Monday, August 04, 2025
 

ਸਿਆਸੀ

ਰਾਜੋਆਣਾ ਮਾਮਲੇ 'ਤੇ ਸਿਆਸਤ ਕਰ ਰਿਹਾ ਹੈ ਅਕਾਲੀ ਦਲ: ਰੰਧਾਵਾ

January 11, 2021 11:32 PM
ਐਨ.ਡੀ.ਏ. ਦੀ ਸਰਕਾਰ ‘ਚ ਭਾਈਵਾਲ ਰਹਿੰਦੇ ਅਕਾਲੀ ਦਲ ਨੇ ਕਿਉਂ ਨਹੀਂ ਚੁੱਕਿਆ ਮੁੱਦਾ
 
ਸੱਤਾ ਤੋਂ ਬਾਹਰ ਹੀ ਕਿਉਂ ਪੰਜਾਬ ਤੇ ਪੰਥ ਦੇ ਮੁੱਦੇ ਅਕਾਲੀ ਦਲ ਨੂੰ ਯਾਦ ਆਉਂਦੇ: ਰੰਧਾਵਾ 
 
ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਤੇ ਵਰ੍ਹਦਿਆ ਕਿਹਾ ਕਿ ਅਕਾਲੀ ਦਲ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੇ ਮੁੱਦੇ ਉਤੇ ਸਿਆਸਤ ਕਰ ਰਿਹਾ ਹੈ। ਸੁਖਬੀਰ ਵੱਲੋਂ ਰਾਸ਼ਟਰਪਤੀ ਨੂੰ ਰਾਜੋਆਣਾ ਨੂੰ ਮੁਆਫ਼ੀ ਤੇ ਰਿਹਾਅ ਕਰਨ ਦੀ ਅਪੀਲ ਉਤੇ ਪ੍ਰਤਿਕਿਰਿਆ ਦਿੰਦਿਆਂ ਸ. ਰੰਧਾਵਾ ਨੇ ਕਿਹਾ ਕਿ ਸੁਖਬੀਰ ਨੇ ਇਹ ਮੰਗ ਉਦੋਂ ਕਿਉਂ ਨਹੀਂ ਕੀਤੀ ਜਦੋਂ ਉਨ੍ਹਾਂ ਦੀ ਪਾਰਟੀ ਕੇਂਦਰ ਦੀ ਐਨ.ਡੀ.ਏ. ਸਰਕਾਰ ਵਿੱਚ ਭਾਈਵਾਲ ਸੀ। 
ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਕੇਂਦਰ ਦੀ ਸੱਤਾ ਵਿੱਚੋਂ ਬਾਹਰ ਹੈ ਅਤੇ ਸਿਆਸੀ ਲਾਹਾ ਖੱਟਣ ਲਈ ਰਾਜੋਆਣਾ ਦਾ ਮਾਮਲਾ ਉਠਾ ਰਿਹਾ ਹੈ। ਜੇਲ੍ਹ ਮੰਤਰੀ ਨੇ ਖੁਲਾਸਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਅੱਗੇ ਤਜਵੀਜ਼ ਰੱਖੀ ਸੀ ਕਿ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਅਜਿਹੇ ਕੈਦੀਆਂ ਨੂੰ ਛੱਡਿਆ ਜਾਵੇ ਜਿਨ੍ਹਾਂ ਨੇ ਆਪਣੀ ਸਜ਼ਾ ਤੋਂ ਵੱਧ ਕੈਦ ਕੱਟ ਲਈ ਹੈ। ਉਨ੍ਹਾਂ ਪੁੱਛਿਆ, “ਹਰਸਿਮਰਤ ਕੌਰ ਬਾਦਲ ਜੋ ਉਸ ਵੇਲੇ ਕੇਂਦਰੀ ਮੰਤਰੀ ਸਨ, ਨੇ ਸਰਕਾਰ ਕੋਲ ਇਹ ਮੰਗ ਰੱਖਦਿਆਂ ਰਿਹਾਈ ਲਈ ਮੱਦਦ ਕਿਉਂ ਨਹੀਂ ਕੀਤੀ ਸੀ?” ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹੁਣ ਤੱਕ ਇਸ ਮਾਮਲੇ ਉਤੇ ਚੁੱਪੀ ਧਾਰੀ ਹੋਈ ਹੈ। ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਇਹ ਅਕਾਲੀ ਦਲ ਦੀ ਫਿਤਰਤ ਬਣ ਗਈ ਹੈ ਕਿ ਜਦੋਂ ਉਹ ਸੱਤਾ ਵਿੱਚ ਹੁੰਦੇ ਹਨ ਤਾਂ ਪੰਜਾਬ, ਪੰਥ ਸਮੇਤ ਸਭ ਮੁੱਦੇ ਭੁੱਲ ਜਾਂਦੇ ਹਨ ਅਤੇ ਆਪਣੇ ਨਿੱਜੀ ਮੁਫਾਦਾਂ ਨੂੰ ਤਰਜੀਹ ਦੇਣ ਲੱਗਦੇ ਹਨ ਪਰ ਜਦੋਂ ਉਹ ਸੱਤਾ ਤੋਂ ਬਾਹਰ ਹੁੰਦੇ ਹਨ ਤਾਂ ਸਿਆਸੀ ਲਾਹਾ ਖੱਟਣ ਲਈ ਪੰਥਕ ਮੁੱਦੇ ਯਾਦ ਆ ਜਾਂਦੇ ਹਨ।
 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe