Thursday, May 01, 2025
 

ਹਰਿਆਣਾ

ਕੋਰੋਨਾ ਵੈਕਸੀਨ ਲਵਾਉਣ ਆਏ ਭਾਜਪਾ ਵਿਧਾਇਕ ਨੂੰ ਕਿਸਾਨਾਂ ਨੇ ਪਾਇਆ ਘੇਰਾ

January 16, 2021 08:52 PM

ਸਿਹਤ ਕਰਮਚਾਰੀਆਂ ਨੂੰ ਵੀ ਸੈਂਟਰ ’ਚੋਂ ਭਜਾਇਆ
ਕੈਥਲ : ਦੇਸ਼ ਭਰ ’ਚ ਅੱਜ ਕੋਰੋਨਾ ਵੈਕਸੀਨੇਸ਼ਨ ਦੀ ਮਹਾਂ ਮੁਹਿੰਮ ਚਲਾਈ ਗਈ। ਇਸ ਦੌਰਾਨ ਹਰਿਆਣਾ ਦੇ ਕੈਥਲ ’ਚ ਕੋਰੋਨਾ ਵੈਕਸੀਨੇਸ਼ਨ ਪ੍ਰੋਗਰਾਮ ਦੌਰਾਨ ਮੌਕੇ ਆਉਣ ਵਾਲੇ ਸਥਾਨਕ ਭਾਜਪਾ ਵਿਧਾਇਕ ਲੀਲਾਰਾਮ ਦਾ ਵਿਰੋਧ ਕੀਤਾ ਗਿਆ। ਦਰਅਸਲ, ਭਾਰਤੀ ਕਿਸਾਨ ਯੂਨੀਅਨ ਨਾਲ ਜੁੜੇ ਕਿਸਾਨਾਂ ਨੇ ਉਨਾਂ ਦਾ ਵਿਰੋਧ ਕੀਤਾ। ਨਾਲ ਹੀ ਇਹ ਵੀ ਮੰਗ ਕੀਤੀ ਕਿ ਕੋਰੋਨਾ ਵੈਕਸੀਨ ਸੱਭ ਤੋਂ ਪਹਿਲਾਂ ਹਰਿਆਣਾ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਅਤੇ ਹੋਰ ਰਾਜਨੇਤਾਵਾਂ ਨੂੰ ਲਗਾਈ ਜਾਵੇ। ਉਸ ਤੋਂ ਬਾਅਦ ਬਾਕੀ ਆਮ ਲੋਕਾਂ ਨੂੰ ਲਗਾਈ ਜਾਵੇ। ਇੰਨਾ ਹੀ ਨਹੀਂ, ਪਿੰਡ ਵਾਸੀਆਂ ਨੇ ਕੋਰੋਨਾ ਵੈਕਸੀਨ ਅਤੇ ਹੋਰ ਮੈਡੀਕਲ ਸਮਾਨ ਵਾਪਸ ਭਿਜਵਾ ਦਿਤਾ ਹੈ। ਸਿਹਤ ਕਰਮਚਾਰੀਆਂ ਨੂੰ ਵੀ ਵੈਕਸੀਨੇਸ਼ਨ ਸੈਂਟਰ ਤੋਂ ਭਜਾ ਦਿਤਾ। ਮਹੱਤਵਪੂਰਨ ਹੈ ਕਿ ਵਿਧਾਇਕ ਲੀਲਾਰਾਮ ਮੌਕੇ ’ਤੇ ਨਹੀਂ ਪਹੁੰਚੇ ਪਰ ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਸੱਭ ਤੋਂ ਪਹਿਲਾਂ ਸਥਾਨਕ ਵਿਧਾਇਕ ਲੀਲਾਰਾਮ ਨੂੰ ਹੀ ਇਹ ਵੈਕਸੀਨ ਲਗਾਈ ਜਾਵੇ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਹਰਿਆਣਾ ਨੂੰ ਬਣਾਵਾਂਗੇ ਮਨੁਫੱਚਰਿੰਗ ਦਾ ਹਬ: ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਮੋਦੀ ਨੇ ਹਿਸਾਰ ਤੋਂ ਅਯੁੱਧਿਆ ਲਈ ਉਡਾਣ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

गर्भवती महिलाओं के लिए “सहेली” पहल की शुरुआत

प्रदेश में आईएमटी खरखौदा की तरह 10 जिलों में आईएमटी होगी स्थापित, मेक इन इंडिया के साथ मेक इन हरियाणा का भी सपना होगा साकार - मुख्यमंत्री

राज्यपाल बंडारू दत्तात्रेय ने युवाओं से भारत को वैश्विक स्तर पर गौरव दिलाने का किया आग्रह

ਹਿਸਾਰ-ਸਿਰਸਾ ਹਾਈਵੇਅ 'ਤੇ ਕਾਰ ਅਤੇ ਆਟੋ ਰਿਕਸ਼ਾ ਦੀ ਟੱਕਰ

PM नरेन्द्र मोदी विकसित भारत-विकसित हरियाणा की महत्वपूर्ण कड़ी को जोड़ेंगे : CM सैनी

अवैध खनन एवं परिवहन रोकने के लिए हरियाणा सरकार प्रतिबद्ध

शिक्षा मंत्री महीपाल ढांडा ने अन्य मंत्रियों के साथ देखी छावा मूवी

ਸੋਨੀਪਤ ਵਿੱਚ ਓਵਰਟੇਕ ਕਰਦੇ ਸਮੇਂ ਬੱਸ ਦੀ ਟਰੱਕ ਨਾਲ ਟੱਕਰ

 
 
 
 
Subscribe