Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

Bollywood Drugs : ਦੀਆ ਮਿਰਜ਼ਾ ਦੀ ਸਾਬਕਾ ਮੈਨੇਜਰ ਤੇ ਭੈਣ ਗ੍ਰਿਫ਼ਤਾਰ 🚨

January 12, 2021 10:51 AM

ਮੁੰਬਈ : ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਬਾਲੀਵੁੱਡ ਅਦਾਕਾਰਾ ਦੀਆ ਮਿਰਜ਼ਾ ਦੀ ਸਾਬਕਾ ਮੈਨੇਜਰ ਰਾਹਿਲਾ ਫਰਨੀਚਰਵਾਲਾ ਅਤੇ ਉਸ ਦੀ ਭੈਣ ਸ਼ਾਇਸਤਾ ਫਰਨੀਚਰਵਾਲਾ ਨੂੰ ਨਸ਼ਿਆਂ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਤੋਂ ਗਾਂਜਾ ਬਰਾਮਦ ਹੋਇਆ ਹੈ। ਦਰਅਸਲ ਉਨ੍ਹਾਂ ਦੇ ਸੰਪਰਕ ਸੁਸ਼ਾਂਤ ਸਿੰਘ ਰਾਜਪੂਤ ਕੇਸ ਨਾਲ ਵੀ ਸਬੰਧਤ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ NCB ਨੇ ਇੱਕ ਬ੍ਰਿਟਿਸ਼ ਕਾਰੋਬਾਰੀ ਕਰਨ ਸਜਦਾਨੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਦੋਵੇਂ ਭੈਣਾਂ ਨਸ਼ਿਆਂ ਦੇ ਕਾਰੋਬਾਰ 'ਚ ਉਸ ਦੀ ਮਦਦ ਕਰ ਰਹੀਆਂ ਸਨ। ਬਾਂਦਰਾ 'ਚ ਹੋਈ ਕਾਰਵਾਈ 'ਚ 200 ਕਿਲੋ ਡਰੱਗਜ਼ ਬਰਾਮਦ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬਾਲੀਵੁੱਡ 'ਚ ਫੈਲੇ ਰਹੇ ਡਰੱਗਜ਼ ਮਾਮਲੇ 'ਚ ਕਈ ਵੱਡੇ ਮਸ਼ਹੂਰ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਇੰਨਾ ਹੀ ਨਹੀਂ ਅਦਾਕਾਰਾ ਰੀਆ ਚੱਕਰਵਰਤੀ ਨਾਲ ਕਈ ਗ੍ਰਿਫ਼ਤਾਰੀਆਂ ਵੀ ਹੋਈਆਂ ਹਨ। NCB ਵਲੋਂ ਕੀਤੀ ਪੁੱਛਗਿੱਛ 'ਚ ਦੀਪਿਕਾ ਪਾਦੂਕੋਣ, ਰਕੂਲ ਪ੍ਰੀਤ, ਸਾਰਾ ਅਲੀ ਖ਼ਾਨ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਅਦਾਕਾਰ ਅਰਜੁਨ ਰਾਮਪਾਲ ਤੋਂ ਵੀ ਕਈ ਵਾਰ ਪੁੱਛਗਿੱਛ ਕੀਤੀ ਗਈ ਹੈ। ਕਲਾਕਾਰ ਭਾਰਤੀ ਸਿੰਘ ਅਤੇ ਉਸ ਦੇ ਪਤੀ ਨੂੰ ਵੀ ਭੰਗ ਰੱਖਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਸੁਸ਼ਾਂਤ ਸਿੰਘ ਰਾਜਪੂਤ ਦੇ ਮਾਮਲੇ 'ਚ ਨਸ਼ਿਆਂ ਦੇ ਐਂਗਲ ਦੀ ਜਾਂਚ ਕਰ ਰਹੀ ਨਾਰਕੋਟਿਕਸ ਕੰਟਰੋਲ ਬਿਊਰੋ ਹੁਣ ਉਸ ਦੇ ਸਾਬਕਾ ਡ੍ਰੀਮ ਪ੍ਰੋਜੈਕਟ ਦੇ ਸਹਾਇਕ ਡਾਇਰੈਕਟਰ ਰਿਸ਼ੀਕੇਸ਼ ਪਵਾਰ ਦੀ ਭਾਲ ਹੈ। ਏਜੰਸੀ ਨੂੰ ਸ਼ੱਕ ਹੈ ਕਿ ਸੁਸ਼ਾਂਤ ਨੂੰ ਨਸ਼ਿਆਂ ਦੀ ਸਪਲਾਈ ਕਰਨ 'ਚ ਪਵਾਰ ਦਾ ਹੱਥ ਹੈ। NCB ਨੂੰ ਰਿਸ਼ੀਕੇਸ਼ ਪਵਾਰ ਦੇ ਘਰ ਦੀ ਤਲਾਸ਼ੀ ਦੌਰਾਨ ਉਸ ਦੇ ਲੈਪਟਾਪ 'ਚ ਕੁਝ ਸ਼ੱਕੀ ਐਂਟਰੀਆਂ ਮਿਲਿਆ ਸੀ, ਜਿਸ ਤੋਂ ਬਾਅਦ NCB ਨੇ ਉਸ ਨੂੰ ਸੰਮਨ ਭੇਜ ਕੇ ਪੇਸ਼ ਹੋਣ ਲਈ ਕਿਹਾ ਸੀ ਪਰ ਰਿਸ਼ੀਕੇਸ਼ ਪਵਾਰ ਨਹੀਂ ਆਇਆ। ਪਵਾਰ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ, ਇਸ ਲਈ ਹੁਣ NCB ਉਸ ਦੀ ਭਾਲ ਕਰ ਰਹੀ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe