Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਵਰੁਣ ਧਵਨ ਤੇ ਨਤਾਸ਼ਾ ਦਲਾਲ ਵਿਆਹ ਬੰਧਨ ਵਿੱਚ ਬੱਝੇ ☺️🎉

January 25, 2021 09:19 AM

ਮਹਾਰਾਸ਼ਟਰ : ਬਾਲੀਵੁੱਡ ਅਦਾਕਾਰ ਵਰੁਣ ਧਵਨ ਆਪਣੇ ਬਚਪਨ ਦੇ ਪਿਆਰ ਨਤਾਸ਼ਾ ਦਲਾਲ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਇਸ ਖਾਸ ਮੌਕੇ ਮਹਾਰਾਸ਼ਟਰ ਦੇ ਅਲੀਬਾਗ਼ ਸਥਿਤ ‘ਦਿ ਮੈਨਸ਼ਨ ਹਾਉੂਸ’ ਵਿੱਚ ਪੁਜਾਰੀਆਂ ਨੂੰ ਪੂਜਾ ਸਮੱਗਰੀ ਦੇ ਇੱਕ ਭਾਰੀ ਬੈਗ ਸਮੇਤ ਦਾਖ਼ਲ ਹੁੰਦੇ ਦੇਖਿਆ ਗਿਆ, ਜਿੱਥੇ ਉਨ੍ਹਾਂ ਵਿਆਹ ਦੀਆਂ ਰਸਮਾਂ ਵਿੱਚ ਹਿੱਸਾ ਲਿਆ। ਪੁਜਾਰੀ ਨੇ ਗੇਟ ਦੇ ਬਾਹਰ ਆਪਣੀਆਂ ਤਸਵੀਰਾਂ ਖਿਚਵਾਉਂਦਿਆਂ ‘ਨਮਸਤੇ’ ਲਈ ਹੱਥ ਜੋੜੇ ਪਰ ਉਨ੍ਹਾਂ ਵਿਆਹ ਦੇ ਵੇਰਵਿਆਂ ਬਾਰੇ ਸਵਾਲਾਂ ਦੇ ਜਵਾਬ ਨਹੀਂ ਦਿੱਤੇ। ਹਾਲਾਂਕਿ ਦੇਸ਼ ਭਰ ਦੇ ਪ੍ਰਸ਼ੰਸਕ ਬਾਲੀਵੁੱਡ ਦੇ ਇਸ ਵੱਡੇ ਵਿਆਹ ਸਮਾਗਮ ਬਾਰੇ ਜਾਣਨ ਲਈ ਉਤਸਕ ਹਨ ਪਰ ਲਾੜੇ ਵਰੁਣ ਧਵਨ ਅਤੇ ਲਾੜੀ ਨਤਾਸ਼ਾ ਦਲਾਲ ਦੇ ਪਰਿਵਾਰਾਂ ਨੇ ਮੀਡੀਆ ਦੀਆਂ ਨਜ਼ਰਾਂ ਤੋਂ ਬਚਣ ਲਈ ਇਸ ਨੂੰ ਜਿੰਨਾ ਸੰਭਵ ਹੋ ਸਕੇ, ਗੁਪਤ ਰੱਖਣ ਦੀ ਕੋਸ਼ਿਸ਼ ਕੀਤੀ। ਦੱਸ ਦਈਏ ਕਿ ਧਵਨ’ਜ਼ ਨੇ ਅਲੀਬਾਗ਼ ਦੇ ਸਮੁੰਦਰੀ ਕੰਢੇ ਨਾਲ ਜੁੜੇ ਸਾਰੇ ਰਸਤੇ ਬੰਦ ਕਰ ਰੱਖੇ ਹਨ। ਵਿਆਹ ਸਮਾਗਮਾਂ ਦੀ ਸ਼ੁਰੂਆਤ 22 ਜਨਵਰੀ ਤੋਂ ਹੋਈ, ਜਿੱਥੇ ਮਹਿਮਾਨ ਬਾਇਓ ਬਬਲ ਪ੍ਰੋਟੋਕੋਲ ਤਹਿਤ ਸ਼ਾਮਲ ਹੋਏ। ਮਹਿਮਾਨਾਂ ਦੀ ਸੂਚੀ ਵਿੱਚ ਪਰਿਵਾਰਕ ਮੈਂਬਰਾਂ ਸਮੇਤ ਜੋੜੇ ਦੇ ਕੁਝ ਕਰੀਬੀ ਦੋਸਤ ਅਤੇ ਇੰਡਸਟਰੀ ਦੇ ਸਹਿਕਰਮੀ ਹੀ ਸ਼ਾਮਲ ਕੀਤੇ ਗਏ। ਵਿਆਹ ਸਮਾਗਮ 26 ਜਨਵਰੀ ਨੂੰ ਪਾਰਟੀ ਨਾਲ ਸਮਾਪਤ ਹੋਣਗੇ।
ਇਸ ਦੇ ਨਾਲ ਹੀ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਮਹਿਮਾਨਾਂ ਲਈ ਕੋਰੋਨਾ ਟੈਸਟ ਲਾਜ਼ਮੀ ਕਰ ਦਿੱਤਾ ਗਿਆ। ਮਸ਼ਹੂਰ ਫੋਟੋਗ੍ਰਾਫ਼ਰ ਵਿਰਲ ਭਯਾਨੀ ਨੇ ਇੰਸਟਾਗ੍ਰਾਮ ’ਤੇ ਪਾਈ ਪੋਸਟ ਰਾਹੀਂ ਦੱਸਿਆ ਕਿ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਦਾ ਕੋਰੋਨਾ ਟੈਸਟ ਕੀਤਾ ਗਿਆ। ਅੱਜ ਵਿਆਹ ਸਮਾਗਮ ਵਿੱਚ ਸ਼ਾਮਲ ਹੁੰਦਿਆਂ ਫ਼ਿਲਮਮੇਕਰ ਕਰਨ ਜੌਹਰ ਅਤੇ ਡਿਜ਼ਾਈਨਰ ਮਨੀਸ਼ ਮਲਹੋਤਰਾ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ। ਦੱਸ ਦਈਏ ਕਿ ਮਲਹੋਤਰਾ ਨੇ ਵਰੁਣ ਦੇ ਵਿਆਹ ਲਈ ਧਵਨ ਪਰਿਵਾਰ ਦੇ ਕੱਪੜੇ ਡਿਜ਼ਾਇਨ ਕੀਤੇ ਹਨ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe