Thursday, May 01, 2025
 

ਮਨੋਰੰਜਨ

ਰਿਚਾ ਚੱਢਾ ਨੇ ਸਾਂਝੀ ਕੀਤੀ ਅੰਦੋਲਨ ਸਥਾਨ ’ਤੇ ਨੱਚਦੀ ਬੀਬੀ ਦੀ ਵੀਡੀਉ, ਕਿਹਾ- ‘ਡਾਂਸ ਆਫ਼ ਡੈਮੋਕ੍ਰੇਸੀ’

February 10, 2021 06:19 PM

ਮੁੰਬਈ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ। ਸੋਸ਼ਲ ਮੀਡੀਆ ’ਤੇ ਆਏ ਦਿਨ ਕਿਸਾਨ ਅੰਦੋਲਨ ਨਾਲ ਜੁੜੀਆਂ ਵੀਡੀਓਜ਼ ਅਤੇ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਹਾਲ ਹੀ ਵਿਚ ਕਿਸਾਨ ਅੰਦੋਲਨ ਨਾਲ ਜੁੜੀ ਇਕ ਵੀਡੀਓ ਵਾਇਰਲ ਹੋ ਰਹੀ ਹੈ।
  ਇਸ ਵੀਡੀਓ ਵਿਚ ਇਕ ਮਹਿਲਾ ਅਤੇ ਕੁੱਝ ਹੋਰ ਲੋਕ ਡਾਂਸ ਕਰਦੇ ਦਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਨੇ ਸ਼ਾਂਝਾ ਕੀਤਾ ਹੈ। ਇਸ ਵੀਡੀਓ ਸਾਂਝਾ ਕਰਦੇ ਹੋਏ ਰਿਚਾ ਨੇ ਲਿਖਿਆ, ‘ਡਾਂਸ ਆਫ ਡੈਮੋਕ੍ਰੇਸੀ।’ ਰਿਚਾ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ।
  ਦੱਸ ਦੇਈਏ ਕਿ ਰਿਚਾ ਚੱਢਾ ਸੋਸ਼ਲ ਮੀਡੀਆ ’ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਹ ਬਾਲੀਵੁੱਡ ਤੋਂ ਲੈ ਕੇ ਸਮਾਜਿਕ ਮੁੱਦਿਆਂ ’ਤੇ ਵੀ ਖੁੱਲ੍ਹ ਕੇ ਆਪਣੀ ਰਾਏ ਰੱਖਦੀ ਹੈ। ਕੰਮ ਦੀ ਗੱਲ ਕਰੀਏ ਤਾਂ ਰਿਚਾ ਡਾਇਰੈਕਟਰ ਕੁਣਾਲ ਕੋਹਲੀ ਦੀ ਫਿਲ਼ਮ ਲਾਹੌਰ ਕੋਂਫਿਡੈਂਸ਼ੀਅਲ ਵਿਚ ਨਜ਼ਰ ਆਈ ਸੀ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

दर्शकों को एक आलीशान क्रूज़ के सफ़र पर ले जाएगी 'हाउसफुल 5' 

अभिनेत्री पारुल यादव ने वेटिकन सिटी के पोप फ्रांसिस को भावभीनी श्रद्धांजलि दी

जब सेलिब्रिटी न्यूट्रिशनिस्ट पायल रंगार ने सलमान खान को प्रभावित किया

वेरोनिका वनिज ने अपने पॉडकास्ट से अभिनेत्री मंदाकिनी का दिल जीता

दर्शक देखेंगे अब तन्वी द ग्रेट में 'शुभांगी' का जादू

ਭਾਰਤ ਵਿੱਚ ਰਿਲੀਜ਼ ਨਹੀਂ ਹੋਵੇਗੀ 'ਅਬੀਰ ਗੁਲਾਲ'

मुंबई के एफएबी शो 2025 में टेक्सटाइल्स और अपैरल सेक्टर के विकास को तेज़ करने की पहल

बड़े पर्दे पर लौट रही है शाह बानो केस की कहानी

कपिल शर्मा-अनुराग कश्‍यप की जोड़ी ने मचाया धमाल

ਪਹਿਲਗਾਮ ਵਿੱਚ ਅੱਤਵਾਦੀ ਹਮਲੇ ਤੋਂ 2 ਦਿਨ ਪਹਿਲਾਂ ਅਨੁਰਾਗ ਕਸ਼ਯਪ ਦੀ ਧੀ ਆਪਣੇ ਪਤੀ ਨਾਲ ਸੀ

 
 
 
 
Subscribe