ, ਪੰਜਾਬ ਦੇ ਸੀ.ਐਮ. ਦਾ ਨਹੀਂ’’

ਆਪ ਦੀ ਝੂਠ ਦੀ ਫੈਕਟਰੀ ’ਚੋਂ ਰਾਘਵ ਚੱਢਾ ਵੱਲੋਂ ਛੱਡੇ ਨਵੇਂ ਝੂਠ ਉਤੇ ਪੰਜਾਬ ਦਾ ਛੋਟਾ ਬੱਚਾ ਵੀ ਯਕੀਨ ਨਹੀਂ ਕਰੇਗਾ: ਸਿੰਗਲਾ

ਵਾਰ-ਵਾਰ ਝੂਠ ਬੋਲ ਕੇ ਝੂਠ ਨੂੰ ਸੱਚ ਸਾਬਤ ਕਰਨ ਦੀ ਤਾਕ ਵਿੱਚ ਰਹਿੰਦੇ ਆਪ ਆਗੂਆਂ ਦਾ ਦੋਗਲਾ ਚਿਹਰਾ ਬੇਨਕਾਬ ਹੋਇਆ

ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਾਸਤੇ ਕਿਤੇ ਵੀ ਆਪਣੀ ਕੁਰਸੀ ਤੇ ਕੇਸਾਂ ਦੀ ਪ੍ਰਵਾਹ ਨਹੀਂ ਕੀਤੀ

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਆਪ ਆਗੂ ਰਾਘਵ ਚੱਢਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਕੀਤੀ ਦੂਸ਼ਣਬਾਜ਼ੀ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਸਮੁੱਚੀ ਆਮ ਆਦਮੀ ਪਾਰਟੀ ਨੂੰ ਝੂਠ ਬੋਲਣ ਤੇ ਲੋਕਾਂ ਨੂੰ ਗੰੁਮਰਾਹ ਕਰਨ ਦੀ ਆਦਤ ਪੈ ਗਈ ਹੈ। ਉਨਾਂ ਕਿਹਾ, ‘‘ਨਫਾ ਨੁਕਸਾਨ ਦੇਖਣਾ ਆਪ ਦੇ ਸੀ.ਏ. (ਚਾਰਟਡ ਅਕਾਊਂਟੈਂਟ) ਦਾ ਕੰਮ ਹੈ, ਪੰਜਾਬ ਦੇ ਸੀ.ਐਮ. (ਮੁੱਖ ਮੰਤਰੀ ) ਦਾ ਨਹੀਂ।’’

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ੍ਰੀ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਹਰ ਆਗੂ ਦੀ ਇਹੋ ਮਾਨਸਿਕਤਾ ਹੈ ਕਿ ਵਾਰ-ਵਾਰ ਝੂਠ ਬੋਲਣ ਨਾਲ ਲੋਕਾਂ ਨੂੰ ਗੱਲ ਸੱਚ ਲੱਗਣ ਲੱਗ ਜਾਂਦੀ ਹੈ, ਇਸੇ ਲਈ ਇਸ ਕਲਾ ਵਿੱਚ ਮੁਹਾਰਤ ਹਾਸਲ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੇ ਨਕਸ਼ੇ ਕਦਮਾਂ ਉਤੇ ਰਾਘਵ ਚੱਢਾ ਚੱਲ ਰਿਹਾ ਹੈ। ਉਨਾਂ ਕਿਹਾ ਕਿ ਇਹ ਪਾਰਟੀ ਝੂਠ ਬੋਲਣ ਦੀ ਫੈਕਟਰੀ ਹੈ ਜਿੱਥੋਂ ਨਿੱਤ ਨਵਾਂ ਝੂਠ ਤਿਆਰ ਕਰਕੇ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਿਸ ਉਪਰ ਪੰਜਾਬ ਦਾ ਇਕ ਛੋਟਾ ਬੱਚਾ ਵੀ ਹੁਣ ਯਕੀਨ ਨਹੀਂ ਕਰਦਾ।

ਕਾਂਗਰਸੀ ਮੰਤਰੀ ਨੇ ਰਾਘਵ ਚੱਢਾ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਜਿੰਨੀ ਉਸ ਦੀ ਉਮਰ ਹੈ, ਉਸ ਤੋਂ ਕਿਤੇ ਵੱਧ ਮੁੱਖ ਮੰਤਰੀ ਦਾ ਸਿਆਸੀ ਜੀਵਨ ਹੈ। ਭਾਰਤੀ ਸੈਨਾ ਵਿੱਚ ਨਿਭਾਈਆਂ ਸੇਵਾਵਾਂ ਨੂੰ ਜੋੜ ਕੇ ਦੇਖਿਆ ਜਾਵੇ ਤਾਂ ਮੁੱਖ ਮੰਤਰੀ ਦਾ ਤਜ਼ਰਬਾ ਆਪ ਆਗੂ ਦੇ ਜੀਵਨ ਤੋਂ ਦੋਗੁਣਾ ਹੈ। ਉਨਾਂ ਕਿਹਾ ਕਿ ਰਾਘਵ ਚੱਢਾ ਨੂੰ ਬਿਆਨ ਦੇਣ ਤੋਂ ਪਹਿਲਾਂ ਘੱਟੋ-ਘੱਟ ਪਿਛੋਕੜ ਦੇਖ ਲੈਣਾ ਚਾਹੀਦਾ ਸੀ ਕਿਉਕਿ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਖਾਤਰ ਕਿਤੇ ਆਪਣਾ ਨਿੱਜੀ ਨਫਾ ਨੁਕਸਾਨ ਨਹੀਂ ਦੇਖਿਆ, ਇਥੋਂ ਤੱਕ ਕਿ ਆਪਣੀ ਪਾਰਟੀ ਦੀ ਪ੍ਰਵਾਹ ਨਹੀਂ ਕੀਤੀ। ਚਾਰਟਡ ਅਕਾਊਂਟੈਂਟ ਰਾਘਵ ਚੱਢਾ ਹੀ ਨਫਾ ਨੁਕਸਾਨ ਦੇਖਦਾ ਹੋਵੇਗਾ।

ਸ੍ਰੀ ਸਿੰਗਲਾ ਨੇ ਕਿਹਾ ਕਿ ਜੇ ਰਾਘਵ ਚੱਢਾ ਨੂੰ ਪੰਜਾਬ ਦਾ ਇੰਚਾਰਜ ਲਾਇਆ ਹੀ ਹੈ ਤਾਂ ਉਹ ਉਨਾਂ ਦੀ ਜਾਣਕਾਰੀ ਲਈ ਦੱਸ ਦੇਣਾ ਚਾਹੁੰਦੇ ਹਨ ਕਿ ਪੰਜਾਬ ਦੀ ਕਿਸਾਨੀ ਅਤੇ ਸੂਬੇ ਵਾਸਤੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪਿਛਲੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਆਪਣੀ ਹਾਈ ਕਮਾਨ ਤੇ ਗੁਆਂਢੀ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਦੀ ਪ੍ਰਵਾਹ ਨਾ ਕਰਦਿਆਂ ਪਾਣੀਆਂ ਦਾ ਸਮਝੌਤਾ ਰੱਦ ਕਰ ਦਿੱਤਾ ਸੀ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਤਾਂ ਬਾਦਲਾਂ ਵੱਲੋਂ ਦਰਜ ਕੇਸਾਂ ਦੀ ਕਿਤੇ ਪ੍ਰਵਾਹ ਨਹੀਂ ਕੀਤੀ। ਇਥੋਂ ਤੱਕ ਕਿ ਕਿਤੇ ਅਹੁਦੇ ਦਾ ਲਾਲਚ ਨਹੀਂ ਕੀਤਾ ਅਤੇ ਸੂਬੇ ਦੇ ਹਿੱਤਾਂ ਲਈ ਅਸਤੀਫਾ ਦੇਣ ਤੋਂ ਵੀ ਪਿੱਛੇ ਨਹੀਂ ਹਟੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਖੁਦ ਹੀ ਇਹ ਗੱਲ ਸਪੱਸ਼ਟ ਕਰ ਚੁੱਕੇ ਹਨ ਕਿ ਈ.ਡੀ. ਵੱਲੋਂ ਭਾਵੇਂ ਉਨਾਂ ਦੇ ਪੁੱਤਰ, ਪੋਤਰਿਆਂ-ਪੋਤਰੀਆਂ ਨੂੰ ਕੇਸਾਂ ਵਿੱਚ ਉਲਝਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਉਹ ਸੂਬੇ ਵਾਸਤੇ ਕਦੇ ਵੀ ਇਨਾਂ ਦੀ ਪ੍ਰਵਾਹ ਨਹੀਂ ਕਰਨਗੇ। ਸ੍ਰੀ ਸਿੰਗਲਾ ਨੇ ਆਪ ਆਗੂ ਨੂੰ ਵਿਅੰਗ ਕਰਦਿਆਂ ਕਿਹਾ, ‘‘ਕੈਪਟਨ ਅਮਰਿੰਦਰ ਸਿੰਘ ਉਨਾਂ ਦੇ ਬੌਸ ਕੇਜਰੀਵਾਲ ਵਾਂਗ ਡਰਪੋਕ ਸੁਭਾਅ ਦੇ ਨਹੀਂ । ਕੇਜਰੀਵਾਲ ਨੇ ਤਾਂ ਗਿੜਗਿੜਾਉਦੇ ਹੋਏ ਬਿਕਰਮ ਮਜੀਠੀਆ ਕੋਲੋਂ ਮੁਆਫੀ ਮੰਗਦਿਆਂ ਕੇਸ ਹੀ ਵਾਪਸ ਲੈ ਲਿਆ ਸੀ।’’

ਰਾਘਵ ਚੱਢਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਉਤੇ ਦਿੱਲੀ ਵਿਖੇ ਕਿਸਾਨਾਂ ਨੂੰ ਨਾ ਮਿਲਣ ਦੇ ਲਾਏ ਦੋਸ਼ਾਂ ਦਾ ਕਰਾਰ ਜਵਾਬ ਦਿੰਦਿਆਂ ਸ੍ਰੀ ਸਿੰਗਲਾ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਆਪ ਆਗੂਆਂ ਵਾਂਗ ਫੁਕਰੇ ਤੇ ਸਿਆਸੀ ਸ਼ੋਹਰਤ ਖੱਟਣ ਦੇ ਲਾਲਚੀ ਨਹੀਂ ਜਿਹੜੇ ਕਿਸਾਨਾਂ ਵੱਲੋਂ ਅੰਦੋਲਨ ਵਿੱਚ ਕਿਸੇ ਵੀ ਸਿਆਸੀ ਆਗੂ ਨੂੰ ਸ਼ਾਮਲ ਨਾ ਹੋਣ ਦੀ ਅਪੀਲ ਨੂੰ ਨਾ ਸਮਝਣ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨਹੀਂ ਚਾਹੁੰਦੇ ਕਿ ਕਿਸਾਨਾਂ ਦੇ ਅੰਦੋਲਨ ਉਤੇ ਕਿਸੇ ਵੀ ਪਾਰਟੀ ਨਾਲ ਜੁੜੇ ਹੋਣ ਦਾ ਠੱਪਾ ਲੱਗੇ ਅਤੇ ਕਿਸਾਨ ਅੰਦੋਲਨ ਕਮਜ਼ੋਰ ਹੋਵੇ।

ਸ੍ਰੀ ਸਿੰਗਲਾ ਨੇ ਕਿਹਾ ਕਿ ਜਿੱਥੋਂ ਤੱਕ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਦੀ ਗੱਲ ਹੈ ਤਾਂ ਪਿਛਲੇ ਪੰਜ ਮਹੀਨਿਆਂ ਤੋਂ ਪੰਜਾਬ ਵਿੱਚ ਸ਼ਾਂਤਮਈ ਸ਼ੰਘਰਸ਼ ਕਰ ਰਹੇ ਸੂਬਾ ਸਰਕਾਰ ਕਿਸਾਨਾਂ ਨੂੰ ਕੋਈ ਤੰਗ-ਪ੍ਰੇਸ਼ਾਨ ਨਹੀਂ ਕੀਤਾ ਗਿਆ ਸਗੋਂ ਕਿਸਾਨ ਆਗੂਆਂ ਨੂੰ ਨਿਰੰਤਰ ਬੁਲਾ ਕੇ ਮੀਟਿੰਗਾਂ ਕੀਤੀਆਂ ਗਈਆਂ। ਇਥੋਂ ਤੱਕ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਬਿੱਲ ਪਾਸ ਕੀਤੇ ਗਏ। ਦੂਜੇ ਪਾਸੇ ਕੇਜਰੀਵਾਲ ਦੀ ਦਿੱਲੀ ਸਰਕਾਰ ਨੇ ਇਕ ਖੇਤੀ ਕਾਨੂੰਨ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ। ਉਨਾਂ ਕਿਹਾ ਕਿ ਆਪ ਦਾ ਦੋਗਲਾ ਚਿਹਰਾ ਬੇਨਕਾਬ ਹੋਣ ਕਾਰਨ ਆਪ ਆਗੂਆਂ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਉਤੇ ਕੋਈ ਵੀ ਸੂਬਾ ਵਾਸੀ ਹੁਣ ਯਕੀਨ ਨਹੀਂ ਕਰੇਗਾ ਕਿਉਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੇ ਦੋਗਲੇ ਚਿਹਰੇ ਨੂੰ ਸਮਝ ਚੁੱਕੇ ਹਨ ਅਤੇ ਉਨਾਂ ਦੇ ਗੁੰਮਕਾਹਕੁਨ ਤੇ ਝੂਠੇ ਪ੍ਰਚਾਰ ਵਿੱਚ ਨਹੀਂ ਆਉਣਗੇ।

ਸ੍ਰੀ ਸਿੰਗਲਾ ਨੇ ਆਪ ਨੂੰ ਅੰਦਾਧੁੰਦ ਅਫਵਾਹ ਪਾਰਟੀ ਗਰਦਾਨਦਿਆਂ ਕਿਹਾ ਕਿ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਸੂਬਾ ਪ੍ਰਧਾਨ ਬਣਾਇਆ ਅਤੇ ਪੰਜਾਬ ਵਿੱਚ ਲੋਕਾਂ ਨੂੰ ਗੁੰਮਰਾਹ ਕਰਨ ਲਈ ਉਸ ਦਾ ਸਾਥ ਦੇਣ ਲਈ ਪਹਿਲਾ ਸੰਜੇ ਸਿੰਘ ਤੇ ਫੇਰ ਜਰਨੈਲ ਸਿੰਘ ਦੀ ਡਿਊਟੀ ਲਗਾਈ ਅਤੇ ਹੁਣ ਆਪਣੀ ਝੂਠ ਦੀ ਫੈਕਟਰੀ ਚੋ ਨਵੇਂ ਝੂਠਾਂ ਨਾਲ ਰਾਘਵ ਚੱਢਾ ਨੂੰ ਪੰਜਾਬ ਭੇਜਿਆ ਗਿਆ ਜਿਸ ਨੂੰ ਪੰਜਾਬੀ ਬੇਰੰਗ ਮੋੜਨਗੇ। ਉਨਾਂ ਕਿਹਾ ਕਿ ਆਰਐਸਐਸ ਦੇ ਇਸਾਰੇ ਉਤੇ ਚੱਲਦੇ ਕੇਜਰੀਵਾਲ ਨੇ ਪਹਿਲਾ ਸੀਏਏ ਦੇ ਮੁੱਦੇ ਉਤੇ ਮੂੰਹ ਨਹੀਂ ਖੋਲਿਆ ਅਤੇ ਹੁਣ ਪੰਜਾਬ ਵਾਂਗ ਕਾਲੇ ਖੇਤੀ ਕਾਨੂੰਨਾਂ ਖਿਲਾਫ ਸੂਬੇ ਦੀ ਵਿਧਾਨ ਸਭਾ ਵਿੱਚ ਕੋਈ ਬਿੱਲ ਨਹੀਂ ਪਾਸ ਕੀਤਾ ਜਿਸ ਤੋਂ ਸਿੱਧ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਭਾਜਪਾ ਦੀ ‘ਬੀ’ ਪਾਰਟੀ ਵਾਂਗ ਕੰਮ ਕਰ ਰਹੀ ਹੈ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe