Thursday, May 01, 2025
 

ਮਨੋਰੰਜਨ

ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ ਦੇ ਘਰ ਆਈ ਖੁਸ਼ੀ 👶

January 11, 2021 08:56 PM

ਮੁੰਬਈ : ਫਿਲਮੀ ਅਦਾਕਾਰਾ ਅਨੁਸ਼ਕਾ ਸ਼ਰਮਾ ਅਤੇ ਕ੍ਰਿਕਟਰ ਵਿਰਾਟ ਕੋਹਲੀ ਹੁਣ ਮਾਪੇ ਬਣ ਗਏ ਹਨ। ਉਨ੍ਹਾਂ ਦੇ ਘਰ ਇੱਕ ਛੋਟੀ ਜਿਹੀ ਪਰੀ ਨੇ ਜਨਮ ਲਿਆ ਹੈ। ਅਦਾਕਾਰਾ ਅਨੁਸ਼ਕਾ ਸ਼ਰਮਾ ਜੋ ਪਿਛਲੇ ਕੁਝ ਦਿਨਾਂ ਤੋਂ ਆਪਣੀ ਗਰਭ ਅਵਸਥਾ ਨੂੰ ਲੈ ਕੇ ਲਗਾਤਾਰ ਚਰਚਾ ਵਿੱਚ ਰਹੀ ਹੈ, ਨੇ ਅੱਜ ਦੁਪਹਿਰ ਮੁੰਬਈ ਦੇ ਬਰੇਚ ਕੈਂਡੀ ਹਸਪਤਾਲ ਵਿੱਚ ਇੱਕ ਪਿਆਰੀ ਜਿਹੀ ਧੀ ਨੂੰ ਜਨਮ ਦਿੱਤਾ। ਅਨੁਸ਼ਕਾ ਦੇ ਪਤੀ ਵਿਰਾਟ ਕੋਹਲੀ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਕੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ। ਵਿਰਾਟ ਕੋਹਲੀ ਨੇ ਲਿਖਿਆ - ‘ਅਸੀਂ ਦੋਵਾਂ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਅੱਜ ਦੁਪਹਿਰ ਨੂੰ ਸਾਡੇ ਘਰ ਬੇਟੀ ਨੇ ਜਨਮ ਲਿਆ ਹੈ। ਅਸੀਂ ਤੁਹਾਡੇ ਪਿਆਰ ਅਤੇ ਸ਼ੁੱਭਇੱਛਾਵਾਂ ਲਈ ਤਹਿ ਦਿਲੋਂ ਧੰਨਵਾਦੀ ਹਾਂ। ਅਨੁਸ਼ਕਾ ਅਤੇ ਸਾਡੀ ਬੇਟੀ ਦੋਵੇਂ ਬਿਲਕੁਲ ਠੀਕ ਹਨ ਅਤੇ ਇਹ ਸਾਡੀ ਚੰਗੀ ਕਿਸਮਤ ਹੈ ਕਿ ਸਾਨੂੰ ਇਸ ਜ਼ਿੰਦਗੀ ਦੇ ਇਸ ਅਧਿਆਇ ਦਾ ਅਨੁਭਵ ਹੋਇਆ। ' ਇਸਦੇ ਨਾਲ, ਵਿਰਾਟ ਨੇ ਇਸ ਸਮੇਂ ਪ੍ਰਸ਼ੰਸਕਾਂ ਨੂੰ ਥੋੜ੍ਹੀ ਜਿਹੀ ਨਿੱਜਤਾ ਬਣਾਏ ਰੱਖਣ ਦੀ ਵੀ ਅਪੀਲ ਕੀਤੀ ਹੈ।

 

ਅਨੁਸ਼ਕਾ ਅਤੇ ਵਿਰਾਟ ਦੋਵੇਂ ਹੀ ਘਰ ਵਿੱਚ ਨਵੇਂ ਮੈਂਬਰ ਦੇ ਆਉਣ ਨਾਲ ਬਹੁਤ ਖੁਸ਼ ਹਨ। ਹਾਲਾਂਕਿ ਵਿਰਾਟ ਅਤੇ ਅਨੁਸ਼ਕਾ ਨੇ ਅਜੇ ਤੱਕ ਆਪਣੀ ਬੇਟੀ ਦੀ ਝਲਕ ਦੁਨੀਆ ਨੂੰ ਨਹੀਂ ਦਿਖਾਈ ਹੈ। ਜਿਵੇਂ ਹੀ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਦੇ ਮਾਂ-ਪਿਓ ਬਣਨ ਦੀ ਖ਼ਬਰ ਮਿਲੀ, ਪ੍ਰਸ਼ੰਸਕ ਬਹੁਤ ਖੁਸ਼ ਹੋਏ ਅਤੇ ਉਨ੍ਹਾਂ ਨੂੰ ਵਧਾਈ ਦੇਣ ਲੱਗੇ।
 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

दर्शकों को एक आलीशान क्रूज़ के सफ़र पर ले जाएगी 'हाउसफुल 5' 

अभिनेत्री पारुल यादव ने वेटिकन सिटी के पोप फ्रांसिस को भावभीनी श्रद्धांजलि दी

जब सेलिब्रिटी न्यूट्रिशनिस्ट पायल रंगार ने सलमान खान को प्रभावित किया

वेरोनिका वनिज ने अपने पॉडकास्ट से अभिनेत्री मंदाकिनी का दिल जीता

दर्शक देखेंगे अब तन्वी द ग्रेट में 'शुभांगी' का जादू

ਭਾਰਤ ਵਿੱਚ ਰਿਲੀਜ਼ ਨਹੀਂ ਹੋਵੇਗੀ 'ਅਬੀਰ ਗੁਲਾਲ'

मुंबई के एफएबी शो 2025 में टेक्सटाइल्स और अपैरल सेक्टर के विकास को तेज़ करने की पहल

बड़े पर्दे पर लौट रही है शाह बानो केस की कहानी

कपिल शर्मा-अनुराग कश्‍यप की जोड़ी ने मचाया धमाल

ਪਹਿਲਗਾਮ ਵਿੱਚ ਅੱਤਵਾਦੀ ਹਮਲੇ ਤੋਂ 2 ਦਿਨ ਪਹਿਲਾਂ ਅਨੁਰਾਗ ਕਸ਼ਯਪ ਦੀ ਧੀ ਆਪਣੇ ਪਤੀ ਨਾਲ ਸੀ

 
 
 
 
Subscribe