Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਆਸੀ

ਮੋਹਾਲੀ ਨਗਰ ਨਿਗਮ ਚੋਣਾਂ : ਅਜ਼ਾਦ ਉਮੀਦਵਾਰ ਦੀ ਪਗੜੀ ਉਤਾਰਨ ਦਾ ਮਾਮਲਾ ਭਖਿਆ

January 27, 2021 05:49 PM

ਪੰਜਾਬ ਰੋਡਵੇਜ਼ ਕਰਮਚਾਰੀ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਦਖ਼ਲ ਮੰਗਿਆ

- ਸਿੱਖ ਉਮੀਦਵਾਰ ਦੀ ਪਗਡ਼ੀ ਉਤਾਰਨ ਵਾਲਿਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਮੰਗੀ

ਮੋਹਾਲੀ : ਨਗਰ ਨਿਗਮ ਚੋਣਾਂ ਨੂੰ ਲੈ ਕੇ ਯੂਥ ਅਕਾਲੀ ਦਲ ਛੱਡ ਕੇ ਅਜ਼ਾਦ ਗਰੁੱਪ ਵਿੱਚ ਸ਼ਾਮਿਲ ਹੋਏ ਆਗੂ ਪਰਵਿੰਦਰ ਸਿੰਘ ਸੋਹਾਣਾ ਦੀ ਬੀਤੇ ਦਿਨੀਂ ਸੈਕਟਰ 79 ਮੋਹਾਲੀ ਦਫ਼ਤਰ ਵਿੱਚ ਵਡ਼ ਕੇ ਹਮਲਾ ਕਰਨ ਅਤੇ ਪਗੜੀ  ਉਤਾਰਨ ਦੀ ਵਾਇਰਲ ਹੋਈ ਵੀਡੀਓ ਅਤੇ ਇਸ ਮਾਮਲੇ ਦੀਆਂ ਛਪੀਆਂ ਖ਼ਬਰਾਂ ਦਾ ਭਾਵੇਂ ਕਿਸੇ ਵੀ ਸਿੱਖ ਜਥੇਬੰਦੀ ਨੇ ਗੰਭੀਰ ਨੋਟਿਸ ਨਹੀਂ ਲਿਆ ਪ੍ਰੰਤੂ ਪੰਜਾਬ ਕਰਮਚਾਰੀ ਦਲ ਨੇ ਇਸ ਪੱਗ ਦੀ ਬੇਅਦਬੀ ਨੂੰ ਕਾਫ਼ੀ ਗੰਭੀਰਤਾ ਨਾਲ ਲਿਆ ਹੈ।

ਉਕਤ  ਪਗੜੀ ਬੇਅਦਬੀ ਦੇ ਮੁੱਦੇ ਨੂੰ ਲੈ ਕੇ ਪੰਜਾਬ ਰੋਡਵੇਜ਼ ਕਰਮਚਾਰੀ ਦਲ ਦੀ ਇੱਕ ਜ਼ਰੂਰੀ ਮੀਟਿੰਗ ਸੂਬਾ ਸੀਨੀਅਰ ਮੀਤ ਪ੍ਰਧਾਨ ਸਤਬੀਰ ਸਿੰਘ ਖੱਟਡ਼ਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪੰਜਾਬ ਰੋਡਵੇਜ਼ ਚੰਡੀਗਡ਼੍ਹ ਡਿਪੂ ਦੇ ਪ੍ਰਧਾਨ ਜਗਦੀਸ਼ ਸਿੰਘ ਸੋਹਾਣਾ, ਰਾਜਵੀਰ ਸਿੰਘ ਟਿਵਾਣਾ ਜਨਰਲ ਸਕੱਤਰ, ਰੋਪਡ਼ ਡਿਪੂ ਦੇ ਪ੍ਰਧਾਨ ਸਰਬਜੀਤ ਸਿੰਘ ਗੋਸਲ, ਜਨਰਲ ਸਕੱਤਰ ਤਰਲੋਚਨ ਸਿੰਘ, ਨੰਗਲ ਡਿਪੂ ਦੇ ਪ੍ਰਧਾਨ ਤਲਵਿੰਦਰ ਸਿੰਘ ਸੰਧੂ, ਜਨਰਲ ਸਕੱਤਰ ਅਮਰੀਕ ਸਿੰਘ ਅਤੇ ਲੁਧਿਆਣਾ ਡਿਪੂ ਦੇ ਦਰਸ਼ਨ ਸਿੰਘ ਘੁਲਾਲ਼ ਅਤੇ ਹੋਰ ਆਗੂ ਅਤੇ ਮੈਂਬਰ ਸ਼ਾਮਿਲ ਹੋਏ।

ਮੀਟਿੰਗ ਵਿੱਚ ਪਿਛਲੇ ਦਿਨੀਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮੋਹਾਲੀ ਸ਼ਹਿਰ ਦੇ ਸੈਕਟਰ 79 ਵਿਖੇ ਅਜ਼ਾਦ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਦੀ  ਪਗੜੀ ਲਾਹੁਣ ਦੀ ਵੀਡੀਓ ਪਾ ਕੇ ਗਾਲ਼ਾਂ ਕੱਢਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਰਘੁਬੀਰ ਸਿੰਘ ਨੂੰ ਅਪੀਲ ਕੀਤੀ ਗਈ ਕਿ ਉਪਰੋਕਤ ਗਲਤ ਅਤੇ ਸ਼ਰਾਰਤੀ ਅਨਸਰਾਂ ਦੀ ਜਾਂਚ ਕਰਵਾ ਕੇ ਅਤੇ ਪਗਡ਼ੀ ਦੀ ਕੀਤੀ ਬੇਅਦਬੀ ਸਬੰਧੀ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਵੀ ਕਿਸੇ ਵੀ ਅਜਿਹੀ ਘਿਨਾਉਣੀ ਹਰਕਤ ਕਰਨ ਦੀ ਜੁਰੱਅਤ ਨਾ ਕਰ ਸਕੇ।

ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਅਜ਼ਾਦ ਗਰੁੱਪ ਦੇ ਉਕਤ ਦਫ਼ਤਰ ਵਿੱਚ ਕਿਸਾਨ ਬਣ ਕੇ ਆਏ ਕੁਝ ਸ਼ਰਾਰਤੀ  ਅਤੇ ਗੁੰਡਾ ਅਨਸਰਾਂ ਨੇ ਕਿਸਾਨੀ ਮੁੱਦੇ ਦੀ ਆਡ਼ ਵਿੱਚ ਡਾਂਗਾਂ ਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ ਸੀ ਅਤੇ ਪਰਵਿੰਦਰ ਸਿੰਘ ਸੋਹਾਣਾ ਦੀ ਪਗੜੀ  ਉਤਾਰ ਕੇ ਲੈ ਗਏ। ਹਮਲਾਵਰਾਂ ਵਿੱਚੋਂ ਇੱਕ ਵਿਅਕਤੀ ਦੀ ਵੀਡੀਓ ਵੀ ਵਾਇਰਲ ਹੋਈ ਜਿਸ ਵਿੱਚ ਉਹ ਸ਼ਰੇਆਮ ਕਹਿੰਦਾ ਦਿਖਾਈ ਦੇ ਰਿਹਾ ਹੈ ਕਿ ਪਰਵਿੰਦਰ ਸੋਹਾਣੇ ਦੀ ਪੱਗ ਲੈ ਆਏ ਹਨ। ਉਸੀ ਦਿਨ ਸਾਬਕਾ ਮੇਅਰ ਸ੍ਰ. ਕੁਲਵੰਤ ਸਿੰਘ, ਪਰਵਿੰਦਰ ਸਿੰਘ ਅਤੇ ਸੁਖਦੇਵ ਸਿੰਘ ਪਟਵਾਰੀ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਇਸ ਹਮਲੇ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਆਗੂਆਂ ਅਤੇ ਕਾਂਗਰਸ ਪਾਰਟੀ ਦੇ ਆਗੂਆਂ ਉਤੇ ਦੋਸ਼ ਲਗਾਏ ਸਨ। ਉਸ ਮਾਮਲੇ ਵਿੱਚ ਭਾਵੇਂ ਪੁਲੀਸ ਨੇ ਐਫ.ਆਈ.ਆਰ. ਦਰਜ ਕਰ ਲਈ ਹੈ ਪ੍ਰੰਤੂ ਕਿਸੇ ਵੀ ਸਿੱਖ ਜਥੇਬੰਦੀ ਜਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਸਰਦਾਰ ਵਿਅਕਤੀ ਦੀ ਇਸ  ਪਗੜੀ ਬੇਅਦਬੀ ਮਾਮਲੇ ਵਿੱਚ ਕੋਈ ਗੰਭੀਰਤਾ ਨਹੀਂ ਦਿਖਾਈ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe